ਚੰਡੀਗੜ੍ਹ ਦੇ ਸੈਕਟਰ 17 'ਚ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ, ਦੋ ਜ਼ਖ਼ਮੀ
ਏਬੀਪੀ ਸਾਂਝਾ | 04 Sep 2019 05:04 PM (IST)
ਚੰਡੀਗੜ੍ਹ ਦੇ ਸੈਕਟਰ 17 'ਚ ਬੱਸ ਸਟੈਂਡ ਦੀ ਪਾਰਕਿੰਗ ਵਿੱਚ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਕੀਤਾ ਗਿਆ। ਇਸ ਹਾਦਸੇ 'ਚ ਦੋ ਹੋਰ ਜ਼ਖ਼ਮੀ ਹੋਏ ਹਨ। ਜਾਣਕਾਰੀ ਮੁਤਾਬਿਕ ਚਾਰ ਅਣਪਛਾਤੇ ਨੌਜਵਾਨਾਂ ਵੱਲੋਂ ਪੰਜ ਗੋਲੀਆਂ ਚਲਾਈਆਂ ਗਈਆਂ।
ਚੰਡੀਗੜ੍ਹ: ਇੱਥੇ ਦੇ ਸੈਕਟਰ 17 'ਚ ਬੱਸ ਸਟੈਂਡ ਦੀ ਪਾਰਕਿੰਗ ਵਿੱਚ ਗੋਲੀਆਂ ਮਾਰ ਕੇ ਇੱਕ ਨੌਜਵਾਨ ਦਾ ਕਤਲ ਕਰ ਕੀਤਾ ਗਿਆ। ਇਸ ਹਾਦਸੇ 'ਚ ਦੋ ਹੋਰ ਜ਼ਖ਼ਮੀ ਹੋਏ ਹਨ। ਜਾਣਕਾਰੀ ਮੁਤਾਬਿਕ ਚਾਰ ਅਣਪਛਾਤੇ ਨੌਜਵਾਨਾਂ ਵੱਲੋਂ ਪੰਜ ਗੋਲੀਆਂ ਚਲਾਈਆਂ ਗਈਆਂ। ਜਿਨ੍ਹਾਂ 'ਚੋਂ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਮਾਮਲੇ ਦੀ ਤਫਤੀਸ਼ ਕਰਨ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਫੋਰੈਂਸਿਕ ਟੀਮ ਨੇ ਸਬੂਤਾਂ ਨੂੰ ਇਕੱਠਾ ਕਰ ਅੱਗੇ ਦੀ ਜਾਂਚ ਸ਼ੁਰੂ ਕੀਤੀ ਹੈ।