Punjab news: ਫਰੀਦਕੋਟ ਦੇ ਪਿੰਡ ਫਿੱਡੇ ਕਲਾਂ ਸਥਿਤ ਗੁਰਦੁਆਰਾ ਸ੍ਰੀ ਅਕਾਲ ਗੰਗਾ ਸਾਹਿਬ ਵਿੱਚ ਮੰਗਲਵਾਰ ਨੂੰ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਤੇ ਪੰਜ ਗੁਟਕਾ ਸਾਹਿਬ ਅਗਨ ਭੇਂਟ ਹੋ ਗਏ ਹਨ। ਫਿਲਹਾਲ ਦੱਸਿਆ ਜਾ ਰਿਹਾ ਹੈ ਕਿ ਸ਼ਾਰਟ ਸਰਕਟ ਹੋਣ ਕਰਕੇ ਅੱਗ ਲੱਗੀ ਹੈ, ਪਰ ਸਹੀ ਜਾਂਚ ਲਈ ਫਾਰੇਂਸਿਕ ਟੀਮ ਨੂੰ ਵੀ ਸੱਦਿਆ ਗਿਆ ਹੈ।


ਜ਼ਿਕਰਯੋਗ ਹੈ ਕਿ ਮੰਗਲਵਾਰ ਸ਼ਾਮ ਕਰੀਬ 5 ਵਜੇ ਪਿੰਡ ਫਿੱਡੇ ਕਲਾਂ ਦੇ ਗੁਰਦੁਆਰਾ ਸਾਹਿਬ ਸ੍ਰੀ ਅਕਾਲ ਗੰਗਾ ਸਾਹਿਬ 'ਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ ਸੀ। ਜਾਣਕਾਰੀ ਮਿਲਦਿਆਂ ਹੀ ਪਿੰਡ ਦੇ ਲੋਕ ਇਕੱਠੇ ਹੋ ਗਏ ਤਾਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਤੁਰੰਤ ਪਹੁੰਚ ਗਈਆਂ।


ਇਸ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ ਪਰ ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਇੱਕ ਸਰੂਪ ਅਤੇ ਪੰਜ ਸ੍ਰੀ ਗੁਟਕਾ ਸਾਹਿਬ ਅਗਨ ਭੇਂਟ ਹੋ ਗਏ। ਇਸ ਤੋਂ ਇਲਾਵਾ ਜਿਥੇ ਸ੍ਰੀ ਸੱਚਖੰਡ ਸਾਹਿਬ ਵਿਖੇ ਕਾਫੀ ਨੁਕਸਾਨ ਹੋਇਆ, ਉਥੇ ਸੱਤ ਏ.ਸੀ. ਸੜ ਗਏ ਅਤੇ ਅੱਗ ਲੱਗਣ ਕਾਰਨ ਹਾਲ ਦਾ ਕਾਫੀ ਨੁਕਸਾਨ ਹੋਇਆ। 


ਇਹ ਵੀ ਪੜ੍ਹੋ: ਵਿਧਾਨ ਸਭਾ 'ਚ ਗੁਰਦੁਆਰਾ ਸੋਧ ਐਕਟ 2023 ਬਹੁ-ਸੰਮਤੀ ਨਾਲ ਹੋਇਆ ਪਾਸ, ਅਕਾਲੀ ਦਲ ਵੱਲੋਂ ਵਿਰੋਧ


ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਆਈਜੀ ਫਰੀਦਕੋਟ ਪ੍ਰਦੀਪ ਕੁਮਾਰ ਯਾਦਵ, ਐਸਐਸਪੀ ਹਰਜੀਤ ਸਿੰਘ, ਡੀਐਸਪੀ ਕੋਟਕਪੂਰਾ ਸ਼ਮਸ਼ੇਰ ਸਿੰਘ ਗਿੱਲ ਅਤੇ ਹੋਰ ਪੁਲੀਸ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲਿਆ। ਇਸ ਦੌਰਾਨ ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਦੇ ਸਹਿਯੋਗ ਨਾਲ ਅੱਗ 'ਤੇ ਜਲਦੀ ਕਾਬੂ ਪਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਜੋ ਵੀ ਕਾਰਵਾਈ ਹੋਣੀ ਚਾਹੀਦੀ ਹੈ ਉਹ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਹੈ। ਉੱਥੇ ਹੀ ਇਸ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਦੱਸ ਦਿੱਤਾ ਗਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


 


ਇਹ ਵੀ ਪੜ੍ਹੋ: SGPC rejects Sikh Gurdwara Amendment Bill: 103 ਸਾਲਾਂ ਬਾਅਦ ਕੌਮ 'ਤੇ ਮਾਨ ਸਰਕਾਰ ਨੇ ਕੀਤਾ ਹਮਲਾ, ਸਿੱਖ ਇਤਿਹਾਸ 'ਚ ਕਾਲਾ ਦਿਨ, 26 ਨੂੰ ਸੱਦਿਆ ਇਜਲਾਸ