ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਇਕ ਵਾਰ ਫਿਰ ਤੋਂ ਪੈਰ ਪਸਾਰ ਰਿਹਾ ਹੈ। ਅਜਿਹੇ 'ਚ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀਰਵਾਰ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਵਿੱਤ ਮੰਤਰੀ ਨੇ ਸੋਸ਼ਲ ਮੀਡੀਆ ਜ਼ਰੀਏ ਖੁਦ ਦੇ ਕੋਰੋਨਾ ਪੌਜ਼ੇਟਿਵ ਹੋਣ ਦੀ ਜਾਣਕਾਰੀ ਦਿੱਤੀ ਹੈ।


ਉਨ੍ਹਾਂ ਫੇਸਬੁੱਕ 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, 'ਮੈਂ ਕੋਰੋਨਾ ਪੌਜ਼ੇਟਿਵ ਹਾਂ ਤੇ ਆਉਣ ਵਾਲੇ ਦਿਨਾਂ ਚ ਕੁਆਰੰਟੀਨ ਰਹਾਂਗਾ।'