Punjab News: ਆਖਰ ਸੀਐਮ ਮਾਨ ਨੇ ਬੋਲਿਆ ਭਾਈ ਅੰਮ੍ਰਿਤਪਾਲ ਸਿੰਘ 'ਤੇ ਹਮਲਾ, ਬੋਲੇ, ਇਹ ਪੰਜਾਬ ਦੇ ਵਾਰਿਸ ਨਹੀਂ ਹੋ ਸਕਦੇ...
ਮੁੱਖ ਮੰਤਰੀ ਭਗਵੰਤ ਮਾਨ ਨੇ ਆਖਰ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅ੍ਰੰਮਿਤਪਾਲ ਸਿੰਘ ਉੱਪਰ ਤਿੱਖਾ ਹਮਲਾ ਬੋਲਿਆ ਹੈ। ਅਜਨਾਲਾ ਕਾਂਡ ਨੂੰ ਲੈ ਕੇ ਸਰਕਾਰ ਦੀ ਚੁਫੇਰਿਓਂ ਅਲੋਚਨਾ ਹੋਣ ਮਗਰੋਂ ਸੀਐਮ ਮਾਨ ਨੇ ਕਿਹਾ ਹੈ...
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਆਖਰ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅ੍ਰੰਮਿਤਪਾਲ ਸਿੰਘ ਉੱਪਰ ਤਿੱਖਾ ਹਮਲਾ ਬੋਲਿਆ ਹੈ। ਅਜਨਾਲਾ ਕਾਂਡ ਨੂੰ ਲੈ ਕੇ ਸਰਕਾਰ ਦੀ ਚੁਫੇਰਿਓਂ ਅਲੋਚਨਾ ਹੋਣ ਮਗਰੋਂ ਸੀਐਮ ਮਾਨ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਪੁਲਿਸ ਥਾਣੇ ਲਿਜਾਣ ਵਾਲਿਆਂ ਨੂੰ ਪੰਜਾਬ ਦੇ ‘ਵਾਰਿਸ’ ਨਹੀਂ ਕਿਹਾ ਜਾ ਸਕਦਾ।
ਸ਼ਬਦ ਗੁਰੂ ਸ਼ੀੑ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ..
— Bhagwant Mann (@BhagwantMann) February 25, 2023
ਦੱਸ ਦਈਏ ਕਿ ਪਹਿਲਾਂ ਪੰਜਾਬ ਸਰਕਾਰ ਇਸ ਘਟਨਾ ਬਾਰੇ ਖੁੱਲ੍ਹ ਕੇ ਸਟੈਂਡ ਨਹੀਂ ਲੈ ਰਹੀ ਸੀ। ਇਸ ਮਾਮਲੇ ਨੂੰ ਨਰਮੀ ਨਾਲ ਹੀ ਹੱਲ ਕਰ ਰਹੀ ਸੀ। ਹੁਣ ਸੀਐਮ ਮਾਨ ਦੇ ਬਿਆਨ ਨੇ ਸਪਸ਼ਟ ਕਰ ਦਿੱਤਾ ਹੈ ਕਿ ਸਰਕਾਰ ਭਾਈ ਅ੍ਰੰਮਿਤਪਾਲ ਸਿੰਘ ਖਿਲਾਫ ਸਖਤੀ ਵਰਤ ਸਕਦੀ ਹੈ।
ਕੀ ਬੋਲੇ ਮੁੱਖ ਮੰਤਰੀ ਭਗਵੰਤ ਮਾਨ?
ਸੀਐਮ ਭਗਵੰਤ ਮਾਨ ਨੇ ਅਜਨਾਲਾ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਪੁਲਿਸ ਥਾਣੇ ਲਿਜਾਣ ਵਾਲਿਆਂ ਨੂੰ ਪੰਜਾਬ ਦੇ ‘ਵਾਰਿਸ’ ਨਹੀਂ ਕਿਹਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਟਵੀਟ ਕੀਤਾ, ‘‘ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਤੇ ਪੰਜਾਬੀਅਤ ਦੇ ‘ਵਾਰਿਸ’ ਅਖਵਾਉਣ ਦੇ ਕਾਬਲ ਨਹੀਂ ਹੋ ਸਕਦੇ...।’’
ਦੱਸ ਦਈਏ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਮਰਥਕਾਂ ਨਾਲ ਵੀਰਵਾਰ ਨੂੰ ਅਜਨਾਲਾ ਪੁਲਿਸ ਥਾਣੇ ਨੂੰ ਘੇਰ ਲਿਆ ਸੀ। ਪ੍ਰਦਰਸ਼ਨਕਾਰੀ ਆਪਣੇ ਨਾਲ ਪਾਲਕੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਲੈ ਕੇ ਆਏ ਸਨ। ਇਸ ਦੌਰਾਨ ਪੁਲਿਸ ਨੂੰ ਪ੍ਰਦਰਸ਼ਨਕਾਰੀਆਂ ਅੱਗੇ ਝੁਕਣਾ ਪਿਆ ਸੀ। ਇਸ ਲਈ ਪੁਲਿਸ ਦੀ ਕਾਫੀ ਅਲੋਚਨਾ ਵੀ ਹੋਈ ਸੀ ਜਿਸ ਮਗਰੋਂ ਪੁਲਿਸ ਨੇ ਵੀ ਕਿਹਾ ਸੀ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਕਰਕੇ ਉਨ੍ਹਾਂ ਨੇ ਕੋਈ ਸਖਤੀ ਨਹੀਂ ਵਰਤੀ।
ਇਸ ਦੌਰਾਨ ਪੁਲਿਸ ’ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਵੀ ਹੋਈ, ਜਿਸ ਕਰਕੇ ਕਈ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ ਸਨ। ਅਜਨਾਲਾ ਵਿੱਚ ਵਾਪਰੀ ਘਟਨਾ ਮਗਰੋਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਸੀ ਕਿ ਹਮਲਾਵਰਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾ ਕੇ ਥਾਣੇ ’ਤੇ ਹਮਲਾ ਕੀਤਾ ਹੈ। ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਨਮਾਨ ਵਿੱਚ ਮਾਮਲੇ ਨੂੰ ਸ਼ਾਂਤ ਰੱਖਣ ਦੀ ਕੋਸ਼ਿਸ਼ ਕੀਤੀ।