ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ ਤੇ ਰਾਕੇਸ਼ ਟਿਕੈਤ ਖਿਲਫ ਵੀ FIR, 22 ਲੀਡਰਾਂ ਦੇ ਨਾਂ ਸ਼ਾਮਲ
ਏਬੀਪੀ ਸਾਂਝਾ | 27 Jan 2021 03:14 PM (IST)
ਕਿਸਾਨ ਪਰੇਡ ਦੌਰਾਨ ਹੋਈ ਹਿੰਸਾ ਲਈ ਦਿੱਲੀ ਪੁਲਿਸ ਨੇ ਕਈ ਕਿਸਾਨ ਲੀਡਰਾਂ ਖਿਲਾਫ ਕੇਸ ਦਰਜ ਕੀਤਾ ਹੈ। ਕਿਸਾਨ ਲੀਡਰ ਦਰਸ਼ਨਪਾਲ, ਰਾਜਿੰਦਰ ਸਿੰਘ, ਬਲਬੀਰ ਸਿੰਘ ਰਾਜੇਵਾਲ, ਬੂਟਾ ਸਿੰਘ ਬੁਰਜਗਿੱਲ ਤੇ ਜੋਗਿੰਦਰ ਯਾਦਵ ਤੇ ਵਾਅਦਾਖਿਲਾਫ ਕਰਨ ਦੇ ਦੋਸ਼ ਹਨ।
ਨਵੀਂ ਦਿੱਲੀ: ਕਿਸਾਨ ਪਰੇਡ ਦੌਰਾਨ ਹੋਈ ਹਿੰਸਾ ਲਈ ਦਿੱਲੀ ਪੁਲਿਸ ਨੇ ਕਈ ਕਿਸਾਨ ਲੀਡਰਾਂ ਖਿਲਾਫ ਕੇਸ ਦਰਜ ਕੀਤਾ ਹੈ। ਕਿਸਾਨ ਲੀਡਰ ਦਰਸ਼ਨਪਾਲ, ਰਾਜਿੰਦਰ ਸਿੰਘ, ਬਲਬੀਰ ਸਿੰਘ ਰਾਜੇਵਾਲ, ਬੂਟਾ ਸਿੰਘ ਬੁਰਜਗਿੱਲ ਤੇ ਜੋਗਿੰਦਰ ਸਿੰਘ ਉਗਰਾਹਾਂ ਤੇ ਵਾਅਦਾਖਿਲਾਫ ਕਰਨ ਦੇ ਦੋਸ਼ ਹਨ। ਪੁਲਿਸ ਦਾ ਕਹਿਣਾ ਹੈ ਕਿ ਕਿਸਾਨਾਂ ਨੇ ਟਰੈਕਟਰ ਰੈਲੀ ਲਈ ਜਾਰੀ NOC ਦੀ ਕਿਸਾਨਾਂ ਨੇ ਉਲੰਘਣਾ ਕੀਤੀ ਹੈ।ਇਸ FIR ਰਾਕੇਸ਼ ਟਿਕੈਤ ਦਾ ਨਾਮ ਵੀ ਸ਼ਾਮਲ। ਉਧਰ, ਪੁਲਿਸ ਨੇ 93 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ 200 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਦਿੱਲੀ ਪੁਲਿਸ ਵੱਲੋਂ ਹਿੰਸਾ ਸਬੰਧੀ ਦਰਜ ਕੀਤੀ ਗਈ ਐਫਆਈਆਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਟਰੈਕਟਰ ਰੈਲੀ ਲਈ ਪੁਲਿਸ ਦੁਆਰਾ ਜਾਰੀ ਕੀਤੀ ਗਈ ਐਨਓਸੀ ਦੀ ਪਾਲਣਾ ਨਹੀਂ ਕੀਤੀ ਗਈ ਸੀ।