Punjab news: ਫਰੀਦਕੋਟ 'ਚ ਚਲਦੀ BMW ਕਾਰ 'ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
Punjab news: ਫਰੀਦਕੋਟ ਦੇ ਨੇੜੇ ਨੈਸ਼ਨਲ ਹਾਈਵੇ 'ਤੇ ਮੰਗਲਵਾਰ ਸ਼ਾਮ ਨੂੰ BMW ਕਾਰ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।
Punjab news: ਫਰੀਦਕੋਟ ਦੇ ਨੇੜੇ ਨੈਸ਼ਨਲ ਹਾਈਵੇ 'ਤੇ ਮੰਗਲਵਾਰ ਸ਼ਾਮ ਨੂੰ BMW ਕਾਰ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਕਾਰ ਪੂਰੀ ਤਰ੍ਹਾਂ ਸੜ ਗਈ ਜਦਕਿ ਕਾਰ ਵਿਚ ਸਵਾਰ ਦੋ ਵਿਅਕਤੀਆਂ ਦਾ ਬਚਾਅ ਹੋ ਗਿਆ।
ਜ਼ਿਕਰਯੋਗ ਹੈ ਕਿ ਸ਼ਹਿਰ ਵਿੱਚ ਸਥਿਤ ਇੱਕ ਮੈਡੀਕਲ ਸਟੋਰ ਦਾ ਮਾਲਕ ਆਪਣੀ ਕਾਰ ਵਿੱਚ ਫਰੀਦਕੋਟ ਵੱਲ ਆ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਉਨ੍ਹਾਂ ਦੀ ਬੀਐਮਡਬਲਯੂ ਕਾਰ ਨੂੰ ਅੱਗ ਲੱਗ ਗਈ।
ਜਿਸ ਕਾਰਨ ਉਨ੍ਹਾਂ ਨੇ ਤੁਰੰਤ ਬਾਹਰ ਆ ਕੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਹਾਲਾਂਕਿ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਪਰ ਕਾਰ ਪੂਰੀ ਤਰ੍ਹਾਂ ਸੜ ਗਈ। ਕਾਰ 'ਚ ਅੱਗ ਲੱਗਣ ਦਾ ਕਾਰਨ ਕਾਰ ਦੀ ਵਾਇਰਿੰਗ 'ਚ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Punjab News: ਮਾਵਾਂ ਦੀ ਮੌਤ ਦਰ ਘਟਾਏਗੀ ਪੰਜਾਬ ਸਰਕਾਰ, ਸਰਕਾਰੀ ਹਸਪਤਾਲਾਂ 'ਚ ਭੇਜੀਆ ਜਾਣਗੀਆਂ ਨਵੀਆਂ ਤਕਨੀਕਾਂ






















