Chandigarh Furniture Market Fire: ਅੱਜ ਸਵੇਰੇ ਚੰਡੀਗੜ੍ਹ ਅਤੇ ਲੁਧਿਆਣਾ ਵਿੱਚ ਅੱਗ ਲੱਗਣ ਦੀਆਂ ਘਟਾਨਾਵਾਂ ਸਾਹਮਣੇ ਆਈਆਂ ਹਨ। ਚੰਡੀਗੜ੍ਹ ਦੇ ਸੈਕਟਰ 52 ਵਿੱਚ ਬਣੀ ਫਰਨੀਚਰ ਦੀ ਮਾਰਕਿਟ 'ਚ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਪਰ ਅੱਗ ਦੀ ਲਪੇਟ 'ਚ ਆ ਕੇ 7 ਦੇ ਕਰੀਬ ਦੁਕਾਨਾਂ ਸੜ ਗਈਆਂ। 



ਅੱਗ ਦੀਆਂ ਤੇਜ਼ ਲਪਟਾਂ ਵਿੱਚ 7 ਦੁਕਾਨਾਂ 'ਚ ਰੱਖਿਆ ਸਾਰਾ ਫਰਨੀਚਰ ਸੜ ਕੇ ਸੁਆਹ ਹੋ ਗਿਆ ਹੈ। ਦੇਖਿਆ ਜਾਵੇ ਤਾਂ ਇਹ ਪਹਿਲੀ ਵਾਰ ਨਹੀਂ ਹੈ ਕਿ ਚੰਡੀਗੜ੍ਹ ਦੇ ਸੈਕਟਰ 52 ਵਿੱਚ ਬਣੀ ਫਰਨੀਚਰ ਦੀ ਮਾਰਕਿਟ 'ਚ ਅੱਗ ਲੱਗੀ ਹੋਵੇਗੀ। ਇਸ ਤੋਂ ਪਹਿਲਾਂ ਵੀ ਕਈ ਵਾਰ ਇਸ ਮਾਰਕਿਟ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆ ਗਈਆਂ ਹਨ। ਅੱਗ ਦੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। 


 



ਓਧਰ ਲੁਧਿਆਣਾ ਵਿੱਚ ਹਜ਼ੂਰੀ ਰੋਡ 'ਤੇ DN ਗਰਗ ਹੌਜ਼ਰੀ ਫੈਕਟਰੀ ਅਤੇ ਗੋਦਾਮ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਨੇ ਜਦੋਂ 4 ਮੰਜ਼ਿਲਾ ਇਮਾਰਤ ਨੂੰ ਆਪਣੀ ਲਪੇਟ ਵਿਚ ਲੈ ਲਿਆ ਤਾਂ ਆਸ-ਪਾਸ ਦੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਾਰੀ ਨੁਕਸਾਨ ਹੋਣ ਦੀ ਸੰਭਾਵਨਾ ਹੈ।


ਜਾਣਕਾਰੀ ਅਨੁਸਾਰ ਅੱਜ ਸਵੇਰੇ ਹੌਜ਼ਰੀ ਦੇ ਗੋਦਾਮ ਵਿੱਚ 4 ਮਜ਼ਦੂਰ ਆਏ ਸਨ। ਜਿਵੇਂ ਹੀ ਉਸਨੇ ਲਾਈਟਾਂ ਚਾਲੂ ਕਰਨ ਲਈ ਬਟਨ ਦਬਾਇਆ ਤਾਂ ਅਚਾਨਕ ਬਿਜਲੀ ਦੀਆਂ ਤਾਰਾਂ ਵਿੱਚ ਧਮਾਕੇ ਹੋਣ ਲੱਗੇ। ਤਾਰਾਂ ਵਿੱਚੋਂ ਨਿਕਲੀ ਚੰਗਿਆੜੀ ਕਾਰਨ ਅੱਗ ਜਲਦੀ ਹੀ ਗੋਦਾਮ ਵਿੱਚ ਫੈਲ ਗਈ। ਮੁਲਾਜ਼ਮਾਂ ਨੇ ਤੁਰੰਤ ਮਾਲਕ ਨੂੰ ਬੁਲਾਇਆ। ਅੱਗ ਲੱਗਣ ਤੋਂ ਬਾਅਦ ਚਾਰੇ ਮੁਲਾਜ਼ਮਾਂ ਨੂੰ ਤੁਰੰਤ ਸੁਰੱਖਿਅਤ ਬਾਹਰ ਕੱਢ ਲਿਆ ਗਿਆ।


 




ਲੁਧਿਆਣਾ ਦੀ ਫੈਕਟਰੀ


 


 


 


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial