ਗੁਰਦਾਸਪੁਰ: ਗੁਰਦਾਸਪੁਰ ਦੇ ਪਿੰਡ ਭੱਟੀਆਂ ਦੇ 32 ਸਾਲਾਂ ਨੌਜਵਾਨ ਸੁਖਜਿੰਦਰ ਸਿੰਘ ਦੀ ਇਟਲੀ ਦੇ ਸ਼ਹਿਰ ਗਰੇਸ਼ੀ ਵਿੱਚ ਉਸ ਦੇ ਫਾਰਮਹਾਉਸ ਵਿੱਚ ਅਚਾਨਕ ਅੱਗ ਲੱਗ ਜਾਣ ਕਰਕੇ ਮੌਤ ਹੋ ਗਈ। ਉਹ ਪਿਛਲੇ ਤਿੰਨ ਸਾਲ ਤੋਂ ਇਟਲੀ ਵਿੱਚ ਕੰਮ ਕਰ ਰਿਹਾ ਸੀ। ਸੁਖਜਿੰਦਰ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦਾ ਇੱਕ ਛੋਟਾ ਪੁੱਤਰ ਵੀ ਹੈ।

ਸੁਖਜਿੰਦਰ ਦੀ ਮੌਤ ਦੀ ਖ਼ਬਰ ਮਿਲਦੇ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਦੇ ਪਿਤਾ ਸਾਬਕਾ ਫ਼ੌਜੀ ਹਰਭਜਨ ਸਿੰਘ ਨੇ ਦੱਸਿਆ ਕਿ ਸੁਖਜਿੰਦਰ ਤਿੰਨ ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਇਟਲੀ ਗਿਆ ਸੀ। ਉਸ ਦਾ ਦਾ 8 ਸਾਲ ਦਾ ਪੁੱਤਰ ਹੈ ਤੇ ਤਿੰਨ ਭੈਣਾਂ ਦਾ ਇੱਕਲੌਤਾ ਭਰਾ ਸੀ।



ਉਹ ਵਿਦੇਸ਼ ਵਿੱਚ ਡੇਅਰੀ ਫ਼ਾਰਮ ਦਾ ਕੰਮ ਕਰਦਾ ਸੀ। 23 ਦਸੰਬਰ ਦੀ ਰਾਤ ਨੂੰ ਉਹ ਆਪਣੇ ਫਾਰਮਹਾਉਸ ਵਿੱਚ ਸੁੱਤਾ ਹੋਇਆ ਸੀ ਕਿ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਰਕੇ ਫਾਰਮਹਾਊਸ ਵਿੱਚ ਸੁੱਤੇ ਸੁਖਜਿੰਦਰ ਦੀ ਸੜ ਕੇ ਮੌਤ ਹੋ ਗਈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904