ਫਿਰੋਜ਼ਪੁਰ ਪੁਲਿਸ ਵੱਲੋਂ ਤਿੰਨ ਨਸ਼ਾ ਤਸਕਰ 52 ਕਿਲੋ ਭੁੱਕੀ ਤੇ ਚੂਰਾ ਪੋਸਤ ਸਣੇ ਗ੍ਰਿਫ਼ਤਾਰ
ਫਿਰੋਜ਼ਪੁਰ ਪੁਲਿਸ ਵੱਲੋਂ ਜ਼ੀਰਾ ਵਿੱਚ ਤਿੰਨ ਨਸ਼ਾ ਤਸਕਰਾਂ ਨੂੰ 52 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕੀਤਾ ਗਿਆ।
ਫ਼ਿਰੋਜਪੁਰ: ਫਿਰੋਜ਼ਪੁਰ ਪੁਲਿਸ ਵੱਲੋਂ ਜ਼ੀਰਾ ਵਿੱਚ ਤਿੰਨ ਨਸ਼ਾ ਤਸਕਰਾਂ ਨੂੰ 52 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਿਰੋਜ਼ਪੁਰ ਦੇ SSP ਸੁਰੇਂਦਰ ਲਾਂਬਾ ਨੇ ਦੱਸਿਆ ਕਿ ਬੀਤੇ ਦਿਨੀਂ ਜੀਰਾ 'ਚ ਗਸ਼ਤ ਦੌਰਾਨ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਇੱਕ ਪਿਆਜ ਨਾਲ ਭਰੇ ਟਰੱਕ ਵਿੱਚ ਭੁੱਕੀ ਚੂਰਾ ਪੋਸਤ ਲਿਆਂਦਾ ਗਿਆ ਹੈ।
ਇਹ ਟੱਕਰ ਦਾਣਾ ਮੰਡੀ ਵਿੱਚ ਖੜਾ ਸੀ। ਜਿਸ ਤੇ ਕਾਰਵਾਈ ਕਰਦਿਆਂ ਜ਼ੀਰਾ ਪੁਲਿਸ ਨੇ ਜਦ ਪਿਆਜ਼ ਨਾਲ ਭਰੇ ਟਰੱਕ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਕਰੀਬ 52 ਕਿੱਲੋ ਭੁੱਕੀ ਬਰਾਮਦ ਕੀਤੀ ਗਈ।ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਟਰੱਕ ਡਰਾਈਵਰ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਮਾਮਲਾ ਦਰਜ ਕਰ ਕਾਰਵਾਈ ਕੀਤੀ ਹੈ। ਇਨ੍ਹਾਂ ਕੋਲੋਂ ਹੋਰ ਵੀ ਪੁਛਗਿੱਛ ਜਾਰੀ ਹੈ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :