ਪੜਚੋਲ ਕਰੋ

ਦੂਜੀ ਬੱਚੀ ਦੇ ਜਨਮ ਤੇ ਲਾਭਪਾਤਰੀ ਔਰਤਾਂ ਨੂੰ 6000/ ਰੁਪਏ ਦੀ ਦਿੱਤੀ ਜਾਵੇਗੀ ਵਿੱਤੀ ਸਹਾਇਤਾ: ਡਾ.ਬਲਜੀਤ ਕੌਰ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ ਤਹਿਤ ਯੋਗ ਲਾਭਪਾਤਰੀ ਔਰਤਾਂ (ਦੁੱਧ ਪਿਲਾਉਣ ਵਾਲੀਆਂ ਮਾਵਾਂ) ਨੂੰ ਦੂਜੇ ਬੱਚੇ ਲੜਕੀ ਦੇ ਜਨਮ ਤੋਂ ਬਾਅਦ 6000/- ਰੁਪਏ ਦੀ ਇਕ ਕਿਸ਼ਤ ਵਿਚ ਵਿੱਤੀ ਸਹਾਇਤਾ ਦਿਤੀ ਜਾਵੇਗੀ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਔਰਤਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ  ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ 'ਚ ਔਰਤਾਂ ਦੇ ਸ਼ਕਤੀਕਰਨ, ਸੁਰੱਖਿਆ ਅਤੇ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ।

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ ਤਹਿਤ ਯੋਗ ਲਾਭਪਾਤਰੀ ਔਰਤਾਂ (ਦੁੱਧ ਪਿਲਾਉਣ  ਵਾਲੀਆਂ ਮਾਵਾਂ) ਨੂੰ ਦੂਜੇ ਬੱਚੇ ਲੜਕੀ ਦੇ ਜਨਮ ਤੋਂ ਬਾਅਦ 6000/- ਰੁਪਏ ਦੀ ਇਕ ਕਿਸ਼ਤ ਵਿਚ ਵਿੱਤੀ ਸਹਾਇਤਾ ਦਿਤੀ ਜਾਵੇਗੀ। ਇਸ ਯੋਜਨਾ ਤਹਿਤ, ਪਹਿਲੇ ਬੱਚੇ ਦੇ ਜਨਮ ਲਈ 5000/-ਰੁਪਏ ਦੀ ਵਿੱਤੀ ਸਹਾਇਤਾ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਦਿੱਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਲੜਕੀ ਦੇ ਜਨਮ ਤੋਂ ਬਾਅਦ 6000/- ਰੁਪਏ ਦੀ ਵਿੱਤੀ ਸਹਾਇਤਾ ਦੇਣ ਨਾਲ ਬੱਚੀਆਂ ਦੇ ਘਟ ਰਹੇ ਜਨਮ ਸਮੇ ਲਿੰਗ ਅਨੁਪਾਤ ਵਿਚ ਸੁਧਾਰ ਹੋਵੇਗਾ, ਜਨਮ ਤੋਂ ਪਹਿਲਾਂ ਲਿੰਗ ਚੋਣ ਕੀਤੇ ਜਾਣ ਵਾਲੀ ਪ੍ਰਥਾ ਨੂੰ ਵੀ ਠੱਲ੍ਹ ਪਾਉਣ ਵਿਚ ਸਹਾਇਤਾ ਮਿਲੇਗੀ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਸਿਹਤ ਵਿਚ ਸੁਧਾਰ ਹੋਵੇਗਾ ਅਤੇ ਬੱਚੇ ਦੀ ਪੋਸ਼ਣ ਸਬੰਧੀ ਤੰਦਰੁਸਤੀ ਵਿੱਚ ਸੁਧਾਰ ਕਰਨ ਵਿਚ ਮਦਦ ਮਿਲੇਗੀ।

ਇਹ ਵੀ ਪੜ੍ਹੋ: NRI News: ਮੁਕੇਰੀਆਂ ਦੇ ਨੌਜਵਾਨਾ ਦਾ ਅਮਰੀਕਾ 'ਚ ਗੋਲੀਆਂ ਮਾਰ ਕੇ ਕਤਲ

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ  6,000/- ਰੁਪਏ ਦਾ ਲਾਭ ਸਿੱਧਾ ਲਾਭਪਾਤਰੀਆਂ ਦੇ ਬੈਂਕ/ਡਾਕਖਾਨੇ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਵੇਗਾ। ਇਹ ਲਾਭ ਲੈਣ ਲਈ ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ ਆਂਗਣਵਾੜੀ ਵਰਕਰਾਂ ਵਲੋਂ ਫਾਰਮ ਭਰੇ ਜਾਂਦੇ ਹਨ ਇਹ ਲਾਭ ਪ੍ਰਾਪਤ ਕਰਨ ਲਈ ਹਰ ਲਾਭਪਾਤਰੀ ਕੋਲ ਆਧਾਰ ਕਾਰਡ ਹੋਣਾ ਅਤੇ ਅਧਾਰ ਕਾਰਡ ਬੈਂਕ ਖਾਤੇ ਨਾਲ ਲਿੰਕ ਹੋਣਾ ਲਾਜਮੀ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਲਾਭਪਾਤਰੀ ਘਰ ਬੈਠ ਕੇ ਆਨਲਾਈਨ ਪੋਰਟਲ (https://pmmvy.nic.in/) ਤੇ  ਆਪਣੇ ਆਪ ਰਜਿਸਟਰਡ ਕਰਕੇ ਆਪਣੀ ਅਰਜੀ ਜਮ੍ਹਾਂ ਕਰਵਾ ਸਕਦੇ ਹਨ।

ਮੰਤਰੀ ਡਾ.ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਯੋਜਨਾ ਨੂੰ ਪਾਰਦਰਸ਼ੀ ਅਤੇ ਕੁਸ਼ਲਤਾ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।

ਇਹ ਵੀ ਪੜ੍ਹੋ: 'ਹਿੰਸਾ ਨਾਲ ਨਹੀਂ ਨਿਕਲੇਗਾ ਕੋਈ ਹੱਲ, ਸਿਰਫ਼ ਸ਼ਾਂਤੀ ਹੀ ਹੱਲ ਹੈ', ਮਣੀਪੁਰ ਦੌਰੇ ‘ਤੇ ਪੀੜਤਾਂ ਨੂੰ ਮਿਲਣ ਤੋਂ ਬਾਅਦ ਬੋਲੇ ਰਾਹੁਲ ਗਾਂਧੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ

Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ

Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ

75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?

Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ

ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼

Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ

Embed widget