Punjab News: ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਅੰਦਰ ਜ਼ਬਰਦਸਤ ਲੜਾਈ, ਚੱਲੇ ਟਕੂਏ, ਸੀਸੀਟੀਵੀ 'ਚ ਕੈਦ ਹੋਈਆਂ ਤਸਵੀਰਾਂ
Punjab News: ਇਹ ਮਾਮਲਾ ਦੋ ਧਿਰਾਂ ਵਿੱਚ ਹੋਈ ਲੜਾਈ ਦਾ ਹੈ ਜਿਸ ਤੋਂ ਬਾਅਦ ਸਰਕਾਰੀ ਹਸਪਤਾਲ ਪਹੁੰਚੀਆਂ ਦੋਵੇਂ ਧਿਰਾਂ ਫਿਰ ਲੜਾਈ ਸ਼ੁਰੂ ਕਰ ਦਿੱਤੀ। ਇਸ ਲੜਾਈ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ ਕੈਦ ਹੋਈਆਂ ਹਨ
Punjab News: ਪੰਜਾਬ ਵਿੱਚੋਂ ਵਿਗੜਦੀ ਕਾਨੂੰਨ ਵਿਵਸਥਾਂ ਦੀਆਂ ਤਸਵੀਰਾਂ ਆਏ ਦਿਨ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੀਆਂ ਹੀ ਗ਼ੁੰਡਾਗਰਦੀ ਦੀਆਂ ਤਸਵੀਰਾਂ ਫਾਜ਼ਿਲਕਾਂ ਤੋਂ ਸਾਹਮਣੇ ਆਈਆਂ ਹਨ ਜੋ ਇਹ ਸਾਬਤ ਕਰਦੀਆਂ ਨੇ ਕਿ ਲੋਕਾਂ ਨੂੰ ਕਾਨੂੰਨ ਵਿਵਸਥਾ ਦੀ ਕੋਈ ਪਰਵਾਹ ਨਹੀਂ ਹੈ।
ਜ਼ਿਕਰ ਕਰ ਦਈਏ ਕਿ ਇਹ ਮਾਮਲਾ ਦੋ ਧਿਰਾਂ ਵਿੱਚ ਹੋਈ ਲੜਾਈ ਦਾ ਹੈ ਜਿਸ ਤੋਂ ਬਾਅਦ ਸਰਕਾਰੀ ਹਸਪਤਾਲ ਪਹੁੰਚੀਆਂ ਦੋਵੇਂ ਧਿਰਾਂ ਫਿਰ ਲੜਾਈ ਸ਼ੁਰੂ ਕਰ ਦਿੱਤੀ। ਇਸ ਲੜਾਈ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ ਕੈਦ ਹੋਈਆਂ ਹਨ ਜਿਸ ਵਿੱਚ ਸ਼ਰੇਆਮ ਹਸਪਤਾਲ ਅੰਦਰ ਹੋਈ ਗੁੰਡਾਗਰਦੀ ਨੂੰ ਦੇਖਿਆ ਜਾ ਸਕਦਾ ਹੈ।
ਤੁਹਾਨੂੰ ਦੱਸ ਦਈਏ ਕਿ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਦੋ ਧਿਰਾਂ ਚ ਲੜਾਈ ਦੀ ਵੀਡੀਓ ਸਾਹਮਣੇ ਆਈ ਹੈ ਜਿਸ ਵਿਚ ਦੇਸੀ ਟਕੁਏ ਤੇ ਹੋਰ ਤੇਜ਼ਦਾਰ ਹਥਿਆਰਾਂ ਨਾਲ ਵਾਰ ਕੀਤਾ ਜਾ ਰਿਹਾ ਹੈ। ਇਹ ਘਟਨਾ ਵਾਲੀ ਥਾਂ ਸਰਕਾਰੀ ਹਸਪਤਾਲ ਦਾ ਐਮਰਜੈਂਸੀ ਵਾਰਡ ਹੈ ਜਿਸ ਵਿੱਚ ਹਸਪਤਾਲ ਦੇ ਅੰਦਰ ਦਾਖ਼ਲ ਹੋਏ ਲੋਕ ਕਿਸ ਤਰ੍ਹਾਂ ਦੇ ਨਾਲ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਰਹੇ ਨੇ ਇਹ ਸਾਫ਼ ਦਿਖਾਈ ਦੇ ਰਿਹਾ ਹੈ।
ਇਹ ਵੀ ਸਾਹਮਣੇ ਆਇਆ ਹੈ ਕਿ ਹਸਪਤਾਲ ਵਿੱਚ ਤੈਨਾਤ ਗਾਰਡ ਵੱਲੋਂ ਉਕਤ ਲੋਕਾਂ ਨੂੰ ਰੋਕਣ ਡੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਆਰੋਪੀ ਧੱਕੇ ਨਾਲ ਬਾਹਰ ਨਿਕਲ ਜਾਂਦੇ ਨੇ। ਇਹ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ। ਜਦੋਂ ਇਸ ਬਾਰੇ ਪੁਲਿਸ ਅਧਿਕਾਰੀਆਂ ਨਾਲ ਰਾਬਤਾ ਕੀਤਾ ਗਿਆ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਲੜਾਈ ਦੀ ਵੀਡੀਓ ਜ਼ਰੂਰ ਵਾਇਰਲ ਹੋ ਰਹੀ ਹੈ ਜਿਸ ਬਾਰੇ ਜਾਂਚ ਕੀਤੀ ਜਾ ਰਹੀ ਹੈ ਪਰ ਉਨ੍ਹਾਂ ਕਿਹਾ ਕਿ ਇਸ ਲੜਾਈ ਬਾਰੇ ਅਜੇ ਤੱਕ ਨਾਂ ਤਾਂ ਸਿਵਲ ਹਸਪਤਾਲ ਵੱਲੋਂ ਤੇ ਨਾ ਹੀ ਕਿਸੇ ਹੋਰ ਵਿਅਕਤੀ ਵੱਲੋਂ ਲਿਖਤੀ ਸ਼ਿਕਾਇਤ ਕੀਤੀ ਗਈ ਹੈ ਪਰ ਇਸ ਲੜਾਈ ਦੀ ਵੀਡੀਓ ਜ਼ਰੂਰ ਵਾਇਰਲ ਹੋ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।