Mohali News : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਹੁਕਮਾਂ ‘ਤੇ ਪੁਲਿਸ ਸਟੇਸ਼ਨ ਸਦਰ ਖਰੜ ਵਿਖੇ ਤਾਇਨਾਤ ਪੁਲਿਸ ਮੁਲਾਜ਼ਮ ਊਧਮ ਸਿੰਘ ਖਿਲਾਫ਼ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਖਿਜਰਾਬਾਦ ਨਿਵਾਸੀ ਪਰਮਜੀਤ ਸਿੰਘ ਤੋਂ ਪੁਲਿਸ ਮੁਲਾਜ਼ਮ ਊਧਮ ਸਿੰਘ ਅਸਿੱਧੇ ਢੰਗ ਨਾਲ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਪਰਮਜੀਤ ਸਿੰਘ ਵਲੋਂ ਇਸ ਸਬੰਧੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ ਗਈ ਸੀ।
ਜੋ ਕਿ ਹਲਕਾ ਖਰੜ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਧਿਆਨ ਵਿੱਚ ਆ ਗਈ। ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਐਸ.ਐਸ.ਪੀ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਸਨ। ਜਿਸ ‘ਤੇ ਕਾਰਵਾਈ ਕਰਦਿਆਂ ਊਧਮ ਸਿੰਘ ਖਿਲਾਫ ਥਾਣਾ ਸਦਰ ਖਰੜ ਵਿਖੇ ਐਫ.ਆਈ.ਆਰ. ਦਰਜ ਕਰਕੇ ਸਰਕਾਰੀ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸ਼ਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਰੋਕਣ ਲਈ ਵੱਟਸਐਪ ਨੰਬਰ 95012 00200 ਜਾਰੀ ਕੀਤਾ ਗਿਆ ਹੈ ,ਜਿਸ ਉੱਤੇ ਵੀ ਲੋਕ ਭ੍ਰਿਸ਼ਟਾਚਾਰ ਸਬੰਧੀ ਆਪਣੀ ਸ਼ਿਕਾਇਤਾਂ ਦਰਜ ਕਰ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਅੰਮ੍ਰਿਤਸਰ, ਮੋਗਾ ਅਤੇ ਫਗਵਾੜਾ ਰੇਲਵੇ ਸਟੇਸ਼ਨਾਂ ਨੂੰ ਦੂਜੇ ਪੜਾਅ ਵਿੱਚ ਕੀਤਾ ਜਾਵੇਗਾ ਅੱਪਗ੍ਰੇਡ : MP ਸੰਜੀਵ ਅਰੋੜਾ
ਇਹ ਵੀ ਪੜ੍ਹੋ : ਦਿੱਲੀ ਦੇ ਮੈਟਰੋ ਸਟੇਸ਼ਨਾਂ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਮਾਮਲੇ 'ਚ ਕੇਸ ਦਰਜ, ਐਕਸ਼ਨ 'ਚ ਆਈ ਪੁਲਿਸ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ