ਪੜਚੋਲ ਕਰੋ

ਰੇਡ ਕਰਨ ਗਏ ਐਕਸਾਇਜ਼ ਵਿਭਾਗ ਦੇ ਸ਼ਰਾਬ ਦੇ ਠੇਕੇਦਾਰਾਂ ਦੀ ਟੀਮ ਨੂੰ ਪਿੰਡ ਵਾਸੀਆਂ ਨੇ ਘੇਰਿਆ 

ਸਥਿਤੀ ਵਧੇਰੇ ਤਣਾਅਪੂਰਨ ਹੁੰਦੀ ਦੇਖ ਕੇ ਐਕਸਾਈਜ਼ ਵਿਭਾਗ ਦੀ ਟੀਮ ਨੂੰ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਨੂੰ ਵੀ ਬੁਲਾਉਣਾ ਪਿਆ।

ਫਿਰੋਜ਼ਪੁਰ: ਜ਼ਿਲ੍ਹੇ ਦੇ ਥਾਣਾ ਲੱਖੋ ਕੇ ਬਹਿਰਾਮ ਅਧੀਨ ਪੈਂਦੇ ਪਿੰਡ ਗੱਟੀ ਮੱਤੜ੍ਹ ਵਿਖੇ ਇਕ ਘਰ ਚ ਛਾਪੇਮਾਰੀ ਕਰਨ ਗਈ ਐਕਸਾਈਜ਼ ਵਿਭਾਗ ਅਤੇ ਸ਼ਰਾਬ ਦੇ ਠੇਕੇਦਾਰਾਂ ਦੀ ਟੀਮ ਨੂੰ ਪਿੰਡ ਵਾਸੀਆਂ ਨੇ ਘੇਰ ਲਿਆ ਅਤੇ ਡਟਵੇਂ ਵਿਰੋਧ ਕਾਰਨ ਟੀਮ ਨੂੰ ਖਾਲੀ ਵਾਪਸ ਮੁੜਨਾ ਪਿਆ। ਸਥਿਤੀ ਵਧੇਰੇ ਤਣਾਅਪੂਰਨ ਹੁੰਦੀ ਦੇਖ ਕੇ ਐਕਸਾਈਜ਼ ਵਿਭਾਗ ਦੀ ਟੀਮ ਨੂੰ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਨੂੰ ਵੀ ਬੁਲਾਉਣਾ ਪਿਆ।

ਸਰਹੱਦੀ ਪਿੰਡ ਗੱਟੀ ਮੱਤੜ ਦੇ ਵਸਨੀਕ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਅਤੇ ਉਸਦਾ ਵੱਡਾ ਭਰਾ ਸੁੱਚਾ ਸਿੰਘ ਕੰਮਕਾਰ ਲਈ ਗੁਰੂਹਰਸਹਾਏ ਵਿਖੇ ਗਏ ਹੋਏ ਸਨ। ਇਸ ਦੌਰਾਨ ਉਨ੍ਹਾਂ ਦੀ ਗੈਰ ਮੌਜੂਦਗੀ ਵਿਚ ਸ਼ਾਮ ਨੂੰ ਐਕਸਾਈਜ਼ ਵਿਭਾਗ ਫਿਰੋਜ਼ਪੁਰ ਅਤੇ ਮਮਦੋਟ ਤੋਂ ਸ਼ਰਾਬ ਠੇਕੇਦਾਰਾਂ ਨੇ ਛਾਪੇਮਾਰੀ ਕੀਤੀ। ਉਨ੍ਹਾਂ ਦੋਸ਼ ਲਾਉਂਦੇ ਕਿਹਾ ਕਿ ਉਕਤ ਟੀਮ ਨੇ ਕਿਸੇ ਪੰਚ, ਸਰਪੰਚ ਜਾਂ ਮੋਹਤਬਾਰ ਨੂੰ ਲਏ ਬਿਨਾਂ ਉਨ੍ਹਾਂ ਦੇ ਘਰ ਦੀਆਂ ਕੰਧਾਂ ਟੱਪ ਕੇ ਛਾਪੇਮਾਰੀ ਕੀਤੀ ਹੈ ਜੋ ਸਰਾਸਰ ਧੱਕੇਸ਼ਾਹੀ ਅਤੇ ਗ਼ਲਤ ਹੈ।

ਉਨ੍ਹਾਂ ਕਿਹਾ ਕਿ ਘਰ ਦੇ ਵਿਚ ਇਕੱਲੀਆਂ ਔਰਤਾਂ ਮੌਜੂਦ ਸਨ ਅਤੇ ਛਾਪੇਮਾਰੀ ਕਰਨ ਗਈ ਟੀਮ ਦੇ ਕਰਿੰਦਿਆਂ ਨੇ ਜਬਰਨ ਘਰ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਛਾਪੇਮਾਰੀ ਕਰਨ ਆਈ ਟੀਮ ਸ਼ਰਾਬ ਦੀ ਝੂਠੀ ਬਰਾਮਦਗੀ ਪਾ ਕੇ ਨਾਜਾਇਜ਼ ਤੌਰ 'ਤੇ ਫਸਾ ਰਹੀ ਹੈ।

ਜਦੋਂ ਇਸ ਘਟਨਾ ਦੀ ਭਿਣਕ ਪਿੰਡ ਵਾਸੀਆਂ ਨੂੰ ਪਈ ਤਾਂ ਵੱਡੀ ਇਕੱਠ ਹੋ ਗਿਆ। ਇਕਦਮ ਸਥਿਤੀ ਤਣਾਅਪੂਰਨ ਹੋ ਗਈ, ਜਿਸ ਦੌਰਾਨ ਪੰਜ ਛੇ ਗੱਡੀਆਂ ਵਿੱਚ ਸਵਾਰ ਹੋ ਕੇ ਛਾਪੇਮਾਰੀ ਕਰਨ ਗਏ ਦੋ ਦਰਜਨ ਤੋਂ ਵੱਧ ਕਰਿੰਦੇ ਭੱਜਣ 'ਚ ਸਫਲ ਹੋ ਗਏ ਜਦ ਕਿ ਤਿੰਨ ਗੱਡੀਆਂ ਨੂੰ ਪਿੰਡ ਵਾਸੀਆਂ ਨੇ ਰੋਕ ਲਿਆ। ਹਾਲਾਤ ਜ਼ਿਆਦਾ ਵਿਗੜਦੇ ਵੇਖ ਕੇ ਐਕਸਾਈਜ਼ ਵਿਭਾਗ ਦੀ ਟੀਮ ਨੂੰ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੂੰ ਵੀ ਬੁਲਾਉਣਾ ਪਿਆ। 

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget