ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਬਜਟ ਇਜਲਾਸ ਦੇ ਪੰਜਵੇਂ ਦਿਨ ਕਾਫੀ ਖੜਕਾ-ਦੜਕਾ ਹੋਇਆ। ਅੱਜ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜਪਾਲ ਦੇ ਭਾਸ਼ਣ ਉਪਰ ਬੋਲਣ ਲੱਗੇ ਤਾਂ ਵਿਰੋਧੀ ਧਿਰਾਂ ਦੇ ਵਿਧਾਇਕਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ।


ਇਸ ਦੌਰਾਨ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਦੇ ਵਿਧਾਇਕ ਸਪੀਕਰ ਦੇ ਸਾਹਮਣੇ ਵੈੱਲ 'ਚ ਪਹੁੰਚ ਗਏ। ਉਨ੍ਹਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਕਰਕੇ ਕੈਪਟਨ ਨੂੰ ਆਪਣਾ ਭਾਸ਼ਣ ਰੋਕਣਾ ਪਿਆ। ਇਸ ਦੌਰਾਨ 15 ਮਿੰਟਾਂ ਲਈ ਕਾਰਵਾਈ ਨੂੰ ਮੁਲਤਵੀ ਕਰਨ ਤੋਂ ਬਾਅਦ ਮੁੜ ਸ਼ੁਰੂ ਕੀਤੀ ਗਈ। ਇਸ ਦੌਰਾਨ ਤਿੰਨੇ ਖੇਤੀ ਕਾਨੂੰਨਾਂ ਖ਼ਿਲਾਫ਼ ਵਿਧਾਨ ਸਭਾ ਵਿੱਚ ਫਿਰ ਤੋਂ ਸਰਬਸਮਤੀ ਨਾਲ ਮਤਾ ਪਾਸ ਕੀਤਾ ਗਿਆ।


ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਅਕਾਲੀ ਦਲ 'ਤੇ ਜੰਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਮੀਟਿੰਗ 'ਚ ਅਕਾਲੀ ਦਲ ਨੇ ਕੋਈ ਇਤਰਾਜ਼ ਨਹੀਂ ਜਤਾਇਆ ਸੀ। ਖੇਤੀ ਕਾਨੂੰਨਾਂ 'ਤੇ ਅਕਾਲੀ ਦਲ ਦਾ ਦੋਹਰਾ ਸਟੈਂਡ ਹੈ। ਇਸ ਮੌਕੇ ਕੈਪਟਨ ਨੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ 'ਤੇ ਵੀ ਤਿੱਖਾ ਹਮਲਾ ਬੋਲਿਆ।


ਤੋਮਰ ਵੱਲੋਂ ਅੰਦੋਲਨ ਦੌਰਾਨ ਹੋਈਆਂ ਕਿਸਾਨਾਂ ਦੀਆਂ ਮੌਤਾਂ 'ਤੇ ਬਾਰੇ ਦਿੱਤੇ ਬਿਆਨ 'ਤੇ ਉਜਰ ਕਰਦਿਆਂ ਕੈਪਟਨ ਨੇ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਇਸ ਮੰਤਰੀ ਨੂੰ ਪੁੱਠਾ ਟੰਗ ਦਿੱਤਾ ਜਾਵੇ।


ਇਹ ਵੀ ਪੜ੍ਹੋ: TMC Candidates List 2021: ਤ੍ਰਿਣਮੂਲ ਕਾਂਗਰਸ ਨੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, ਮਮਤਾ ਨੰਦੀਗਰਾਮ ਤੋਂ ਲੜੇਗੀ ਚੋਣ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904