Punjab News : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਪਹਿਲੀ ਵਾਰ ਪੰਜਾਬ ਨੂੰ ਆਬਾਕਾਰੀ ਨੀਤੀ 'ਚੋਂ ਲਗਪਗ 1110 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਪੰਜਾਬ 'ਚੋਂ ਸ਼ਰਾਬ ਦਾ ਗੈਰ-ਕਾਨੂੰਨੀ ਤੌਰ 'ਤੇ ਕੰਮ ਕਰਨ ਵਾਲੇ ਸ਼ਰਾਬ ਮਾਫੀਏ ਦਾ ਸਫਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਨਵੀਂ ਕਹਾਣੀ ਲਿਖ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਦੌਰਾਨ ਆਬਾਕਾਰੀ ਨੀਤੀ 'ਚੋਂ ਆਖ਼ਰੀ ਵਰ੍ਹੇ ਸਿਰਫ਼ 6200 ਕਰੋੜ ਰੁਪਏ ਪੰਜਾਬ ਦੇ ਖ਼ਜ਼ਾਨੇ 'ਚ ਆਏ ਸੀ। ਆਮ ਆਦਮੀ ਪਾਰਟੀ ਦੀ ਇਮਾਨਦਾਰ ਮਾਨ ਸਰਕਾਰ ਦੌਰਾਨ ਸਿਰਫ਼ ਪਹਿਲੇ 3 ਮਹੀਨਿਆਂ 'ਚ ਹੀ 4280 ਕਰੋੜ ਰੁ. ਦਾ ਵਾਧਾ ਦਰਜ ਹੋਇਆ ਹੈ। 


ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਚਾਲੂ ਵਿੱਤੀ ਸਾਲ ਦੇ ਪਹਿਲੇ ਛੇ ਮਹੀਨਿਆਂ ਵਿੱਚ ਸੂਬੇ ਦਾ ਆਬਕਾਰੀ ਮਾਲੀਆ 4000 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਗਿਆ ਹੈ। ਇੱਕ ਪ੍ਰੈਸ ਕਾਨਫਰੰਸ ਵਿੱਚ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਇਸੇ ਸਮਾਂ ਸੀਮਾ ਦੇ ਮੁਕਾਬਲੇ ਆਬਕਾਰੀ ਮਾਲੀਆ 37.6 ਫੀਸਦੀ ਵਧਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਵਿੱਤੀ ਸਾਲ 2021 'ਚ ਪਹਿਲੇ 6 ਮਹੀਨਿਆਂ 'ਚ 3,110 ਕਰੋੜ ਰੁਪਏ ਦਾ ਮਾਲੀਆ ਸੀ, ਜੋ ਚਾਲੂ ਵਿੱਤੀ ਸਾਲ ਦੇ ਪਹਿਲੇ 6 ਮਹੀਨਿਆਂ 'ਚ ਵਧ ਕੇ 4280 ਕਰੋੜ ਰੁਪਏ ਹੋ ਗਿਆ ਹੈ।






ਇਹ ਵੀ ਪੜ੍ਹੋ : Army Dog Zoom : ਆਰਮੀ ਦੇ ਅਸਾਲਟ Dog Zoom ਦੀ ਮੌਤ , ਗੋਲੀਆਂ ਲੱਗਣ ਤੋਂ ਬਾਅਦ ਵੀ ਅੱਤਵਾਦੀਆਂ ਨਾਲ ਕੀਤਾ ਸੀ ਮੁਕਾਬਲਾ


ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਬਦੌਲਤ ਹੀ ਆਬਕਾਰੀ ਮਾਲੀਏ ਵਿੱਚ 1170 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਦੇ ਹੋਏ 'ਆਪ' ਮੰਤਰੀ ਨੇ ਕਿਹਾ ਕਿ ਪਿਛਲੇ 15 ਸਾਲਾਂ 'ਚ ਸਾਬਕਾ ਸਰਕਾਰਾਂ ਨੇ ਸ਼ਰਾਬ ਮਾਫੀਆ ਨੂੰ 22,500 ਕਰੋੜ ਰੁਪਏ ਤੋਂ ਵੱਧ ਸਰਕਾਰੀ ਖਜ਼ਾਨਾ ਲੁੱਟਿਆ ਹੈ। ਉਹਨਾਂ ਦੱਸਿਆ ਕਿ ਭਗਵੰਤ ਮਾਨ ਸਰਕਾਰ ਨੇ ਚਾਲੂ ਮਾਲੀ ਸਾਲ ਦੌਰਾਨ 9000 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਪ੍ਰਾਪਤ ਕਰਨ ਦਾ ਟੀਚਾ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਸਿਰਫ਼ 6200 ਕਰੋੜ ਰੁਪਏ ਦਾ ਟੀਚਾ ਰੱਖਿਆ ਸੀ।