Punjab News: ਪੰਜਾਬ ਪੁਲਿਸ ਨੇ ਫ਼ਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 6.655 ਕਿਲੋ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਲਦ ਹੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਪੁਲਿਸ ਅਨੁਸਾਰ ਮੁਲਜ਼ਮਾਂ ਨੂੰ ਸੀਆਈਏ ਸਟਾਫ਼ ਨੇ ਫੜ ਲਿਆ ਹੈ। ਜ਼ਬਤ ਕੀਤੀ ਗਈ ਹੈਰੋਇਨ ਅਤੇ ਨਕਦੀ ਪੈਕਟਾਂ ਵਿੱਚ ਲਪੇਟੀ ਹੋਈ ਸੀ। ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਸਰਹੱਦੀ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਹਥਿਆਰ ਅਤੇ ਹੈਰੋਇਨ ਫੜੀ ਜਾ ਰਹੀ ਹੈ। ਪੁਲਿਸ ਨੇ ਅੰਮ੍ਰਿਤਸਰ ਇਲਾਕੇ ਵਿੱਚ ਵੀ ਕਾਫੀ ਸਾਮਾਨ ਜ਼ਬਤ ਕੀਤਾ ਹੈ। ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਸਰਕਾਰ ਨੇ ਏਆਈ ਨਾਲ ਲੈਸ ਕੈਮਰੇ ਲਗਾਉਣ ਲਈ ਕੰਮ ਸ਼ੁਰੂ ਕਰ ਦਿੱਤਾ ਹੈ।
ਕਰੀਬ 40 ਕਰੋੜ ਰੁਪਏ ਦਾ ਇਹ ਪ੍ਰਾਜੈਕਟ ਚੱਲ ਰਿਹਾ ਹੈ। ਇਸ ਦੌਰਾਨ 30 ਹਜ਼ਾਰ ਕੈਮਰੇ ਲਗਾਏ ਜਾਣਗੇ। ਇਹ ਕੈਮਰੇ ਮੁੱਖ ਤੌਰ ’ਤੇ ਛੇ ਜ਼ਿਲ੍ਹਿਆਂ ਵਿੱਚ ਲਾਏ ਜਾ ਰਹੇ ਹਨ। ਉਮੀਦ ਹੈ ਕਿ ਇਹ ਪ੍ਰੋਜੈਕਟ ਜਲਦੀ ਹੀ ਪੂਰਾ ਹੋ ਜਾਵੇਗਾ। ਇਸ ਤੋਂ ਬਾਅਦ ਪੁਲਿਸ ਸਰਹੱਦੀ ਖੇਤਰ ਵਿੱਚ ਹੋ ਰਹੀ ਹਰਕਤ ਦੀ ਸਹੀ ਜਾਣਕਾਰੀ ਹਾਸਲ ਕਰ ਸਕੇਗੀ। ਜਿਸ ਤੋਂ ਬਾਅਦ ਪੁਲਿਸ ਦੋਸ਼ੀ ਨੂੰ ਗ੍ਰਿਫਤਾਰ ਕਰਨ 'ਚ ਸਫਲ ਹੋਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।