Rahul Gandhi Vs Bittu: ਵਿਰੋਧੀ ਧਿਰ ਦੇ ਲੀਡਰ ਤੇ ਕਾਂਗਰਸ ਆਗੂ ਰਾਹੁਲ ਗਾਂਧੀ ਖਿਲਾਫ਼ ਟਿੱਪਣੀ ਕਰਕੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਕਸੂਤੇ ਫਸ ਗਏ ਹਨ। ਰਵਨੀਤ ਸਿੰਘ ਬਿੱਟੁ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਬੈਂਗਲੂਰੂ ਪੁਲੀਸ ਨੇ ਕਿਹਾ ਕਿ ਕੇਸ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਹੁਦੇਦਾਰ ਦੀ ਸ਼ਿਕਾਇਤ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ। 


ਹਾਈ ਗਰਾਊਡਜ਼ ਥਾਣੇ ਵਿਚ ਬਿੱਟੂ ਖਿਲਾਫ਼ ਦਰਜ ਐੱਫਆਈਆਰ ਵਿਚ ਭਾਰਤੀ ਨਿਆਂਏ ਸੰਹਿਤਾ ਦੀਆਂ ਵੱਖ ਵੱਖ ਧਾਰਾਵਾਂ ਆਇਦ ਕੀਤੀਆਂ ਗਈਆਂ ਹਨ। ਕੇਂਦਰੀ ਰੇਲ ਰਾਜ ਮੰਤਰੀ ਬਿੱਟੂ ਨੇ ਰਾਹੁਲ ਗਾਂਧੀ ਦੇ ਬਿਆਨ ਦੇ ਹਵਾਲੇ ਨਾਲ ਕਿਹਾ ਸੀ ਕਿ ਜੇ 'ਬੰਬ ਬਣਾਉਣ ਵਾਲੇ ਉਨ੍ਹਾਂ (ਗਾਂਧੀ) ਦੀ ਹਮਾਇਤ ਕਰ ਰਹੇ ਹਨ ਤਾਂ ਉਹ ਦੇਸ਼ ਦਾ 'ਨੰਬਰ ਇਕ  ਅਤਿਵਾਦੀਂ ਹੈ। ਕਾਂਗਰਸ ਨੇ ਬਿੱਟੂ ਦੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਸੀ ਕਿ ਉਹ ਸੰਵੇਦਨਹੀਣ ਵਿਅਕਤੀ ਵਾਂਗ ਗੱਲਾਂ ਕਰ ਰਿਹਾ ਹੈ।


ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਹ ਰਾਹੁਲ ਗਾਂਧੀ ਖਿਲਾਫ਼ ਆਪਣੀ ਗੱਲ 'ਤੇ ਖੜ੍ਹੇ ਹਨ ਤੇ ਅਜਿਹੀਆਂ ਐੱਫਆਈਆਰਜ਼ ਤੋਂ ਡਰਨ ਵਾਲੇ ਨਹੀਂ ਹਨ। ਕਾਂਗਰਸ ਪਾਰਟੀ ਨੇ ਐੱਫਆਈਆਰ ਤੇ ਪੁਲੀਸ ਕੇਸਾਂ ਜ਼ਰੀਏ ਹਮੇਸ਼ਾਂ ਡਰਾਉਣ ਦੀ ਕੋਸ਼ਿਸ਼ ਕੀਤੀ ਹੈ। ਰਾਹੁਲ ਗਾਂਧੀ ਨੇ ਭਾਰਤ ਵਿਚ ਸਿੱਖਾਂ ਦੀ ਹਾਲਤ ਨੂੰ ਲੈ ਕੇ ਜੋ ਕੁਝ ਕਿਹਾ, ਮੈਂ ਉਸ ਖਿਆਲ ਲਈ ਹਾਮੀ ਕਿਵੇਂ ਭਰ ਸਕਦਾ ਹੈ। 


ਬਿੱਟੂ ਨੇ ਕਿਹਾ ਕਿ ਰਾਹੁਲ ਗਾਂਧੀ ਤੇ ਉਨ੍ਹਾਂ ਦੀ ਪਾਰਟੀ 100 ਐਫਆਈਆਰ ਦਰਜ ਕਰ ਲਏ, ਮੈਂ ਦੇਸ਼ ਦੀ ਏਕਤਾ ਦੀ ਗੱਲ ਕਰਾਂਗਾ। ਮੈਂ ਉਸ ਪਰਿਵਾਰ ਵਿਚੋਂ ਹਾਂ ਜੋ ਗੋਲੀਆਂ ਦੀ ਪਰਵਾਹ ਨਹੀਂ ਕਰਦਾ।  ਬਿੱਟੂ ਨੂੰ ਜਦੋਂ ਪੁੱਛਿਆ ਕਿ ਕੀ ਉਹ ਬਿਆਨ 'ਤੇ ਕਾਇਮ ਹਨ ਤਾਂ ਮੰਤਰੀ ਨੇ ਕਿਹਾ, 'ਜਦੋਂ ਪੱਗ ਬੰਨ੍ਹੀ ਹੋਵੇ ਤਾਂ ਬਿਆਨ ਤੋਂ ਪਿੱਛੇ ਹੱਟ ਸਕਦਾ ਹੈ ਕੋਈ? 


 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.