Ferozpur news: ਫ਼ਿਰੋਜ਼ਪੁਰ ਪੁਲਿਸ ਵੱਲੋਂ ਅੱਜ ਡੀਐਸਪੀ ਬੰਸਲ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ 4 ਦਿਨ ਦਾ ਪੁਲਿਸ ਰਿਮਾਂਡ ਵਧਾ ਦਿੱਤਾ ਅਤੇ 19 ਦਸੰਬਰ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਡੀਐਸਪੀ ਨੂੰ ਪਹਿਲਾਂ ਹੀ ਮਾਣਯੋਗ ਅਦਾਲਤ ਤੋਂ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਲਿਆ ਹੋਇਆ ਹੈ।


ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਛਾਉਣੀ ਵਿੱਚ ਦਰਜ ਮੁਕੱਦਮਾ ਨੰਬਰ 132 ਵਿੱਚ ਗ੍ਰਿਫ਼ਤਾਰ ਕੀਤੇ ਗਏ ਡੀ.ਐਸ.ਪੀ ਸਿਟੀ ਫ਼ਿਰੋਜ਼ਪੁਰ ਸ੍ਰੀ ਸੁਰਿੰਦਰ ਬਾਂਸਲ ਨੂੰ ਅੱਜ ਤਿੰਨ ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਫ਼ਿਰੋਜ਼ਪੁਰ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਤੇ ਮਾਣਯੋਗ ਅਦਾਲਤ ਵੱਲੋਂ ਡੀ.ਐਸ.ਪੀ ਸੁਰਿੰਦਰ ਬੰਸਲ ਦੇ ਪੁਲਿਸ ਰਿਮਾਂਡ ਵਿੱਚ ਚਾਰ ਦਿਨ ਦਾ ਵਾਧਾ ਕੀਤਾ ਗਿਆ ਹੈ।ਉਸ ਨੂੰ 19 ਦਸੰਬਰ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। 


ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਫ਼ਿਰੋਜ਼ਪੁਰ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਸੁਰਿੰਦਰ ਬੰਸਲ ਨੂੰ ਪੁਲਿਸ ਨੇ ਸੋਮਵਾਰ ਸ਼ਾਮ ਨੂੰ ਸਹਿਯੋਗ ਨਾ ਦੇਣ 'ਤੇ ਗ੍ਰਿਫ਼ਤਾਰ ਕਰ ਲਿਆ ਸੀ।


ਇਹ ਵੀ ਪੜ੍ਹੋ: Drugs Overdose: ਨਸ਼ੇ ਨੇ ਉਜਾੜਿਆ ਇੱਕ ਹੋਰ ਪਰਿਵਾਰ, ਬੱਸ ਸਟੈਂਡ ਨੇੜਿਓਂ ਮਿਲੀ ਜਵਾਨ ਪੁੱਤ ਦੀ ਲਾਸ਼


ਕੁਝ ਦਿਨ ਪਹਿਲਾਂ ਫਿਰੋਜ਼ਪੁਰ ਪੁਲਿਸ ਵੱਲੋਂ ਸੁਰਿੰਦਰ ਬੰਸਲ ਖ਼ਿਲਾਫ਼ ਸੀਆਰਪੀਸੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਉਸ ਦਿਨ ਪੁਲਿਸ ਵੱਲੋਂ ਉਸ ਦੀ ਫਿਰੋਜ਼ਪੁਰ ਸਰਕਾਰੀ ਰਿਹਾਇਸ਼ ਅਤੇ ਲੁਧਿਆਣਾ ਸਥਿਤ ਰਿਹਾਇਸ਼ ਦੀ ਤਲਾਸ਼ੀ ਲਈ ਗਈ ਸੀ।


ਇਸ ਦੇ ਨਾਲ ਹੀ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸੱਤ ਦਿਨਾਂ ਦਾ ਨੋਟਿਸ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਫ਼ਿਰੋਜ਼ਪੁਰ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab news: ਤਰਨਤਾਰਨ ਸਪੈਸ਼ਲ ਸੈਲ ਨੇ 500 ਗ੍ਰਾਮ ਹੈਰੋਇਨ ਸਣੇ ਵਿਅਕਤੀ ਕੀਤਾ ਕਾਬੂ, ਜਾਂਚ ਜਾਰੀ