(Source: ECI/ABP News/ABP Majha)
ਚੰਡੀਗੜ੍ਹ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ 'ਚ ਲੱਗੀ ਅੱਗ, ਕਈ ਦੁਕਾਨਾਂ ਸੜ ਕੇ ਸੁਆਹ
ਚੰਡੀਗੜ੍ਹ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ ਵਿੱਚ ਅਚਾਨਕ ਅੱਗ ਲੱਗ ਗਈ। ਮੁਹਾਲੀ ਅਤੇ ਚੰਡੀਗੜ੍ਹ ਦੇ ਸਰਹੱਦੀ ਖੇਤਰ ਸੈਕਟਰ-56 ਵਿੱਚ ਸਥਿਤ ਫਰਨੀਚਰ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ ਹੈ।
ਚੰਡੀਗੜ੍ਹ: ਚੰਡੀਗੜ੍ਹ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ ਵਿੱਚ ਅਚਾਨਕ ਅੱਗ ਲੱਗ ਗਈ। ਮੁਹਾਲੀ ਅਤੇ ਚੰਡੀਗੜ੍ਹ ਦੇ ਸਰਹੱਦੀ ਖੇਤਰ ਸੈਕਟਰ-56 ਵਿੱਚ ਸਥਿਤ ਫਰਨੀਚਰ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ ਹੈ। ਅੱਗ ਲੱਗਣ ਕਾਰਨ ਦਹਿਸ਼ਤ ਦਾ ਮਾਹੌਲ ਹੈ। ਕਈ ਦੁਕਾਨਾਂ ਅੱਗ ਦੀ ਲਪੇਟ ਵਿਚ ਆ ਗਈਆਂ ਹਨ। ਅੱਗ ਲੱਗਣ ਤੋਂ ਬਾਅਦ ਧੂੰਏਂ ਦਾ ਗੁਬਾਰ ਉੱਠ ਰਿਹਾ ਹੈ। ਅੱਗ ਲੱਗਣ ਦੀ ਸੂਚਨਾ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਹੈ। ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। ਅੱਗ ਦਾ ਕਾਲਾ ਧੂੰਆਂ ਆਸ-ਪਾਸ ਦੇ ਇਲਾਕੇ ਵਿੱਚ ਫੈਲ ਰਿਹਾ ਹੈ।
ਅੱਗ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ ਬੁਝਾਉਣ ਵਿੱਚ ਜੁਟੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਸ਼ਾਮ 4 ਵਜੇ ਦੇ ਕਰੀਬ ਫਰਨੀਚਰ ਮਾਰਕੀਟ 'ਚ ਅੱਗ ਲੱਗਣ ਦੀ ਘਟਨਾ ਵਾਪਰੀ। ਹਾਲਾਂਕਿ ਅੱਗ ਕਿਵੇਂ ਲੱਗੀ ਇਸ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਹੈ।ਦੁਕਾਨਦਾਰ ਆਪਣਾ ਸਮਾਨ ਬਚਾ ਕੇ ਸੜਕਾਂ 'ਤੇ ਰੱਖ ਰਹੇ ਹਨ ਅਤੇ ਸੜਕ ਦੇ ਦੋਵੇਂ ਪਾਸੇ ਤੋਂ ਆਵਾਜਾਈ ਬੰਦ ਕਰ ਦਿੱਤੀ ਗਈ ਹੈ।
ਚੰਡੀਗੜ੍ਹ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ ਸੈਕਟਰ-56 ਵਿੱਚ ਹੈ। ਇਸ ਫਰਨੀਚਰ ਮਾਰਕੀਟ ਵਿੱਚ ਹੋਰ ਸ਼ਹਿਰਾਂ ਤੋਂ ਵੀ ਲੋਕ ਵੱਡੀ ਗਿਣਤੀ ਵਿੱਚ ਫਰਨੀਚਰ ਖਰੀਦਣ ਲਈ ਆਉਂਦੇ ਹਨ।ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਫਰਨੀਚਰ ਮਾਰਕੀਟ ਵਿੱਚ ਅੱਗਜ਼ਨੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਹਰ ਸਾਲ ਇੱਥੇ ਅੱਗ ਲੱਗ ਜਾਂਦੀ ਹੈ ਅਤੇ ਕਈ ਦੁਕਾਨਾਂ ਦਾ ਨੁਕਸਾਨ ਹੋ ਜਾਂਦਾ ਹੈ। ਬਾਜ਼ਾਰ ਵਿੱਚ ਜ਼ਿਆਦਾਤਰ ਦੁਕਾਨਾਂ ਟੀਨ ਦੇ ਸ਼ੈੱਡਾਂ ਦੀਆਂ ਬਣੀਆਂ ਹੋਈਆਂ ਹਨ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :