ਪੜਚੋਲ ਕਰੋ

Faridkot News : SP ਤੇ DSP ਸਮੇਤ ਪੰਜ ਲੋਕਾਂ ‘ਤੇ ਮਾਮਲਾ ਦਰਜ , IG ਦੇ ਨਾਂ ‘ਤੇ 35 ਲੱਖ ਰੁਪਏ ਰਿਸ਼ਵਤ ਮੰਗਣ ਦਾ ਮਾਮਲਾ

Faridkot News :  ਫਰੀਦਕੋਟ ਦੇ ਕੋਟਕਪੂਰਾ ਸਦਰ ਥਾਣੇ ਵਿਚ ਐਸਪੀ ਇਨਵੈਸਟੀਗੇਸ਼ਨ ਗਗਨੇਸ਼ ਕੁਮਾਰ ਸਮੇਤ 5 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ 'ਤੇ ਕਤਲ ਕੇਸ 'ਚ ਫਰੀਦਕੋਟ ਰੇਂਜ ਦੇ ਆਈਜੀ ਪ੍ਰਦੀਪ ਕੁਮਾਰ ਦੇ ਨਾਂ 'ਤੇ ਲੱਖਾਂ ਰੁਪਏ ਦੀ

Faridkot News :  ਫਰੀਦਕੋਟ ਦੇ ਕੋਟਕਪੂਰਾ ਸਦਰ ਥਾਣੇ ਵਿਚ ਐਸਪੀ ਇਨਵੈਸਟੀਗੇਸ਼ਨ ਗਗਨੇਸ਼ ਕੁਮਾਰ ਸਮੇਤ 5 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ 'ਤੇ ਕਤਲ ਕੇਸ 'ਚ ਫਰੀਦਕੋਟ ਰੇਂਜ ਦੇ ਆਈਜੀ ਪ੍ਰਦੀਪ ਕੁਮਾਰ ਦੇ ਨਾਂ 'ਤੇ ਲੱਖਾਂ ਰੁਪਏ ਦੀ ਰਿਸ਼ਵਤ ਮੰਗਣ ਦਾ ਆਰੋਪ ਹੈ। ਇਸ ਵਿਚ ਡੀਐਸਪੀ ਸੁਸ਼ੀਲ ਕੁਮਾਰ ਸਮੇਤ ਐਸਪੀ ਇਨਵੈਸਟੀਗੇਸ਼ਨ, ਆਈਜੀ ਦਫ਼ਤਰ ਫਰੀਦਕੋਟ ਦੀ ਆਰਟੀਆਈ ਸ਼ਾਖਾ ਦੇ ਇੰਚਾਰਜ ਐਸਆਈ ਖੇਮ ਚੰਦ ਪਰਾਸ਼ਰ ਅਤੇ 2 ਵਿਅਕਤੀਆਂ ਦੇ ਨਾਮ ਸ਼ਾਮਲ ਹਨ।

 ਇਹ ਵੀ ਪੜ੍ਹੋ : ਪਹਿਲਾ ਮੀਜੀਠੀਆ ਨੂੰ ਕਿਹਾ ਸੀ ਨਸ਼ੇ ਦਾ ਤਸਕਰ ਤੇ ਹੁਣ ਪਾਈ ਜੱਫੀ, ਵਰਕਰ ਹੋਏ ਨੇ ਨਿਰਾਸ਼-ਬਿੱਟੂ

ਸੂਤਰਾਂ ਅਨੁਸਾਰ 7 ਨਵੰਬਰ 2019 ਨੂੰ ਗਊਸ਼ਾਲਾ ਕੋਟਸੁਖੀਆ ਦੇ ਸੰਤ ਬਾਬਾ ਦਿਆਲ ਦਾਸ ਦਾ ਕਤਲ ਕਰ ਦਿਤਾ ਗਿਆ ਸੀ। ਆਰੋਪ ਹੈ ਕਿ ਇਸੇ ਮਾਮਲੇ ਵਿਚ ਹਰਕਾ ਦਾਸ ਡੇਰੇ ਦੇ ਮੁਖੀ ਬਾਬਾ ਗਗਨ ਦਾਸ ਨੂੰ ਅਧਿਕਾਰੀਆਂ ਨੇ ਡਰਾ ਧਮਕਾ ਕੇ ਆਈਜੀ ਪ੍ਰਦੀਪ ਕੁਮਾਰ ਦੇ ਨਾਂ ’ਤੇ 50 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 35 ਲੱਖ ਰੁਪਏ ਵਿੱਚ ਹੋ ਗਿਆ। ਇਸ ਵਿਚੋਂ 20 ਲੱਖ ਰੁਪਏ ਲਏ ਗਏ ਹਨ। 

ਹੁਣ 15 ਲੱਖ ਲੈਣ ਲਈ ਦਬਾਅ ਬਣਾਇਆ ਜਾ ਰਿਹਾ ਹੈ ਪਰ ਇਸ ਦੀ ਭਣਕ ਆਈ.ਜੀ. ਨੂੰ ਲੱਗ ਗਈ। ਉਨ੍ਹਾਂ ਤੁਰੰਤ ਜਾਂਚ ਰੋਕ ਕੇ ਮਾਮਲਾ ਵਿਜੀਲੈਂਸ ਦੇ ਧਿਆਨ ਵਿਚ ਲਿਆਂਦਾ।ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਚੰਡੀਗੜ੍ਹ ਅਤੇ ਫਿਰੋਜ਼ਪੁਰ ਤੋਂ ਵਿਜੀਲੈਂਸ ਅਧਿਕਾਰੀ ਫਰੀਦਕੋਟ ਪਹੁੰਚੇ। ਇਥੇ ਉਹਨਾਂ ਨੇ ਐਸਪੀ ਦਫ਼ਤਰ ਵਿਚ ਦੋ ਘੰਟੇ ਪੁੱਛ-ਪੜਤਾਲ ਕੀਤੀ। ਇਸ ਤੋਂ ਬਾਅਦ ਕੋਟਕਪੂਰਾ ਸਦਰ ਥਾਣੇ 'ਚ 5 ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ। 

ਦੱਸ ਦੇਈਏ ਕਿ ਫਰੀਦਕੋਟ ਦੇ ਪਿੰਡ ਕੋਟਸੁਖੀਆ ਵਿਚ ਸਥਿਤ ਹਰਕਾ ਦਾਸ ਡੇਰੇ ਦੇ ਮੁਖੀ ਦੇ ਅਹੁਦੇ ਲਈ ਪਿਛਲੇ ਕਈ ਸਾਲਾਂ ਤੋਂ ਸੰਘਰਸ਼ ਚੱਲ ਰਿਹਾ ਹੈ। ਇਸੇ ਸੰਘਰਸ਼ ਵਿਚ 1986 ਵਿਚ ਤਤਕਾਲੀ ਡੇਰਾ ਮੁਖੀ ਸੰਤ ਮੋਹਨ ਦਾਸ ਨੂੰ ਵੀ ਅਣਪਛਾਤੇ ਵਿਅਕਤੀਆਂ ਨੇ ਮਾਰ ਦਿਤਾ ਸੀ। 14 ਸਾਲ ਪਹਿਲਾਂ ਜਦੋਂ ਬਾਬਾ ਹਰੀ ਦਾਸ ਨੂੰ ਡੇਰੇ ਦਾ ਮੁਖੀ ਥਾਪਿਆ ਗਿਆ ਸੀ ਤਾਂ ਉਨ੍ਹਾਂ ਨੂੰ ਵੀ ਇਕ ਵਿਅਕਤੀ ਨਾਲ ਸਖ਼ਤ ਟੱਕਰ ਦਾ ਸਾਹਮਣਾ ਕਰਨਾ ਪਿਆ ਸੀ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

CM ਮਾਨ ਵਾਂਗ ਝੁਕਾਵਾਂਗੇ ਮੋਦੀ ਨੂੰ! ਕਿਸਾਨਾਂ ਦੀ ਦਹਾੜPRTC ਬੱਸਾਂ ਦਾ ਚੱਕਾ ਜਾਮ ਸਰਕਾਰ ਨੂੰ ਪਿਆ ਕਰੋੜਾਂ ਦਾ ਘਾਟਾJustin Trudeau ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ ਕੌਣ ਹੋਵੇਗਾ ਕੈਨੇਡਾ ਦਾ ਨਵਾਂ ਪ੍ਰਧਾਨ ਮੰਤਰੀ?ਪੁਲਿਸ ਨੇ ਅੰਮ੍ਰਿਤਪਾਲ ਦੇ ਪਿਤਾ ਨੂੰ ਕੀਤਾ ਨਜ਼ਰਬੰਦ ਸੋਸ਼ਲ ਮੀਡੀਆ 'ਤੇ ਆ ਕੇ ਕੀਤਾ ਖ਼ੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
Embed widget