FIR Filed Against Author of Book on Sidhu Moosewala's Life: ਪੰਜਾਬੀ ਮਿਊਜ਼ਿਕ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਸਿੱਧੂ ਮੂਸੇਵਾਲਾ ਦੀ ਜ਼ਿੰਦਗੀ 'ਤੇ ਕਿਤਾਬ ਲਿਖਣ ਵਾਲੇ ਮਨਜਿੰਦਰ ਮਾਖਾ ਨਾਂਅ ਦੇ ਸ਼ਖਸ ਖਿਲਾਫ ਐਫਆਈਆਰ (FIR) ਦਰਜ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮਨਜਿੰਦਰ ਮਾਖਾ ਨੇ ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ਬਾਰੇ ਕਿਤਾਬ ਲਿਖੀ ਹੈ।


ਹੋਰ ਪੜ੍ਹੋ : SKM ਆਗੂ ਸਰਵਣ ਸਿੰਘ ਪੰਧੇਰ ਵੱਲੋਂ ਅਹਿਮ ਐਲਾਨ, ਭਲਕੇ ਫਿਰ ਤੋਂ ਹੋਏਗਾ ਕਿਸਾਨਾਂ ਦਾ 'ਦਿੱਲੀ ਕੂਚ'



ਬਲਕੌਰ ਸਿੰਘ ਦੀ ਸ਼ਿਕਾਇਤ ਤੋਂ ਬਾਅਦ FIR ਹੋਈ ਦਰਜ


ਮਿਲੀ ਜਾਣਕਾਰੀ ਅਨੁਸਾਰ ਮਨਜਿੰਦਰ ਮਾਖਾ ਵੱਲੋਂ ਮੂਸੇਵਾਲਾ ਦੀ ਜ਼ਿੰਦਗੀ ਬਾਰੇ ਗਲਤ ਤੱਥ ਛਾਪਣ ਦੇ ਇਲਜ਼ਾਮ ਹਨ, ਜਿਸ ਕਰਕੇ ਇਹ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਮੁਲਜ਼ਮ 'ਤੇ ਸਿੱਧੂ ਮੂਸੇਵਾਲਾ ਦੇ ਘਰ ਆ ਕੇ ਤਸਵੀਰਾਂ ਚੋਰੀ ਕਰਨ ਦੇ ਵੀ ਇਲਜ਼ਾਮ ਵੀ ਲੱਗੇ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸ਼ਿਕਾਇਤ ਤੋਂ ਬਾਅਦ FIR ਦਰਜ ਕੀਤੀ ਗਈ ਹੈ। 


ਹੋਰ ਪੜ੍ਹੋ : ਪੰਜਾਬ ਦੇ ਵਾਤਾਵਰਣ ਲਈ ਵਿਸ਼ੇਸ਼ ਕਦਮ ਚੁੱਕ ਰਹੀ ਮਾਨ ਸਰਕਾਰ, ਗਾਰਬੇਜ ਫਰੀ ਪ੍ਰਾਜੈਕਟ ਕੀਤਾ ਸ਼ੁਰੂ



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।