ਪੜਚੋਲ ਕਰੋ

Punjab News : ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ 'ਚ ਸ਼ਾਮਲ ਲੋਕਾਂ ਖ਼ਿਲਾਫ਼ FIR ਦਰਜ, ਵਿੱਤ ਮੰਤਰੀ ਚੀਮਾ ਬੋਲੇ- ਤਸਕਰੀ ਵਿਰੁੱਧ ਮੁਹਿੰਮ ਕੀਤੀ ਜਾਵੇਗੀ ਹੋਰ ਤੇਜ਼

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵੀਰਵਾਰ (14 ਸਤੰਬਰ) ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਦੇ ਦੋਵਾਂ ਵਿੰਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ 13 ਸਤੰਬਰ ਨੂੰ ਕੀਤੇ ਗਏ....

Punjab News : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵੀਰਵਾਰ (14 ਸਤੰਬਰ) ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਦੇ ਦੋਵਾਂ ਵਿੰਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ 13 ਸਤੰਬਰ ਨੂੰ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਪੁਰਾ ਤੋਂ ਰਜਿਸਟ੍ਰੇਸ਼ਨ ਨੰਬਰ PB13-BF-0545 ਵਾਲੇ ਟਰੱਕ ਤੋਂ 30 ਪਲਾਸਟਿਕ ਦੇ ਡਰੰਮਾਂ ਵਿੱਚ ਸਟੋਰ ਕੀਤਾ 6000 ਲੀਟਰ ਐਕਸਟ੍ਰਾ ਨਿਊਟਰਲ ਅਲਕੋਹਲ (ਈ.ਐਨ.ਏ) ਜ਼ਬਤ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰ ਤੇ ਆਬਕਾਰੀ ਮੰਤਰੀ ਨੇ ਦੱਸਿਆ ਕਿ ਵਾਹਨ ਚਾਲਕ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ ਹੈ ਅਤੇ ਮੁੱਢਲੀ ਜਾਂਚ ਤੋਂ ਬਾਅਦ ਇਹ ਖੁਲਾਸਾ ਹੋਇਆ ਹੈ ਕਿ ਇਹ ਖੇਪ ਧੂਰੀ ਜ਼ਿਲ੍ਹਾ ਸੰਗਰੂਰ ਵਿਖੇ ਪਟਾਕਿਆਂ ਦੇ ਗੋਦਾਮ 'ਚ ਪਹੁੰਚਾਉਣ ਲਈ ਸੀ।  ਇਸ ਤੋਂ ਬਾਅਦ ਉਕਤ ਗੋਦਾਮ 'ਤੇ ਛਾਪੇਮਾਰੀ ਕੀਤੀ ਗਈ ਅਤੇ ਦੋ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਜੋ ਇਸ ਟੀਮ ਦਾ ਹਿੱਸਾ ਸਨ।  
 
ਕੀਤੀ ਜਾ ਰਹੀ ਹੈ ਅਗਲੇਰੀ ਜਾਂਚ

ਹਰਪਾਲ ਸਿੰਘ ਚੀਮਾ ਨੇ ਕਿਹਾ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ਆਬਕਾਰੀ ਅਤੇ ਕਰ ਵਿਭਾਗ ਦੀਆਂ ਟੀਮਾਂ ਦੀ ਸਮੇਂ ਸਿਰ ਕਾਰਵਾਈ ਨੇ ਇੱਕ ਵੱਡੀ ਸੰਭਾਵਿਤ ਤ੍ਰਾਸਦੀ ਨੂੰ ਰੋਕ ਦਿੱਤਾ ਹੈ ਕਿਉਂਕਿ ਈਐਨਏ ਦੀ ਤਸਕਰੀ ਅਤੇ ਖਪਤ ਕਾਰਨ ਜ਼ਹਿਰੀਲੀ ਸ਼ਰਾਬ ਬਣਨ ਕਰਨ ਕਈ ਵਾਰ ਦੁਖਾਂਤ ਦਾ ਕਾਰਨ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਐਫਆਈਆਰ ਨੰ.  285 ਮਿਤੀ 13.09.2023 ਨੂੰ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 61.01.14 ਅਤੇ 78(2) ਅਧੀਨ ਥਾਣਾ ਰਾਜਪੁਰਾ ਵਿਖੇ ਦਰਜ ਕੀਤੀ ਗਈ ਹੈ।

ਸ਼ਰਾਬ ਦੀ ਤਸਕਰੀ ਨੂੰ ਨੱਥ ਪਾਉਣ ਲਈ ਕੀਤੀ ਜਾ ਰਹੀ ਕਾਰਵਾਈ : ਚੀਮਾ

 ਆਬਕਾਰੀ ਅਤੇ ਕਰ ਵਿਭਾਗ ਵੱਲੋਂ ਸ਼ਰਾਬ ਦੀ ਤਸਕਰੀ ਨੂੰ ਨੱਥ ਪਾਉਣ ਲਈ ਕੀਤੀ ਜਾ ਰਹੀ ਕਾਰਵਾਈ ਦਾ ਖੁਲਾਸਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਸ਼ਰਾਬ/ਈਐਨਏ ਅਤੇ ਹੋਰ ਸ਼ਰਾਬ ਨਾਲ ਸਬੰਧਤ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਜ਼ੋਰਦਾਰ ਢੰਗ ਨਾਲ ਮੁਹਿੰਮ ਜਾਰੀ ਹੈ, ਜਿਸ ਦੇ ਸਿੱਟੇ ਵਜੋਂ 1 ਅਪ੍ਰੈਲ, 2023 ਤੋਂ ਲੈ ਕੇ ਪਿਛਲੇ 5 ਮਹੀਨਿਆਂ ਵਿੱਚ ਲਗਭਗ 3156 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਐਫ.ਆਈ.ਆਰਜ਼ ਤਹਿਤ 3050 ਗ੍ਰਿਫਤਾਰੀਆਂ ਕੀਤੀਆਂ ਗਈਆਂ, 248938 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ, 151891 ਲੀਟਰ ਲਾਹਨ ਬਰਾਮਦ ਅਤੇ ਨਸ਼ਟ ਕੀਤੀ ਗਈ, 90168 ਲੀਟਰ ਪੀ.ਐੱਮ.ਐੱਲ./ਆਈ.ਐੱਮ.ਐੱਫ.ਐੱਲ./ਐੱਸ.ਪੀ.  ਜ਼ਬਤ, 125 ਵਰਕਿੰਗ ਸਟਿਲਾਂ (ਭੱਟੀਆਂ) ਦਾ ਪਤਾ ਲਗਾ ਕੇ ਨਸ਼ਟ ਕਰ ਦਿੱਤਾ ਗਿਆ ਹੈ।

 ਵਿੱਤ ਮੰਤਰੀ ਨੇ ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਰਾਬ ਦੀ ਤਸਕਰੀ ਬਾਰੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ।  ਉਨ੍ਹਾਂ ਕਿਹਾ, ਉਨ੍ਹਾਂ ਨੇ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੂੰ ਹਦਾਇਤ ਕੀਤੀ ਹੈ ਕਿ ਭਵਿੱਖ ਵਿੱਚ ਸ਼ਰਾਬ ਦੀ ਤਸਕਰੀ ਵਿਰੁੱਧ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ

Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ  ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ

Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ

ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ

ABP Premium

ਵੀਡੀਓਜ਼

Akali Dal ਦੀ ਦੁਬਾਰਾ Sukhbir Badal ਨੂੰ ਪ੍ਰਧਾਨ ਬਣਾਉਣ ਦੀ ਤਿਆਰੀBathinda Bus Accident: ਭਰਾ ਦਾ ਜਨਮਦਿਨ ਮਨਾਉਣ ਲਈ ਘਰ ਆ ਰਹੀ ਲੜਕੀ ਦੀ ਮੌਤNew Year 2025 : ਨਵੇਂ ਸਾਲ ਦਾ ਜਸ਼ਨ, ਹਿਮਾਚਲ ਪਹੁੰਚੇ ਲੱਖਾਂ ਸੈਲਾਨੀਰਨਵੇ 'ਤੇ ਫਿਸਲਿਆ ਜਹਾਜ਼, 179 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ  ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?

IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?

ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ

New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ

Embed widget