ਦੀਨਾਨਗਰ : ਦੀਨਾਨਗਰ ਦੇ ਪੰਜਾਬ ਨੈਸ਼ਨਲ ਬੈਂਕ ਦੇ ਏਟੀਐਮ 'ਚ ਸ਼ਾਰਟ ਸਰਕਟ ਹੋਣ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਏਟੀਐਮ 'ਚ ਅੱਗ ਲੱਗੀ ਦੇਖ ਲੋਕਾਂ ਵੱਲੋਂ ਕਰਮਚਾਰੀਆ ਦੇ ਸਹਿਯੋਗ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਇਕ ਘੰਟਾ ਬੀਤਣ ਦੇ ਬਾਬਜੂਦ ਵੀ ਫਾਇਰ ਬ੍ਰਿਗੇਡ ਨਹੀਂ ਪਹੁੰਚੀ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਜੇਕਰ ਅੱਗ 'ਤੇ ਕਾਬੂ ਨਾ ਪਾਇਆ ਜਾਂਦਾ ਤਾਂ ਬੈਂਕ 'ਚ ਵੱਡਾ ਨੁਕਸਾਨ ਹੋ ਸਕਦਾ ਸੀ।

 

ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਬੈਂਕ ਸਟਾਫ਼ ਨੇ ਦੱਸਿਆ ਕਿ ਉਹਨਾਂ ਦਾ ਕਰਮਚਾਰੀ ਬੈਂਕ 'ਚ ਸਫ਼ਾਈ ਕਰ ਰਿਹਾ ਸੀ ਤਾਂ ਅਚਾਨਕ ਏਟੀਐੱਮ 'ਚ ਧੂਆਂ ਨਿਕਲ ਲੱਗ ਪਿਆ। ਦੇਖਿਆ ਤਾਂ ਏਟੀਐੱਮ 'ਚ ਅੱਗ ਲੱਗੀ ਹੋਈ ਸੀ। ਉਹਨਾਂ ਨੂੰ ਸੂਚਨਾ ਮਿਲਣ 'ਤੇ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਦੱਸਿਆ ਕਿ ਅੱਗ ਲੱਗਣ ਨਾਲ ਏਟੀਐੱਮ 'ਚ ਨੁਕਸਾਨ ਹੋਇਆ ਹੈ ਪਰ ਜੇ ਜ਼ਿਆਦਾ ਹੁੰਦੀ ਤਾਂ ਬੈਂਕ 'ਚ ਵੀ ਵੱਡਾ ਨੁਕਸਾਨ ਹੋ ਸਕਦਾ ਸੀ। ਬੈਂਕ ਕਰਮਚਾਰੀ ਨੇ ਦੱਸਿਆ ਕਿ ਏਟੀਐਮ 'ਚ ਕੈਸ਼ ਵੀ ਹੈ ਪਰ ਉਹ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
  

 

ਦੀਨਾਨਗਰ ਦੇ ਪੰਜਾਬ ਨੈਸ਼ਨਲ ਬੈਂਕ ਦੇ ਏਟੀਐਮ 'ਚ ਸ਼ਾਰਟ ਸਰਕਟ ਹੋਣ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਏਟੀਐਮ 'ਚ ਅੱਗ ਲੱਗੀ ਦੇਖ ਲੋਕਾਂ ਵੱਲੋਂ ਕਰਮਚਾਰੀਆ ਦੇ ਸਹਿਯੋਗ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਇਕ ਘੰਟਾ ਬੀਤਣ ਦੇ ਬਾਬਜੂਦ ਵੀ ਫਾਇਰ ਬ੍ਰਿਗੇਡ ਨਹੀਂ ਪਹੁੰਚੀ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਜੇਕਰ ਅੱਗ 'ਤੇ ਕਾਬੂ ਨਾ ਪਾਇਆ ਜਾਂਦਾ ਤਾਂ ਬੈਂਕ 'ਚ ਵੱਡਾ ਨੁਕਸਾਨ ਹੋ ਸਕਦਾ ਸੀ।