Punjab Politics: ਆਮ ਆਦਮੀ ਪਾਰਟੀ (ਆਪ) ਦੇ ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਵਿਦੇਸ਼ੀ ਨੰਬਰ ਤੋਂ ਫੋਨ ਕਰਨ ਅਤੇ ਬਦਲੇ ਵਿੱਚ 25 ਕਰੋੜ ਰੁਪਏ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। 

Continues below advertisement


ਵਿਧਾਇਕ ਦੀ ਸ਼ਿਕਾਇਤ ’ਤੇ ਥਾਣਾ ਜਲਾਲਾਬਾਦ ਦੀ ਪੁਲੀਸ ਨੇ ਸੇਵਕ ਸਿੰਘ ਨਾਂਅ ਦੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਜਾਂਚ ਲਈ ਵਿਜੀਲੈਂਸ ਨੂੰ ਪੱਤਰ ਵੀ ਲਿਖਿਆ ਗਿਆ ਹੈ ਤਾਂ ਜੋ ਇਸ ਨਾਲ ਜੁੜਿਆ ਸਾਰਾ ਸੱਚ ਸਾਹਮਣੇ ਲਿਆਂਦਾ ਜਾ ਸਕੇ।


ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਵਿਧਾਇਕ ਨੇ ਦੱਸਿਆ ਕਿ ਚਾਰ ਦਿਨ ਪਹਿਲਾਂ ਉਸ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਸੀ। ਫੋਨ ਕਰਨ ਵਾਲੇ ਸੇਵਕ ਸਿੰਘ ਨੇ 20-25 ਕਰੋੜ ਰੁਪਏ ਲੈ ਕੇ ਉਸ 'ਤੇ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਲਈ ਦਬਾਅ ਪਾਇਆ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਅਤੇ ਲੋਕ ਸਭਾ ਚੋਣ ਟਿਕਟ ਦੀ ਪੇਸ਼ਕਸ਼ ਕੀਤੀ ਗਈ ਸੀ।


ਜ਼ਿਕਰ ਕਰ ਦਈਏ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਹਰਾ ਕੇ ਵਿਧਾਇਕ ਬਣੇ ਸਨ। ਇਸ ਦੇ ਨਾਲ ਹੀ ਇਲਾਕੇ ਵਿੱਚ ਉਸ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਵੀ ਚਰਚਾ ਹੈ। 


ਦੱਸ ਦਈਏ ਕਿ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ  ਸੁਨੀਲ ਜਾਖੜ ਨੇ ਇਸ ਮਾਮਲੇ 'ਤੇ ਵਿਅੰਗ ਕੱਸਦੇ ਹੋਏ ਕਿਹਾ ਸੀ ਕਿ ਭਾਜਪਾ 'ਤੇ ਕਦੇ ਵੀ ਮੰਦਬੁੱਧੀ ਦਾ ਦੋਸ਼ ਨਹੀਂ ਲੱਗਾ। 5,000 ਰੁਪਏ ਵਿੱਚ ਵਿਕ ਰਹੀ ਇੱਕ ਵਸਤੂ ਲਈ 25 ਕਰੋੜ ਰੁਪਏ ਕੌਣ ਦੇਵੇਗਾ? ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੀ ਕੀਮਤ ਜ਼ਿਆਦਾ ਵਧਾ ਦਿੱਤੀ ਹੈ, ਲੋਕ ਇਨ੍ਹਾਂ ਦੀ ਅਸਲ ਕੀਮਤ ਦੱਸਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਇਸ ਮਾਮਲੇ ਦੀ ਈਡੀ ਤੋਂ ਜਾਂਚ ਦੀ ਮੰਗ ਕੀਤੀ ਸੀ। ਤਾਂ ਜੋ ਸਾਰੀ ਸੱਚਾਈ ਸਾਹਮਣੇ ਲਿਆਂਦੀ ਜਾ ਸਕੇ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।