America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ
Punjabi Youth Death in America : ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਮੂਸੇ ਵਾਲਾ (ਗੁੱਦੜ ਪੰਜ ਗਰਾਈ) ਦੇ ਨੌਜਵਾਨ ਮਨਦੀਪ ਸਿੰਘ ਦੀ ਅਮਰੀਕਾ ਵਿੱਚ ਇਲਾਜ ਦੌਰਾਨ ਮੌਤ ਹੋ ਜਾਣ ਨਾਲ ਪਰਿਵਾਰ ਅਤੇ ਪੂਰੇ ਇਲਾਕੇ ਵਿੱਚ ਸੋ

Punjabi Youth Death in America : ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਮੂਸੇ ਵਾਲਾ (ਗੁੱਦੜ ਪੰਜ ਗਰਾਈ) ਦੇ ਨੌਜਵਾਨ ਮਨਦੀਪ ਸਿੰਘ ਦੀ ਅਮਰੀਕਾ ਵਿੱਚ ਇਲਾਜ ਦੌਰਾਨ ਮੌਤ ਹੋ ਜਾਣ ਨਾਲ ਪਰਿਵਾਰ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਜਾਣਕਾਰੀ ਮੁਤਾਬਕ ਮਨਦੀਪ ਸਿੰਘ ਕਰੀਬ ਚਾਰ ਸਾਲ ਪਹਿਲਾਂ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਲੱਖਾਂ ਰੁਪਏ ਖਰਚ ਕਰਕੇ ਅਮਰੀਕਾ ਗਿਆ ਸੀ। ਉਹ ਕੈਲੀਫ਼ੋਰਨੀਆ ਵਿੱਚ ਫੂਡ ਡਿਲੀਵਰੀ ਦਾ ਕੰਮ ਕਰ ਰਿਹਾ ਸੀ ਅਤੇ ਆਪਣੇ ਪਰਿਵਾਰ ਦੀਆਂ ਉਮੀਦਾਂ ਦਾ ਸਹਾਰਾ ਬਣਿਆ ਹੋਇਆ ਸੀ।
ਪਰਿਵਾਰਕ ਮੈਂਬਰਾਂ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਉਸ ਦੀ ਸਿਹਤ ਠੀਕ ਨਹੀਂ ਸੀ। ਹਾਲਤ ਵਿਗੜਣ ਕਾਰਨ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪਰਿਵਾਰ ਨੇ ਦੱਸਿਆ ਕਿ ਵਿਦੇਸ਼ ਭੇਜਣ ਲਈ ਲਿਆ ਗਿਆ ਕਰਜ਼ਾ ਅਜੇ ਵੀ ਪੂਰੀ ਤਰ੍ਹਾਂ ਨਹੀਂ ਉਤਾਰਿਆ ਗਿਆ ਸੀ। ਇਸ ਦੌਰਾਨ ਪੁੱਤਰ ਦੀ ਮੌਤ ਦੀ ਖ਼ਬਰ ਨੇ ਪਰਿਵਾਰ ਨੂੰ ਡੂੰਘੇ ਸਦਮੇ ਵਿੱਚ ਧੱਕ ਦਿੱਤਾ ਹੈ। ਹੱਸਦੇ-ਖੇਡਦੇ ਨੌਜਵਾਨ ਦੇ ਅਚਾਨਕ ਵਿਛੋੜੇ ਨਾਲ ਪਿੰਡ ਵਿੱਚ ਵੀ ਮਾਤਮ ਦਾ ਮਾਹੌਲ ਹੈ।
ਮਨਦੀਪ ਸਿੰਘ ਦੇ ਪਰਿਵਾਰ ਨੇ ਭਾਰਤ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਕੋਲ ਅਪੀਲ ਕੀਤੀ ਹੈ ਕਿ ਉਸ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਲੋੜੀਂਦੀ ਮਦਦ ਮੁਹੱਈਆ ਕਰਵਾਈ ਜਾਵੇ ਤਾਂ ਜੋ ਪਰਿਵਾਰ ਆਪਣੇ ਪੁੱਤਰ ਦੀਆਂ ਆਖ਼ਰੀ ਰਸਮਾਂ ਆਪਣੇ ਹੱਥੀਂ ਨਿਭਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ






















