ਪੜਚੋਲ ਕਰੋ
Advertisement
ਪਿੰਡ ਮੰਨਣ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਕਰਨ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ
Taran Taran News : ਤਰਨ ਤਾਰਨ ਦੇ ਥਾਣਾ ਝਬਾਲ ਦੀ ਪੁਲਿਸ ਨੇ ਪਿੰਡ ਮੰਨਣ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਕਰਨ 'ਤੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ
Taran Taran News : ਤਰਨ ਤਾਰਨ ਦੇ ਥਾਣਾ ਝਬਾਲ ਦੀ ਪੁਲਿਸ ਨੇ ਪਿੰਡ ਮੰਨਣ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਕਰਨ 'ਤੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ਮਹਾਬੀਰ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਮੰਨਣ ਨੇ ਦੱਸਿਆ ਕਿ ਉਸ ਦੀ ਪਤਨੀ ਪਿੰਡ ਦੀ ਮੌਜੂਦਾ ਸਰਪੰਚ ਹੈ। ਸਾਡੇ ਪਿੰਡ ਦੇ ਗੁਰੂਦੁਆਰਾ ਗੁਰੂ ਨਾਨਕ ਦੇਵ ਜੀ ਸਾਹਿਬ ਵਿਖੇ ਗੁਰਮੀਤ ਸਿੰਘ ਪੁੱਤਰ ਸੁਬੇਗ ਸਿੰਘ ਵਾਸੀ ਚੀਮਾ ਖੁਰਦ ਬਤੋਰ ਹੈਡ ਗ੍ਰੰਥੀ ਸੇਵਾ ਕਰਦਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ 4 ਸਾਥੀਆਂ ਨੂੰ ਅਸਾਮ ਲੈ ਕੇ ਪਹੁੰਚੀ ਪੰਜਾਬ ਪੁਲਿਸ , ਅੰਮ੍ਰਿਤਪਾਲ ਭਗੌੜਾ ਕਰਾਰ
ਸਾਡੇ ਪਿੰਡ ਦੀ ਸਰਨਜੀਤ ਕੌਰ ਦੀ ਮੌਤ ਹੋਣ 'ਤੇ ਉਕਤ ਗੁਰੂਦਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਖੰਡ ਪਾਠ ਸਾਹਿਬ ਸਬੰਧੀ ਹਰਭੇਜ ਸਿੰਘ ਦੇ ਘਰ ਲਿਜਾਇਆ ਗਿਆ ਸੀ। ਜਿਥੇ ਚੱਲਦੇ ਅਖੰਡ ਪਾਠ ਸਾਹਿਬ ਦੌਰਾਨ ਪਾਠੀ ਸਿੰਘਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕੁਝ ਅੰਗਾਂ ਦੀ ਬੇਅਦਬੀ ਹੋਈ ਦੇਖੀ ,ਜੋ ਇਹ ਬੇਅਦਬੀ ਪਹਿਲਾਂ ਤੋਂ ਹੀ ਕਿਸੇ ਸ਼ਰਾਰਤੀ ਅਨਸਰ ਵੱਲੋ ਕੀਤੀ ਗਈ ਸੀ। ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮੁਕੱਦਮਾ ਨੰਬਰ 33/23 ਧਾਰਾ 295-ਏ, ਦੇ ਅਧੀਨ ਕੇਸ ਦਰਜ ਕੀਤਾ ਹੈ।
ਦੱਸ ਦੇਈਏ ਕਿ ਇਸ ਤੋਂ ਕੁੱਝ ਦਿਨ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਖੁੱਡੀਆਂ ਦੇ ਗੁਰਦੁਆਰਾ ਸਾਹਿਬ 'ਚ ਇੱਕ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਇੱਕ ਵਿਅਕਤੀ ਨੇ ਹੱਥ ਵਿੱਚ ਡੰਡਾ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਕੇ ਕਾਰਵਾਈ ਕੀਤੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਪੰਜਾਬ
ਪੰਜਾਬ
Advertisement