(Source: ECI/ABP News)
Punjab News: ਸਵਾਰੀਆਂ ਨਾਲ ਭਰੀ ਬੱਸ ਵਿੱਚ ਲੱਗੀ ਧੂੰ-ਧੂੰ ਕਰਕੇ ਅੱਗ, ਟਾਇਰ ਫਟਣ ਕਰਕੇ ਵਾਪਰਿਆ ਦਰਦਨਾਕ ਹਾਦਸਾ
Fire in Bus: ਅੰਮ੍ਰਿਤਸਰ ਦੇ ਜੰਡਿਆਲਾ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿਥੇ ਹਿਮਾਚਲ ਪ੍ਰਦੇਸ਼ ਦੀ ਬੱਸ ਨੂੰ ਅੱਗ ਲੱਗ ਗਈ।
![Punjab News: ਸਵਾਰੀਆਂ ਨਾਲ ਭਰੀ ਬੱਸ ਵਿੱਚ ਲੱਗੀ ਧੂੰ-ਧੂੰ ਕਰਕੇ ਅੱਗ, ਟਾਇਰ ਫਟਣ ਕਰਕੇ ਵਾਪਰਿਆ ਦਰਦਨਾਕ ਹਾਦਸਾ Fire in bus in amritsar Punjab News: ਸਵਾਰੀਆਂ ਨਾਲ ਭਰੀ ਬੱਸ ਵਿੱਚ ਲੱਗੀ ਧੂੰ-ਧੂੰ ਕਰਕੇ ਅੱਗ, ਟਾਇਰ ਫਟਣ ਕਰਕੇ ਵਾਪਰਿਆ ਦਰਦਨਾਕ ਹਾਦਸਾ](https://feeds.abplive.com/onecms/images/uploaded-images/2024/05/28/79b53dd57c903508cd7aef96da952f121716893303381340_original.jpg?impolicy=abp_cdn&imwidth=1200&height=675)
Fire in Bus: ਅੰਮ੍ਰਿਤਸਰ ਦੇ ਜੰਡਿਆਲਾ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿਥੇ ਹਿਮਾਚਲ ਪ੍ਰਦੇਸ਼ ਦੀ ਬੱਸ ਨੂੰ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਟਾਇਰ ਫਟਣ ਨਾਲ ਵਾਪਰਿਆ ਹੈ। ਅੱਗ ਲੱਗਣ ਨਾਲ ਬੱਸ ਪੂਰੀ ਤਰ੍ਹਾਂ ਤਬਾਹ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਬੱਸ ਵਿਚ 22 ਸਵਾਰੀਆਂ ਸਵਾਰ ਸਨ।
ਅੱਗ ਲੱਗਣ ਦੇ ਬਾਅਦ ਮੌਕੇ ਉਤੇ ਚੀਕ-ਚਿਹਾੜਾ ਮਚ ਗਿਆ। 3 ਲੋਕ ਇਸ ਹਾਦਸੇ ਵਿਚ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਤੇ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ। ਬੱਸ ਵਿਚ ਬੈਠੀਆਂ ਸਵਾਰੀਆਂ ਨੂੰ ਬਹੁਤ ਹੀ ਮੁਸ਼ੱਕਤ ਨਾਲ ਬਾਹਰ ਕੱਢਿਆ ਗਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)