ਹੁਸ਼ਿਆਰਪੁਰ : ਹੁਸ਼ਿਆਰਪੁਰ ਰੇਲਵੇ ਸਟੇਸ਼ਨ (Hoshiarpur Railway Station) 'ਤੇ ਪਾਰਕਿੰਗ ਲਾਈਨ 'ਚ ਖੜ੍ਹੀ ਹੁਸ਼ਿਆਰਪੁਰ-ਦਿੱਲੀ ਐਕਸਪ੍ਰੈਸ ਟਰੇਨ ( Hoshiarpur-Delhi Express Fire ) ਦੇ ਏਸੀ ਕੋਚ 'ਚ ਅਚਾਨਕ ਅੱਗ ਲੱਗ ਗਈ ਹੈ। ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ ਹੈ। ਇਹ ਟਰੇਨ ਰਾਤ 10:25 ਵਜੇ ਦਿੱਲੀ ਨੂੰ ਰਵਾਨਾ ਹੋਣੀ ਸੀ। ਫਿਲਹਾਲ ਟਰੇਨ ਖਾਲੀ ਖੜ੍ਹੀ ਸੀ ਅਤੇ ਇਸ ਨੂੰ ਪਲੇਟਫਾਰਮ 'ਤੇ ਵੀ ਨਹੀਂ ਲਾਇਆ ਗਿਆ ਸੀ।

ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸਰਕਾਰੀ ਰੇਲਵੇ ਪੁਲਿਸ ਅੰਬਾਲਾ ਛਾਉਣੀ ਦੇ ਸਹਾਇਕ ਸਬ-ਇੰਸਪੈਕਟਰ ਰਵਿੰਦਰ ਕੁਮਾਰ ਨੇ ਦੱਸਿਆ ਕਿ ਸ਼ਾਮ ਨੂੰ ਕੁਝ ਮਜ਼ਦੂਰਾਂ ਨੇ ਏਸੀ-ਕਮ-ਏਸੀ-ਟੂ ਟੀਅਰ ਕੋਚ ਵਿੱਚੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖੀਆਂ ਅਤੇ ਰੇਲਵੇ ਅਧਿਕਾਰੀਆਂ ਨੂੰ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਰੇਲਵੇ ਸਟਾਫ ਨੇ ਤੁਰੰਤ ਉਕਤ ਕੋਚ ਨੂੰ ਵੱਖ ਕਰ ਦਿੱਤਾ ਅਤੇ ਅੱਗ ਬੁਝਾਊ ਯੰਤਰਾਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ।

 


 

ਰਵਿੰਦਰ ਕੁਮਾਰ ਨੇ ਦੱਸਿਆ ਕਿ ਸਥਾਨਕ ਫਾਇਰ ਬ੍ਰਿਗੇਡ ਨੇ ਵੀ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਹੁਸ਼ਿਆਰਪੁਰ ਰੇਲਵੇ ਸਟੇਸ਼ਨ ਦੇ ਸਹਾਇਕ ਸਟੇਸ਼ਨ ਮਾਸਟਰ ਰੂਪ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਜਲੰਧਰ ਤੋਂ ਅਧਿਕਾਰੀਆਂ ਦੀ ਟੀਮ ਜਲਦੀ ਹੀ ਇੱਥੇ ਪਹੁੰਚ ਜਾਵੇਗੀ। ਰੂਪ ਕੁਮਾਰ ਨੇ ਦੱਸਿਆ ਕਿ ਰੇਲ ਗੱਡੀ ਨੇ ਹੁਸ਼ਿਆਰਪੁਰ ਰੇਲਵੇ ਸਟੇਸ਼ਨ ਤੋਂ ਰਾਤ 10:25 ਵਜੇ ਰਵਾਨਾ ਹੋਣਾ ਸੀ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।