ਪੜਚੋਲ ਕਰੋ

ਐਸਿਡ ਅਟੈਕ ਵਿਕਟਮ ਸਕੀਮ ਅਧੀਨ ਲੋੜਵੰਦ ਮਹਿਲਾਵਾਂ ਨੂੰ ਦਿੱਤੀ ਜਾ ਰਹੀ ਹੈ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ

 Punjab News : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬੇਸਹਾਰਾ ਅਤੇ ਲੋੜਵੰਦ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਤੇਜਾਬ ਪੀੜਤ ਮਹਿਲਾਵਾਂ ਲਈ 100% ਵਿੱਤੀ

 Punjab News : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬੇਸਹਾਰਾ ਅਤੇ ਲੋੜਵੰਦ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਤੇਜਾਬ ਪੀੜਤ ਮਹਿਲਾਵਾਂ ਲਈ 100% ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਤੇਜਾਬ ਪੀੜਤਾ ਲਈ ਉਲੀਕੀ ਇਸ ਸਕੀਮ ਦਾ ਉਦੇਸ਼ ਉਨ੍ਹਾਂ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ, ਜੋ ਤੇਜ਼ਾਬ ਦੇ ਹਮਲੇ ਕਾਰਨ ਦਿਵਿਆਂਗ ਹੋ ਚੁੱਕੀਆਂ ਹਨ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਤੇਜਾਬ ਰਾਹੀਂ ਹਮਲਾ ਔਰਤਾਂ ਵਿਰੁੱਧ ਹਿੰਸਾ ਦਾ ਇਕ ਘਿਨੋਣਾ ਰੂਪ ਹੈ, ਜੋ ਕਿ ਅਪਰਾਧੀ ਵਲੋਂ ਸੋਚ ਵਿਚਾਰ ਕੇ ਕੀਤਾ ਜਾਂਦਾ ਹੈ। ਇਸ ਨਾਲ ਪੀੜਤ ਦੇ ਸਰੀਰ ਜਾ ਸਰੀਰ ਦੇ ਕਿਸੇ ਹਿੱਸੇ ਨੂੰ ਸਥਾਈ ਜਾ ਅੰਸ਼ਿਕ ਨੁਕਸ਼ਾਨ ਪਹੁੰਚਦਾ ਹੈ। ਇਸ ਕਰਕੇ ਨਾ ਕੇਵਲ ਮਾਨਸਿਕ ਅਤੇ ਸਰੀਰਕ ਪੀੜਾ ਬਲਕਿ ਹੋਰ ਬਹੁਤ ਕਿਸਮ ਦੀਆਂ ਇਨਫੈਕਸ਼ਨਾ, ਅੰਨਾਪਨ ਆਦਿ ਵੀ ਪ੍ਰਮੁੱਖ ਰੂਪ ਵਿਚ ਵੇਖਣ ਵਿਚ ਆਉਂਦਾ ਹੈ । ਇਸ ਤੋਂ ਬਿਨ੍ਹਾਂ ਸਮਾਜਿਕ ਅਤੇ ਅਰਥਿਕ ਮਾੜੇ ਪ੍ਰਭਾਵ ਵੀ ਔਰਤਾਂ ਦੀ ਜਿੰਦਗੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੇ ਹਨ।

ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਤੇਜਾਬ ਪੀੜਤ ਮਹਿਲਾਵਾਂ ਲਈ ਪੂਰੀ ਤਰ੍ਹਾਂ ਰਾਜ ਵਲੋਂ ਚਲਾਈ ਜਾ ਰਹੀ ਵਿੱਤੀ ਸਹਾਇਤਾ ਸਕੀਮ ਅਧੀਨ 40% ਜਾਂ ਇਸ ਤੋਂ ਵੱਧ ਦਿਵਿਆਂਗਤਾ ਵਾਲੀਆ ਪੰਜਾਬ ਰਾਜ ਦੀਆਂ ਵਸਨੀਕ ਔਰਤਾਂ (ਬੈਂਚ ਮਾਰਕ ਦਿਵਿਆਂਗਤਾ) ਜੋ ਤੇਜਾਬ ਪੀੜਤ ਹੋਣ, ਨੂੰ ਮੁੜ ਵਸੇਬੇ ਅਤੇ ਆਤਮ ਨਿਰਭਰ ਬਣਾਉਣ ਲਈ 8,000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ। ਪੀੜਤ ਮਹਿਲਾ ਵੱਲੋਂ ਐਫ.ਆਈ.ਆਰ/ਸ਼ਿਕਾਇਤ ਦੀ ਕਾਪੀ ਰਜਿਸਟਰਡ ਹੋਣੀ ਚਾਹੀਦੀ ਹੈ।

ਉਨ੍ਹਾਂ ਦੱਸਿਆ ਕਿ ਇਸ ਸਮੇਂ 22 ਤੇਜਾਬ ਪੀੜਤ ਮਹਿਲਾਵਾਂ ਜਿਲ੍ਹਾ ਬਠਿੰਡਾ, ਗੁਰਦਾਸਪੁਰ, ਲੁਧਿਆਣਾ, ਰੋਪੜ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਹੁਸ਼ਿਆਰਪੁਰ, ਮੋਗਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਇਸ ਸਕੀਮ ਅਧੀਨ ਵਿੱਤੀ ਲਾਭ ਲੈ ਰਹੀਆਂ ਹਨ।

ਕੈਬਨਿਟ ਮੰਤਰੀ ਨੇ ਤੇਜਾਬ ਪੀੜਤਾ ਦੇ ਲਈ ਚਲਾਈ ਜਾ ਰਹੀ ਸਕੀਮ ਬਾਰੇ ਦੱਸਦਿਆਂ ਕਿਹਾ ਕਿ ਪੀੜਤਾਂ ਦੇ ਭਵਿੱਖ ਨੂੰ ਵਧੀਆ ਬਨਾਉਣ ਵਿਚ ਜਿਲ੍ਹਾ ਅੰਮ੍ਰਿਤਸਰ ਦੀ ਨਿਵਾਸੀ ਰਮਨਦੀਪ ਕੌਰ ਇਸ ਸਕੀਮ ਅਧੀਨ 8000/- ਰੁਪਏ ਦਾ ਵਿੱਤੀ ਲਾਭ ਲੈ ਕੇ ਆਪਣੀ ਪੜ੍ਹਾਈ ਚੰਗੇ ਨੰਬਰਾਂ ਨਾਲ ਕਰਕੇ ਭਵਿੱਖ ਵਿੱਚ ਅਫਸਰ ਬਨਣ ਦੇ ਸੁਪਨੇ ਨੂੰ ਪੂਰਾ ਕਰਨਾ ਚਾਹੁੰਦੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿਲ੍ਹਾ ਬਠਿੰਡਾ ਦੀ ਮਹਿੰਦਰ ਕੌਰ ਇਸ ਸਕੀਮ ਅਧੀਨ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਰਾਹੀਂ ਆਪਣਾ ਇਲਾਜ ਡੀ.ਐਮ.ਸੀ ਲੁਧਿਆਣਾ ਅਤੇ ਅਮਨਪ੍ਰੀਤ ਕੌਰ ਆਪਣਾ ਇਲਾਜ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਕਰਵਾ ਰਹੀ ਹੈ। ਜਿਲ੍ਹਾ ਲੁਧਿਆਣਾ ਦੀ ਸ੍ਰੀਮਤੀ ਰਮਨਦੀਪ ਕੌਰ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਮਾਲੀ ਸਹਾਇਤਾ ਨਾਲ ਆਪਣੀ 2 ਬੇਟੀਆਂ ਅਤੇ 1 ਬੇਟੇ ਦੀ ਸਕੂਲ ਫੀਸ ਅਤੇ ਹੋਰ ਰੋਜ ਦੀਆਂ ਜ਼ਰੂਰਤਾਂ ਪੂਰੀਆਂ ਕਰ ਰਹੀ ਹੈ।ਇਸ ਰਾਸ਼ੀ ਦੇ ਨਾਲ ਇਹ ਮਹਿਲਾਵਾਂ ਆਤਮ-ਨਿਰਭਰ ਹੋ ਕੇ ਸੁਚੱਜੇ ਢੰਗ ਨਾਲ ਆਪਣਾ ਜੀਵਨ ਬਸਰ ਕਰ ਰਹੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget