ਪੜਚੋਲ ਕਰੋ
(Source: ECI/ABP News)
ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਦੇ ਪੰਜਾਬ ਰੋਡਵੇਜ਼ ਵਿੱਚ ਰਲੇਵੇਂ ਨੂੰ ਦਿੱਤੀ ਮਨਜ਼ੂਰੀ : ਹਰਪਾਲ ਚੀਮਾ
Punjab News : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਦੇ
![ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਦੇ ਪੰਜਾਬ ਰੋਡਵੇਜ਼ ਵਿੱਚ ਰਲੇਵੇਂ ਨੂੰ ਦਿੱਤੀ ਮਨਜ਼ੂਰੀ : ਹਰਪਾਲ ਚੀਮਾ Finance Department approves merger of 371 loan-free buses of Panbus with Punjab Roadways: Harpal Cheema ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਦੇ ਪੰਜਾਬ ਰੋਡਵੇਜ਼ ਵਿੱਚ ਰਲੇਵੇਂ ਨੂੰ ਦਿੱਤੀ ਮਨਜ਼ੂਰੀ : ਹਰਪਾਲ ਚੀਮਾ](https://feeds.abplive.com/onecms/images/uploaded-images/2023/07/17/03ee9940c59ceaeafd4774bcae490c691689601400008345_original.jpg?impolicy=abp_cdn&imwidth=1200&height=675)
Harpal Cheema
Punjab News : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਪਨਬਸ ਦੀਆਂ 371 ਕਰਜ਼ਾ ਮੁਕਤ ਬੱਸਾਂ ਨੂੰ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਰਲੇਵੇਂ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਸ ਵਿੱਤੀ ਵਰ੍ਹੇ ਦੌਰਾਨ ਇਸ ਫੈਸਲੇ ਕਾਰਨ ਆਉਣ ਵਾਲੇ 73 ਕਰੋੜ ਰੁਪਏ ਦੇ ਖਰਚੇ ਨੂੰ ਪੂਰਾ ਕਰਨ ਲਈ ਬਜਟ ਨੂੰ ਵੀ ਮਨਜ਼ੂਰ ਕੀਤਾ ਗਿਆ ਹੈ।
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਿਆ ਗਿਆ ਹੈ, ਜੋ ਪੰਜਾਬ ਰੋਡਵੇਜ਼ ਨੂੰ ਮੁੜ ਵਿਕਾਸ ਦੀਆਂ ਲੀਹਾਂ 'ਤੇ ਲਿਆਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਦੇ ਫਲੀਟ ਵਿੱਚ ਸਿਰਫ਼ 115 ਬੱਸਾਂ ਰਹਿ ਗਈਆਂ ਸਨ ਅਤੇ ਇਸ ਰਲੇਵੇਂ ਨਾਲ ਇਹ ਗਿਣਤੀ 486 ਹੋ ਜਾਵੇਗੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਰੋਡਵੇਜ਼ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੀ ਤਜਵੀਜ਼ ਵਿੱਚ ਸ਼ਾਮਲ ਅਨੁਮਾਨਾਂ ਅਨੁਸਾਰ ਪੂਰੇ ਵਿੱਤੀ ਸਾਲ 2023-24 ਲਈ ਪੰਜਾਬ ਰੋਡਵੇਜ਼ ਵੱਲੋਂ ਇਨ੍ਹਾਂ 371 ਬੱਸਾਂ ਨੂੰ ਚਲਾਉਣ 'ਤੇ 138.70 ਕਰੋੜ ਰੁਪਏ ਦੀ ਆਮਦਨ ਦੇ ਨਾਲ 109.61 ਕਰੋੜ ਰੁਪਏ ਦਾ ਅਨੁਮਾਨਤ ਖਰਚਾ ਹੋਣ ਦੀ ਸੰਭਾਵਨਾ ਸੀ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸਾਲ ਦੇ ਬਾਕੀ ਰਹਿੰਦੇ 8 ਮਹੀਨਿਆਂ ਦੇ ਸੰਸ਼ੋਧਿਤ ਅਨੁਮਾਨਾਂ ਅਨੁਸਾਰ, ਪੰਜਾਬ ਰੋਡਵੇਜ਼ ਨੂੰ 90 ਕਰੋੜ ਰੁਪਏ ਦੀ ਕਮਾਈ ਅਤੇ 73 ਕਰੋੜ ਰੁਪਏ ਦੇ ਖਰਚੇ ਕੱਢਣ ਉਪਰੰਤ 17 ਕਰੋੜ ਰੁਪਏ ਦਾ ਮੁਨਾਫਾ ਹੋਣ ਦੀ ਉਮੀਦ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਸਾਰੇ ਵਿਭਾਗਾਂ ਨੂੰ ਜੋ ਕਦੇ ਸੂਬੇ ਦਾ ਮਾਣ ਸਨ, ਨੂੰ ਮੁੜ ਮਜ਼ਬੂਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਇਸ ਸਬੰਧੀ ਰਣਨੀਤੀ ਉਲੀਕਣ ਲਈ ਅਜਿਹੇ ਪ੍ਰਮੁੱਖ ਵਿਭਾਗਾਂ ਨਾਲ ਲਗਾਤਾਰ ਮੀਟਿੰਗਾਂ ਕਰ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਕ੍ਰਿਕਟ
ਵਿਸ਼ਵ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)