ਕੈਪਟਨ ਦੇ ਡੀਜੀਪੀ ਪੰਜਾਬ ਨੂੰ ਸਖ਼ਤ ਆਦੇਸ਼, ਅਕਾਲੀ ਦਲ ਅਤੇ ਆਪ ਦੇ ਧਰਨਿਆਂ ਵਿਰੁੱਧ ਕੀਤਾ ਜਾਵੇ ਕੇਸ ਦਰਜ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪੁਲਿਸ ਦੇ ਡਾਇਰੈਕਟਰ ਜਨਰਲ DGP ਦਿਨਕਰ ਗੁਪਤਾ ਨੂੰ ਹਦਾਇਤ ਕੀਤੀ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਰਾਜ ਵਿੱਚ ਧਰਨੇ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਨੇਤਾਵਾਂ ਅਤੇ ਵਰਕਰਾਂ ਵਿਰੁੱਧ ਆਪਦਾ ਪ੍ਰਬੰਧਨ ਐਕਟ ਤਹਿਤ ਕੇਸ ਦਰਜ ਕੀਤੇ ਜਾਣ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪੁਲਿਸ ਦੇ ਡਾਇਰੈਕਟਰ ਜਨਰਲ DGP ਦਿਨਕਰ ਗੁਪਤਾ ਨੂੰ ਹਦਾਇਤ ਕੀਤੀ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਰਾਜ ਵਿੱਚ ਧਰਨੇ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਨੇਤਾਵਾਂ ਅਤੇ ਵਰਕਰਾਂ ਵਿਰੁੱਧ ਆਪਦਾ ਪ੍ਰਬੰਧਨ ਐਕਟ ਤਹਿਤ ਕੇਸ ਦਰਜ ਕੀਤੇ ਜਾਣ।
ਮਹਾਮਾਰੀ ਫੈਲਣ ਦੇ ਮੱਦੇਨਜ਼ਰ ਰਾਜ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ (ਆਪ) ਦੀਆਂ ਅਜਿਹੀਆਂ ਕਾਰਵਾਈਆਂ ਨੂੰ ਗੈਰ ਜ਼ਿੰਮੇਵਾਰਾਨਾ ਅਤੇ ਸਖਤੀ ਦੀ ਘੋਰ ਉਲੰਘਣਾ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਉਨ੍ਹਾਂ ਖਿਲਾਫ ਕਾਨੂੰਨ ਦੇ ਅਧੀਨਕਾਰਵਾਈ ਕਰਨ ਲਈ ਕਿਹਾ।
ਦੱਸ ਦੇਈਏ ਕਿ ਆਪ ਅਤੇ ਅਕਾਲੀ ਦਲ ਪਿਛਲੇ ਦੋ ਦਿਨਾਂ ਤੋਂ ਕਥਿਤ ਵੈਕਸੀਨ ਘੁਟਾਲੇ ਦੇ ਖਿਲਾਫ ਸਿਹਤ ਮੰਤਰੀ ਦਾ ਘਿਰਾਓ ਕਰ ਰਹੇ ਹਨ ਅਤੇ ਕਾਂਗਰਸ ਸਰਕਾਰ ਖਿਲਾਫ ਮੋਰਚਾ ਖੋਲਿਆ ਹੋਇਆ ਹੈ।
ਕੈਪਟਨ ਨੇ ਕਿਹਾ, "ਅਜਿਹੇ ਸਮੇਂ, ਜਦੋਂ ਲੋਕ ਵਿਆਹ-ਸ਼ਾਦੀਆਂ ਅਤੇ ਅੰਤਿਮ-ਸੰਸਕਾਰ ਲਈ ਵੀ ਇਕੱਠੇ ਨਹੀਂ ਹੋ ਸਕਦੇ, ਇਨ੍ਹਾਂ ਪਾਰਟੀਆਂ ਦੇ ਆਗੂ ਅਤੇ ਵਰਕਰ ਲਾਪਰਵਾਹੀ ਨਾਲ ਪੇਸ਼ ਆ ਰਹੇ ਹਨ, ਜਿਨ੍ਹਾਂ ਨੇ ਪੰਜਾਬੀਆਂ ਦੀ ਸੁਰੱਖਿਆ ਅਤੇ ਸਿਹਤ ਪ੍ਰਤੀ ਕੋਈ ਚਿੰਤਾ ਨਹੀਂ ਦਿਖਾਈ।"
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :