ਪੜਚੋਲ ਕਰੋ

ਲੁਧਿਆਣਾ ਜੇਲ੍ਹ 'ਚ ਹਿੰਸਾ ਮਗਰੋਂ ਵੱਡੀ ਪੁਲਿਸ ਕਾਰਵਾਈ

ਕੈਦੀਆਂ ਨੇ ਗੈਸ ਸਿਲੰਡਰਾਂ, ਰਿਕਾਰਡ ਰੂਮ, ਟਰੈਕਟਰ ਤੇ ਜੇਲ੍ਹ ਵਿੱਚ ਖੜ੍ਹੇ ਇੱਕ ਹੋਰ ਵਾਹਨ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਇਸ ਘਟਨਾ ਵਿੱਚ ਇੱਕ ਕੈਦੀ ਦੀ ਮੌਤ ਹੋ ਗਈ ਜਦਕਿ ਪੰਜ ਕੈਦੀ ਤੇ ਛੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ।

ਲੁਧਿਆਣਾ: ਬੀਤੇ ਕੱਲ੍ਹ ਲੁਧਿਆਣਾ ਜੇਲ੍ਹ ਵਿੱਚ ਹੋਈ ਹਿੰਸਾ ਮਗਰੋਂ ਪੁਲਿਸ ਨੇ 22 ਕੈਦੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਹ ਕਾਰਵਾਈ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਦੇ ਘਟਨਾ ਸਥਾਨ ਦੇ ਦੌਰੇ ਉਪਰੰਤ ਸਾਹਮਣੇ ਆਈ ਹੈ। ਕੈਦੀਆਂ ਨੇ ਵੀਰਵਾਰ ਨੂੰ ਤਾਜਪੁਰ ਰੋਡ ਸਥਿਤ ਕੇਂਦਰੀ ਜੇਲ੍ਹ ਵਿੱਚ ਜ਼ੋਰਦਾਰ ਹੰਗਾਮਾ ਤੇ ਹਿੰਸਾ ਕੀਤੀ ਸੀ। ਥਾਣਾ ਡਵੀਜ਼ਨ ਨੰਬਰ ਸੱਤ ਵਿੱਚ ਪੁਲਿਸ 'ਤੇ ਹਮਲਾ ਕਰਨ ਤੇ ਜੇਲ੍ਹ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਾਰਾਵਾਂ ਹੇਠ ਕੇਸ ਦਰਜ ਹੋਇਆ ਹੈ। ਮੁਲਜ਼ਮਾਂ ਵਿੱਚ ਗਗਨਦੀਪ, ਘਨੱਈਆ, ਰਣਬੀਰ, ਭੁਪਿੰਦਰ ਸਿੰਘ, ਬੂਟਾ ਖ਼ਾਨ, ਬੱਬੂ, ਗੱਗੂ, ਵਿਸ਼ਾਲ, ਪੰਕਜ, ਸੁੰਨੀ, ਅਜੀਤ, ਸਰਵਣ, ਰਣਜੀਤ, ਗੁਰਜੰਟ, ਰੋਮਿਸ਼, ਕਰਨਜੋਤ ਜੱਟਾ, ਰਾਕੇਸ਼, ਕੁਇਮ ਖ਼ਾਨ, ਕਰਮਜੀਤ ਤੇ ਹੋਰ ਸ਼ਾਮਲ ਹਨ। ਜੇਲ੍ਹ ਸੁਪਰਡੈਂਟ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਕੈਦੀ ਆਪਸ ਵਿੱਚ ਝਗੜ ਪਏ ਸਨ ਤੇ ਇੱਕ-ਦੂਜੇ 'ਤੇ ਇੱਟਾਂ ਰੋੜੇ ਵਰ੍ਹਾਉਣ ਲੱਗ ਪਏ। ਕੈਦੀਆਂ ਨੇ ਗੈਸ ਸਿਲੰਡਰਾਂ, ਰਿਕਾਰਡ ਰੂਮ, ਟਰੈਕਟਰ ਤੇ ਜੇਲ੍ਹ ਵਿੱਚ ਖੜ੍ਹੇ ਇੱਕ ਹੋਰ ਵਾਹਨ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਇਸ ਘਟਨਾ ਵਿੱਚ ਇੱਕ ਕੈਦੀ ਦੀ ਮੌਤ ਹੋ ਗਈ ਜਦਕਿ ਪੰਜ ਕੈਦੀ ਤੇ ਛੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਮ੍ਰਿਤਕ ਦੀ ਪਛਾਣ ਅਜੀਤ ਬਾਬਾ ਵਜੋਂ ਹੋਈ ਹੈ, ਜਿਸ ਦੀ ਮੌਤ ਗੋਲ਼ੀ ਕਾਰਨ ਹੋਈ ਹੈ। ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਕੈਦੀਆਂ ਵਿਚਕਾਰ ਗੱਲ ਫੈਲ ਗਈ ਸੀ ਕਿ ਰਜਿੰਦਰਾ ਹਸਪਤਾਲ ਪਟਿਆਲਾ ਵਿੱਚ ਇਲਾਜ ਅਧੀਨ ਕੈਦੀ ਸੰਨੀ ਸੂਦ ਦੀ ਮੌਤ ਹੋ ਗਈ ਹੈ, ਜਿਸ ਮਗਰੋਂ ਉਹ ਭੜਕ ਉੱਠੇ। ਲੁਧਿਆਣਾ ਜੇਲ੍ਹ 'ਚ ਹਿੰਸਾ ਮਗਰੋਂ ਵੱਡੀ ਪੁਲਿਸ ਕਾਰਵਾਈ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget