ਚੰਡੀਗੜ੍ਹ: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਸਮੇਤ ਕਈ ਵੱਡੇ ਗੈਂਗਸਟਰਾਂ ਖ਼ਿਲਾਫ਼ ਯੂਏਪੀਏ ਤਹਿਤ ਐਫਆਈਆਰ ਦਰਜ ਕੀਤੀ ਹੈ। ਗ੍ਰਹਿ ਮੰਤਰਾਲੇ ਦੇ ਹੁਕਮਾਂ 'ਤੇ ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਦਿੱਲੀ, ਪੰਜਾਬ ਅਤੇ ਹਰਿਆਣਾ ਦੇ ਨਾਮੀ ਗੈਂਗਸਟਰਾਂ 'ਤੇ ਵੱਡੇ ਪੱਧਰ 'ਤੇ ਸ਼ਿਕੰਜਾ ਕੱਸਣ ਜਾ ਰਿਹਾ ਹੈ।
ਇਸ ਤਹਿਤ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਯੂਏਪੀਏ ਤਹਿਤ 2 ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਅਤੇ ਬੰਬੀਹਾ ਗੈਂਗ ਦੇ ਕਈ ਗੈਂਗਸਟਰਾਂ ਦੇ ਨਾਂ ਸ਼ਾਮਲ ਹਨ।
ਐਫਆਈਆਰ ਅਨੁਸਾਰ ਸਪੈਸ਼ਲ ਸੈੱਲ ਨੂੰ ਸੂਚਨਾ ਮਿਲੀ ਹੈ ਕਿ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ, ਵਿਕਰਮ ਬਰਾੜ, ਜੱਗੂ ਭਗਵਾਨ ਪੁਰੀਆ, ਸੰਦੀਪ ਉਰਫ਼ ਕਾਲਾ ਜਥੇਦਾਰੀ, ਸਚਿਨ ਥਾਪਨ, ਅਨਮੋਲ ਬਿਸ਼ਨੋਈ ਤੋਂ ਇਲਾਵਾ ਲਖਬੀਰ ਸਿੰਘ ਲਾਡਾ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਕੈਨੇਡਾ, ਪਾਕਿਸਤਾਨ, ਦੁਬਈ 'ਚ ਆਪਣਾ ਗੈਂਗ ਚਲਾ ਰਹੇ ਹਨ।
ਇਹ ਗੈਂਗ ਵਿਦੇਸ਼ਾਂ ਤੋਂ ਵੱਡੇ ਹਥਿਆਰ ਲੈ ਕੇ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਰਹੇ ਹਨ। ਇੰਨਾ ਹੀ ਨਹੀਂ, ਲਾਰੈਂਸ ਬਿਸ਼ਨੋਈ ਪਾਕਿਸਤਾਨ 'ਚ ਬੈਠੇ ਖਾਲਿਸਤਾਨੀ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦਾ ਵੀ ਕਰੀਬੀ ਹੈ।
ਇਸ ਦੇ ਨਾਲ ਹੀ ਬਿਸ਼ਨੋਈ ਗੈਂਗ ਦੇ ਵਿਰੋਧੀ ਬੰਬੀਹਾ ਗੈਂਗ ਨਾਲ ਜੁੜੇ ਗੈਂਗਸਟਰਾਂ ਖਿਲਾਫ ਵੀ ਯੂਏਪੀਏ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਇਨ੍ਹਾਂ ਵਿੱਚ ਆਰਮੀਆ ਤੋਂ ਚੱਲ ਰਹੇ ਲੱਕੀ ਪਟਿਆਲ, ਹਰਿਆਣਾ ਦੀ ਜੇਲ੍ਹ ਵਿੱਚ ਬੰਦ ਕੁਸ਼ਲ ਚੌਧਰੀ, ਦਿੱਲੀ ਜੇਲ੍ਹ ਵਿੱਚ ਬੰਦ ਨੀਰਜ ਬਵਾਨੀਆ ਸਮੇਤ ਕਈ ਗੈਂਗਸਟਰਾਂ ਦੇ ਨਾਂ ਸ਼ਾਮਲ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ