![ABP Premium](https://cdn.abplive.com/imagebank/Premium-ad-Icon.png)
Ferozepur News: ਫਿਰੋਜ਼ਪੁਰ 'ਚ ਟਰੱਕ ਤੇ ਕਾਰ ਵਿਚਾਲੇ ਭਿਆਨਕ ਟੱਕਰ, 1 ਦੀ ਮੌਤ, 3 ਜ਼ਖਮੀ, ਸੰਘਣੀ ਧੁੰਦ ਕਰਕੇ ਵਾਪਰਿਆ ਹਾਦਸਾ
Car Collided With Truck: ਫਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਕੋਲ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਵਿੱਚ ਇੱਕ ਨੌਜਵਾਨ ਦੀ ਮੌਤ ਹੋਈ ਹੈ ਤੇ ਤਿੰਨ ਨੌਜਵਾਨ ਗੰਭੀਰ ਜ਼ਖਮੀ ਹੋਏ ਹਨ।
![Ferozepur News: ਫਿਰੋਜ਼ਪੁਰ 'ਚ ਟਰੱਕ ਤੇ ਕਾਰ ਵਿਚਾਲੇ ਭਿਆਨਕ ਟੱਕਰ, 1 ਦੀ ਮੌਤ, 3 ਜ਼ਖਮੀ, ਸੰਘਣੀ ਧੁੰਦ ਕਰਕੇ ਵਾਪਰਿਆ ਹਾਦਸਾ ferozepur news terrible collission between truck and car leave 1 dead and 3 injured Ferozepur News: ਫਿਰੋਜ਼ਪੁਰ 'ਚ ਟਰੱਕ ਤੇ ਕਾਰ ਵਿਚਾਲੇ ਭਿਆਨਕ ਟੱਕਰ, 1 ਦੀ ਮੌਤ, 3 ਜ਼ਖਮੀ, ਸੰਘਣੀ ਧੁੰਦ ਕਰਕੇ ਵਾਪਰਿਆ ਹਾਦਸਾ](https://feeds.abplive.com/onecms/images/uploaded-images/2022/11/30/7c4eda2ff58fc23b281533ca190b8c741669804639204469_original.jpg?impolicy=abp_cdn&imwidth=1200&height=675)
Firozepur News: ਸੂਬੇ ਅੰਦਰ ਧੁੰਦ ਪੈਣੀ ਸ਼ੁਰੂ ਹੋ ਚੁੱਕੀ ਹੈ ਜਿਸ ਨਾਲ ਸੜਕ ਹਾਦਸੇ ਵੀ ਹੋਣੇ ਸ਼ੁਰੂ ਹੋ ਚੁੱਕੇ ਹਨ। ਤਾਜ਼ਾ ਮਾਮਲਾ ਫਿਰੋਜ਼ਪੁਰ ਵਿੱਚ ਸਾਹਮਣੇ ਆਇਆ ਹੈ। ਫਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਕੋਲ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਵਿੱਚ ਇੱਕ ਨੌਜਵਾਨ ਦੀ ਮੌਤ ਹੋਈ ਹੈ ਤੇ ਤਿੰਨ ਨੌਜਵਾਨ ਗੰਭੀਰ ਜ਼ਖਮੀ ਹੋਏ ਹਨ।
ਜ਼ਖ਼ਮੀਆਂ ਨੂੰ ਨਿੱਜੀ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਹਾਸਲ ਜਾਣਕਾਰੀ ਮੁਤਾਬਕ ਇੱਕ ਟਰੱਕ ਤੇ ਕਾਰ ਦੀ ਟੱਕਰ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਚਾਰੋਂ ਨੌਜਵਾਨ ਅਲੱਗ-ਅਲੱਗ ਪ੍ਰਾਈਵੇਟ ਬੈਂਕਾਂ ਵਿੱਚ ਬਾਗਾਪੁਰਾਣੇ ਕੰਮ ਕਰਦੇ ਸਨ। ਸਵੇਰ ਦੇ ਸਮੇਂ ਉਹ ਡਿਉਟੀ ਤੇ ਜਾ ਰਹੇ ਸਨ। ਰਸਤੇ ਵਿੱਚ ਫਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਦੇ ਨਜਦੀਕ ਫਿਰੋਜ਼ਪੁਰ-ਲੁਧਿਆਣਾ ਨੈਸ਼ਨਲ ਹਾਈਵੇ ਤੇ ਉਨ੍ਹਾਂ ਦੀ ਕਾਰ ਦੀ ਟਰੱਕ ਟਰਾਲੇ ਨਾਲ ਟੱਕਰ ਹੋ ਗਈ।
ਇਸ ਵਿੱਚ ਫਿਰੋਜ਼ਪੁਰ ਦੇ ਰਹਿਣ ਵਾਲੇ ਦੀਪਾਸ਼ੂ ਅਗਰਵਾਲ ਨਾਮ ਦੇ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਬਾਕੀ ਦੇ ਤਿੰਨ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹਾਦਸੇ ਦਾ ਮੁੱਖ ਕਾਰਨ ਟਰੱਕ ਵਾਲੇ ਦੀ ਲਾਪ੍ਰਵਾਹੀ ਸੀ ਕਿਉਂਕਿ ਟਰੱਕ ਮੋੜਨ ਲੱਗੇ ਟਰੱਕ ਚਾਲਕ ਨੇ ਸੜਕ ਤੋਂ ਇੱਕਦਮ ਟਰੱਕ ਮੋੜ ਦਿੱਤਾ ਤੇ ਪਿਛੋਂ ਆ ਰਹੀ ਕਾਰ ਟਰੱਕ ਨਾਲ ਟਕਰਾਅ ਗਈ।
ਉਧਰ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਖਮੀਆਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)