ਫ਼ਰੀਦਕੋਟ: ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਇਸ ਜ਼ਿਲ੍ਹੇ ਦੇ ਜੈਤੋ ਅਤੇ ਕੋਟਕਪੂਰਾ ਦੀਆਂ ਅਨਾਜ ਮੰਡੀਆਂ ਲਈ ਢੋਆ-ਢੁਆਈ ਦੇ ਟੈਂਡਰ ਮੰਨਜੂਰ ਕਰਨ ਅਤੇ ਬੇਨਿਯਮੀਆਂ ਕਰਨ ਦੇ ਦੋਸ਼ ਤਹਿਤ ਉਕਤ ਦੋਹਾਂ ਮੰਡੀਆਂ ਦੇ ਪੰਜ ਠੇਕੇਦਾਰਾਂ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਸਮੇਤ ਸਬੰਧਤ ਖ੍ਰੀਦ ਏਜੰਸੀਆਂ ਦੇ ਕਰਮਚਾਰੀਆਂ ਵਿਰੁੱਧ ਵੀ ਮੁਕੱਦਮਾ ਦਰਜ ਕਰ ਲਿਆ ਗਿਆ ਹੈ। 



ਵਿਜੀਲੈਂਸ ਬਿਓਰੋ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਕਾਇਤ ਨੰਬਰ 51/2022 ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਨ ਉਪ੍ਰੰਤ ਰਿਸ਼ੂ ਮਿੱਤਲ ਠੇਕੇਦਾਰ, ਪਵਨ ਕੁਮਾਰ ਠੇਕੇਦਾਰ, ਵਿਸ਼ੂ ਮਿੱਤਲ ਠੇਕੇਦਾਰ, ਪ੍ਰੇਮ ਚੰਦ ਠੇਕੇਦਾਰ ਅਤੇ ਯੋਗੇਸ਼ ਗੁਪਤਾ ਠੇਕੇਦਾਰ, ਖਿਲਾਫ ਅਧੀਨ ਧਾਰਾ 420, 409, 467, 468, 471, 120-ਬੀ ਅਤੇ ਅਤੇ ਭਿ੍ਰਸ਼ਟਾਚਾਰ ਰੋਕੂ ਐਕਟ ਤਹਿਤ ਥਾਣਾ ਵਿਜੀਲੈਂਸ ਬਿਓਰੋ  ਰੇਂਜ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਦਰਜ ਕਰ ਲਿਆ ਗਿਆ ਹੈ। ਪੜਤਾਲ ਦੌਰਾਨ ਇਹ ਪਾਇਆ ਗਿਆ ਸੀ ਕਿ ਉਕਤ ਠੇਕੇਦਾਰਾਂ ਵੱਲੋਂ ਸਾਲ 2019-20 ਵਿੱਚ ਭਰੇ ਗਏ ਟੈਂਡਰਾਂ ਨਾਲ ਨੱਥੀ ਕੀਤੀਆਂ ਟਰੱਕਾਂ ਦੀਆਂ ਸੂਚੀਆਂ ਵਿੱਚ ਗਲ਼ਤ ਰਜਿਸ਼ਟਰੇਸ਼ਨ ਨੰਬਰ ਦਰਜ ਕੀਤੇ ਗਏ ਸਨ। ਇਹਨਾਂ ਠੇਕੇਦਾਰਾਂ ਵੱਲੋਂ ਅਨਾਜ ਦੀ ਢੋਆ-ਢੁਆਈ ਸਮੇਂ ਖਰੀਦ ਏਜੰਸੀਆਂ ਵੱਲੋਂ ਕੱਟੇ ਗਏ ਗੇਟ ਪਾਸਾਂ ਵਿੱਚ ਵੀ ਦਰਜ ਕਈ ਵਹੀਕਲਾਂ ਦੇ ਰਜਿਸ਼ਟਰੇਸ਼ਨ ਨੰਬਰ ਮੋਟਰ ਸਾਈਕਲਾਂ ਅਤੇ ਮਿੰਨੀ ਬੱਸਾਂ ਦੇ ਪਾਏ ਗਏ।


 


ਪੜਤਾਲ ਦੌਰਾਨ ਇੰਨਾਂ ਗੇਟ ਪਾਸਾਂ ਵਿੱਚ ਉਕਤ ਵਹੀਕਲਾਂ ਦੇ ਰਜਿਸ਼ਟਰੇਸ਼ਨ ਨੰਬਰਾਂ ਦੇ ਨਾਲ-ਨਾਲ ਜਿਣਸ ਦੀ ਮਿਕਦਾਰ ਦਾ ਦਿੱਤਾ ਵੇਰਵਾ ਵੀ ਫ਼ਰਜੀ ਪਾਇਆ ਗਿਆ। ਪ੍ਰਾਪਤ ਵੇਰਵੇ ਅਨੁਸਾਰ ਇਸ ਤਰ੍ਹਾਂ ਖਰੀਦ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਇਨ੍ਹਾਂ ਗੇਟ ਪਾਸਾਂ ਨੂੰ ਬਿਨ੍ਹਾ ਵੈਰੀਫਾਈ ਕੀਤਿਆਂ ਠੇਕੇਦਾਰਾਂ ਨੂੰ ਅਦਾਇਗੀ ਕਰ ਦਿੱਤੀ ਗਈ। ਇਸ ਤਰ੍ਹਾਂ ਜਾਅਲੀ ਦਸਤਾਵੇਜਾਂ ਦੇ ਆਧਾਰ ’ਤੇ ਜੋ ਜਿਣਸ ਦੀ ਢੋਆ-ਢੁਆਈ ਦਿਖਾਈ ਗਈ ਇਸ ਵਿੱਚ ਉਕਤ ਠੇਕੇਦਾਰਾਂ ਤੋਂ ਇਲਾਵਾ ਖੁਰਾਕ ਸਪਲਾਈ ਤੇ ਖਪਤਕਾਰ ਮਾਮਲੇ ਫ਼ਰੀਦਕੋਟ ਦੇ ਸਬੰਧਤ ਅਧਿਕਾਰੀਆਂ, ਕਰਮਚਾਰੀਆਂ ਤੋਂ ਇਲਾਵਾ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਲੇਬਰ ਕਾਰਟੇਜ਼ ਅਤੇ ਟਰਾਂਸਪੋਰਟ ਦੇ ਟੈਂਡਰਾਂ ਵਿੱਚ ਘਪਲੇਬਾਜੀ ਕੀਤੀ ਗ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।