ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ ਪਾਕਿਸਤਾਨ ਤੋਂ ਆਏ ਹਥਿਆਰਾਂ ਅਤੇ ਕਰੀਬ ਢਾਈ ਕਰੋੜ ਦੀ ਕੀਮਤ ਦੀ 450 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।ਪਿਛਲੇ 3 ਮਹੀਨਿਆਂ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੇ 367 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਕਰੋੜਾਂ ਦੀ ਹੈਰੋਇਨ ਬਰਾਮਦ ਕੀਤੀ ਹੈ।


ਫਿਰੋਜ਼ਪੁਰ ਪੁਲਿਸ ਲਗਾਤਾਰ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਨਸ਼ਾ ਤਸਕਰਾਂ ਨੂੰ ਫੜਨ 'ਚ ਲੱਗੀ ਹੋਈ ਹੈ ਅਤੇ ਪਿਛਲੇ 3 ਮਹੀਨਿਆਂ 'ਚ ਫਿਰੋਜ਼ਪੁਰ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ 367 ਨਸ਼ਾ ਤਸਕਰਾਂ ਨੂੰ ਫੜ ਕੇ ਜੇਲ੍ਹ ਭੇਜਿਆ ਹੈ, ਜਿਨ੍ਹਾਂ ਨੂੰ ਕਰੀਬ 2.5 ਕਰੋੜ ਦੀ 450 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪਾਕਿਸਤਾਨ ਤੋਂ ਭਾਰਤ ਵਾਲੇ ਪਾਸੇ ਡਰੋਨ ਰਾਹੀਂ ਭੇਜੇ ਗਏ ਹਥਿਆਰਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ। ਜਿਸ ਵਿੱਚ ਇੱਕ ਰਾਈਫ਼ਲ, ਦੋ ਮੈਗਜ਼ੀਨ ਅਤੇ 60 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।


ਐਸਐਸਪੀ ਫਿਰੋਜ਼ਪੁਰ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਨਸ਼ੇ ਨੂੰ ਕਾਬੂ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਤਸਕਰ, ਜਿਸ ਦੇ ਚੱਲਦਿਆਂ ਇਹ ਚਾਰ ਨਸ਼ਾ ਤਸਕਰ ਫੜੇ ਗਏ ਹਨ, ਜਿਨ੍ਹਾਂ ਕੋਲੋਂ ਪਾਕਿਸਤਾਨ ਤੋਂ ਆਈ ਇਕ ਰਾਈਫਲ, ਦੋ ਮੈਗਜ਼ੀਨ ਅਤੇ 60 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: