Punjab News : ਵਿੱਤ ਮੰਤਰੀ ਹਰਪਾਲ ਚੀਮਾ ਦਾ ਦਾਅਵਾ, ਪਹਿਲੀ ਵਾਰ ਆਬਾਕਾਰੀ ਨੀਤੀ 'ਚੋਂ ਲਗਪਗ 1110 ਕਰੋੜ ਰੁਪਏ ਦਾ ਵਾਧਾ ਹੋਇਆ
Punjab News: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਪਹਿਲੀ ਵਾਰ ਪੰਜਾਬ ਨੂੰ ਆਬਾਕਾਰੀ ਨੀਤੀ 'ਚੋਂ ਲਗਪਗ 1110 ਕਰੋੜ ਰੁਪਏ ਦਾ ਵਾਧਾ ਹੋਇਆ ਹੈ।
Punjab News : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਪਹਿਲੀ ਵਾਰ ਪੰਜਾਬ ਨੂੰ ਆਬਾਕਾਰੀ ਨੀਤੀ 'ਚੋਂ ਲਗਪਗ 1110 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਪੰਜਾਬ 'ਚੋਂ ਸ਼ਰਾਬ ਦਾ ਗੈਰ-ਕਾਨੂੰਨੀ ਤੌਰ 'ਤੇ ਕੰਮ ਕਰਨ ਵਾਲੇ ਸ਼ਰਾਬ ਮਾਫੀਏ ਦਾ ਸਫਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਨਵੀਂ ਕਹਾਣੀ ਲਿਖ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਦੌਰਾਨ ਆਬਾਕਾਰੀ ਨੀਤੀ 'ਚੋਂ ਆਖ਼ਰੀ ਵਰ੍ਹੇ ਸਿਰਫ਼ 6200 ਕਰੋੜ ਰੁਪਏ ਪੰਜਾਬ ਦੇ ਖ਼ਜ਼ਾਨੇ 'ਚ ਆਏ ਸੀ। ਆਮ ਆਦਮੀ ਪਾਰਟੀ ਦੀ ਇਮਾਨਦਾਰ ਮਾਨ ਸਰਕਾਰ ਦੌਰਾਨ ਸਿਰਫ਼ ਪਹਿਲੇ 3 ਮਹੀਨਿਆਂ 'ਚ ਹੀ 4280 ਕਰੋੜ ਰੁ. ਦਾ ਵਾਧਾ ਦਰਜ ਹੋਇਆ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਚਾਲੂ ਵਿੱਤੀ ਸਾਲ ਦੇ ਪਹਿਲੇ ਛੇ ਮਹੀਨਿਆਂ ਵਿੱਚ ਸੂਬੇ ਦਾ ਆਬਕਾਰੀ ਮਾਲੀਆ 4000 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਗਿਆ ਹੈ। ਇੱਕ ਪ੍ਰੈਸ ਕਾਨਫਰੰਸ ਵਿੱਚ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਇਸੇ ਸਮਾਂ ਸੀਮਾ ਦੇ ਮੁਕਾਬਲੇ ਆਬਕਾਰੀ ਮਾਲੀਆ 37.6 ਫੀਸਦੀ ਵਧਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਵਿੱਤੀ ਸਾਲ 2021 'ਚ ਪਹਿਲੇ 6 ਮਹੀਨਿਆਂ 'ਚ 3,110 ਕਰੋੜ ਰੁਪਏ ਦਾ ਮਾਲੀਆ ਸੀ, ਜੋ ਚਾਲੂ ਵਿੱਤੀ ਸਾਲ ਦੇ ਪਹਿਲੇ 6 ਮਹੀਨਿਆਂ 'ਚ ਵਧ ਕੇ 4280 ਕਰੋੜ ਰੁਪਏ ਹੋ ਗਿਆ ਹੈ।
For the 1st time in Punjab!
— Adv Harpal Singh Cheema (@HarpalCheemaMLA) October 13, 2022
Excise Revenue crossed ₹4,000 Cr in just 6 months. An increase of ₹1,118 Crore or 38% from last year.
We're committed to crack down on liquor mafia and trade of illicit liquor in State under the leadership of @ArvindKejriwal Ji & @BhagwantMann Ji pic.twitter.com/3Dyc0KIaMC
ਇਹ ਵੀ ਪੜ੍ਹੋ : Army Dog Zoom : ਆਰਮੀ ਦੇ ਅਸਾਲਟ Dog Zoom ਦੀ ਮੌਤ , ਗੋਲੀਆਂ ਲੱਗਣ ਤੋਂ ਬਾਅਦ ਵੀ ਅੱਤਵਾਦੀਆਂ ਨਾਲ ਕੀਤਾ ਸੀ ਮੁਕਾਬਲਾ
ਨਵੀਂ ਆਬਕਾਰੀ ਨੀਤੀ ਦਾ ਮਕਸਦ ਮਾਲੀਆ ਵਧਾਉਣਾ
— AAP Punjab (@AAPPunjab) October 13, 2022
ਵਿੱਤ ਮੰਤਰੀ ਨੇ ਕਿਹਾ ਕਿ ਸ਼ਰਾਬ ਮਾਫੀਆ ਦੀ ਲਾਬੀ ਕੇਂਦਰ ਸਰਕਾਰ ਦੀ ਇਸ ਨੀਤੀ ਨੂੰ ਵਾਰ-ਵਾਰ ਤੋੜਨ ਲਈ ਸਾਡੇ ਅਫਸਰਾਂ ਨੂੰ 'ਪ੍ਰੇਸ਼ਾਨ' ਕਰ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਉਹ ਕੇਂਦਰ ਦੀਆਂ ਵੱਖ-ਵੱਖ ਏਜੰਸੀਆਂ ਦੀਆਂ ਦਬਾਅ ਦੀਆਂ ਚਾਲਾਂ ਅੱਗੇ ਨਹੀਂ ਝੁਕਣਗੇ। ਮੰਤਰੀ ਨੇ ਨਵੀਂ ਆਬਕਾਰੀ ਨੀਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਸ਼ਰਾਬ ਦੇ ਕਾਰੋਬਾਰ ਵਿੱਚ ਸ਼ਲਾਘਾਯੋਗ ਬਦਲਾਅ ਸ਼ੁਰੂ ਹੋਇਆ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਨੀਤੀ ਦੇ ਮੁੱਖ ਦੋਹਰੇ ਉਦੇਸ਼ ਮਾਲੀਏ ਨੂੰ ਵਧਾਉਣਾ ਅਤੇ ਖਪਤਕਾਰਾਂ ਨੂੰ ਸਸਤੀ ਅਤੇ ਮਿਆਰੀ ਸ਼ਰਾਬ ਮੁਹੱਈਆ ਕਰਵਾਉਣਾ ਹੈ।