Amritsar News: ਅੰਮ੍ਰਿਤਸਰ ਦੇ ਪਿੰਡ ਘਰਿੰਡਾ ਦੇ ਅਧੀਨ ਆਉਂਦੇ ਪਿੰਡ ਭਡਿਆਰ 'ਚ ਅੱਜ ਟ੍ਰਾਂਸਫਾਰਮਰ ਦੇ ਸ਼ਾਰਟ ਸਰਕਟ ਹੋਣ ਦੇ ਨਾਲ 250 ਏਕੜ ਦੇ ਕਰੀਬ ਫਸਲ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ।


ਅੱਗ ਇਨ੍ਹੀਂ ਤੇਜ ਸੀ ਕਿ ਵੇਖਦੇ ਹੀ ਵੇਖਦੇ 250 ਏਕੜ ਦੇ ਕਰੀਬ ਫਸਲ ਨੂੰ ਆਪਣੀ ਚਪੇਟ ਵਿਚ ਲੈ ਲਿਆ। ਮੌਕੇ 'ਤੇ ਹੀ ਪਿੰਡ ਦੇ ਕਿਸਾਨਾਂ ਨੇ ਬੜੀ ਜੱਦੋਜਹਿਦ ਦੇ ਨਾਲ ਪਾਣੀ ਇਕੱਠਾ ਕਰਕੇ ਅੱਗ 'ਤੇ ਕਾਬੂ ਪਾਇਆ।


ਉਨ੍ਹਾਂ ਵੱਲੋਂ ਦੰਗਲ ਵਿਭਾਗ ਨੂੰ ਵੀ ਸੂਚਿਤ ਕੀਤਾ ਗਿਆ ਪਰ ਦਮਕਲ ਵਿਭਾਗ ਦੀ ਗੱਡੀ ਕਾਫੀ ਲੇਟ ਪੁੱਜੀ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਗੱਡੀ ਪੂਰੀ ਤਰ੍ਹਾਂ ਕੰਡਮ ਸੀ ਤੇ ਗੱਡੀ ਦੇ ਪਾਣੀ ਦਾ ਪ੍ਰੈਸ਼ਰ ਵੀ ਨਹੀਂ ਸੀ ਪਰ ਕਿਸਾਨਾਂ ਵੱਲੋਂ ਸਪਰੇਅ ਕੀਤੀ ਜਾਣ ਵਾਲੀ ਮਸ਼ੀਨਾਂ ਦੇ ਨਾਲ ਪਾਣੀ ਭਰ ਕੇ ਅੱਗ 'ਤੇ ਕਾਬੂ ਪਾਇਆ ਗਿਆ।


ਇਹ ਵੀ ਪੜ੍ਹੋ: Punjab News: 'ਬੇਅਦਬੀ ਦੀਆਂ ਘਟਨਾਵਾਂ ਸਾਜਿਸ਼ ਤਹਿਤ ਹੋ ਰਹੀਆਂ', ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ 'ਤੇ ਬੋਲੇ ਗਿਆਨੀ ਰਘੁਬੀਰ ਸਿੰਘ


ਉਨ੍ਹਾਂ ਕਿਹਾ ਕਿ ਸਾਡੀ ਸਾਰੀ ਫਸਲ ਸੜ ਕੇ ਸੁਆਹ ਹੋ ਗਈ ਹੈ। ਅਸੀਂ ਸਰਕਾਰ ਕੋਲੋਂ ਮੁਆਵਜੇ ਦੀ ਮੰਗ ਕਰਦੇ ਹਾਂ। ਉਨ੍ਹਾਂ ਕਿਹਾ ਕਿ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਕਈ ਕਿਸਾਨਾਂ ਦੀ ਫਸਲ ਠੇਕੇ 'ਤੇ ਸੀ ਜਿਨ੍ਹਾਂ ਨੂੰ ਕਾਫੀ ਨੁਕਸਾਨ ਹੋਇਆ ਹੈ। ਇਸ ਕਰਕੇ ਅਸੀਂ ਕਿਸਾਨ ਸਰਕਾਰ ਕੋਲੋਂ ਮੰਗ ਕਰਦੇ ਹਾਂ ਸਾਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ  ਕੀਤੀ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਇਹ ਵੀ ਪੜ੍ਹੋ: Khanna News: ਟਰੱਕ ਅਤੇ ਕੈਂਟਰ ਦੀ ਟੱਕਰ ਹੋਣ ਨਾਲ ਵਾਪਰਿਆ ਭਿਆਨਕ ਹਾਦਸਾ, ਇੱਕ ਦੀ ਮੌਤ