ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਫੀਫਾ ਦੁਆਰਾ AIFF ਨੂੰ ਮੁਅੱਤਲ ਕਰਨ ਦੇ ਮਾਮਲੇ 'ਤੇ ਅੱਜ ਸੁਣਵਾਈ ਕੀਤੀ ਹੈ। ਸੁਪਰੀਮ ਕੋਰਟ ਨੇ ਭਾਰਤ ਸਰਕਾਰ ਨੂੰ ਫੀਫਾ ਦੁਆਰਾ ਏਆਈਐਫਐਫ ਦੀ ਮੁਅੱਤਲੀ ਹਟਾਉਣ ਅਤੇ ਅੰਡਰ-17 ਵਿਸ਼ਵ ਕੱਪ ਦੇ ਆਯੋਜਨ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕਣ ਲਈ ਕਿਹਾ ਹੈ। ਕੇਂਦਰ ਸਰਕਾਰ (GOI) ਨੇ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਉਹ ਭਾਰਤੀ ਫੁੱਟਬਾਲ ਸੰਘ (AIFF) ਦੀ ਮੁਅੱਤਲੀ ਨੂੰ ਰੱਦ ਕਰਵਾਉਣ ਲਈ ਖੁਦ ਅੰਤਰਰਾਸ਼ਟਰੀ ਫੁੱਟਬਾਲ ਮਹਾਸੰਘ (FIFA) ਨਾਲ ਗੱਲ ਕਰ ਰਹੀ ਹੈ। ਇਸ 'ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਰਕਾਰ ਨੂੰ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਅਕਤੂਬਰ 'ਚ ਪ੍ਰਸਤਾਵਿਤ ਅੰਡਰ-17 ਮਹਿਲਾ ਵਿਸ਼ਵ ਕੱਪ ਭਾਰਤ 'ਚ ਹੀ ਹੋਵੇ। ਸੁਪਰੀਮ ਕੋਰਟ ਨੇ ਕੇਂਦਰ ਦੀ ਬੇਨਤੀ 'ਤੇ ਸੁਣਵਾਈ ਸੋਮਵਾਰ 22 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ।