Fire incident: ਲੁਧਿਆਣਾ ਫੈਕਟਰੀ 'ਚ ਲੱਗੀ ਭਿਆਨਕ ਅੱਗ
ਏਬੀਪੀ ਸਾਂਝਾ | 03 Oct 2020 04:54 PM (IST)
ਲੁਧਿਆਣਾ ਦੇ ਬਹਾਦਰ ਕੇ ਰੋਡ ਇਲਾਕੇ ਵਿੱਚ ਸਥਿਤ ਸੁਖਰਾਜ ਹੌਜ਼ਰੀ ਫੈਕਟਰੀ 'ਚ ਅਚਾਨਕ ਅੱਗ ਲੱਗਣ ਨਾਲ ਹਫੜਾ ਦਫੜੀ ਮੱਚ ਗਈ।
ਲੁਧਿਆਣਾ: ਲੁਧਿਆਣਾ ਦੇ ਬਹਾਦਰ ਕੇ ਰੋਡ ਇਲਾਕੇ ਵਿੱਚ ਸਥਿਤ ਸੁਖਰਾਜ ਹੌਜ਼ਰੀ ਫੈਕਟਰੀ 'ਚ ਅਚਾਨਕ ਅੱਗ ਲੱਗਣ ਨਾਲ ਹਫੜਾ ਦਫੜੀ ਮੱਚ ਗਈ।ਫਿਲਹਾਲ ਕੋਈ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਮੌਜੂਦ ਹਨ ਅਤੇ ਭਿਆਨਕ ਅੱਗ ਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀਆਂ ਹਨ। ਜਾਣਕਾਰੀ ਅਨੁਸਾਰ ਫੈਕਟਰੀ ਅੰਦਰ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ।ਅੱਗੇ ਤੇ ਕਾਬੂ ਪਾਉਣ ਦੀ ਕੋਸ਼ਿਸ਼ ਲਗਾਤਾਰ ਜਾਰੀ ਹੈ ਪਰ ਤੇਜ਼ ਹਵਾ ਅੱਗ ਨੂੰ ਹੋਰ ਵੱਧਾ ਰਹੀ ਹੈ ਅਤੇ ਫਾਇਰ ਬ੍ਰਿਗੇਡ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ।