ਪੜਚੋਲ ਕਰੋ

ਮਾਤਮ 'ਚ ਬਦਲੀਆਂ ਲੋਹੜੀ ਦੀਆਂ ਖੁਸ਼ੀਆਂ, ਘਰ 'ਚ ਅੱਗ ਲੱਗਣ ਨਾਲ ਪਿਓ-ਧੀ ਦੀ ਮੌਤ

Amritsar News: ਅੰਮ੍ਰਿਤਸਰ ਦੇ ਇੱਕ ਘਰ ਵਿੱਚ ਲੱਗੀ ਭਿਆਨਕ ਅੱਗ ਲੱਗਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ। ਲੋਹੜੀ ਦੀ ਅੱਗ ਵਿੱਚੋਂ ਨਿਕਲੀ ਚੰਗਿਆੜੀ ਕਰਕੇ ਇਹ ਅੱਗ ਲੱਗੀ।

Amritsar News: ਅੰਮ੍ਰਿਤਸਰ ਦੇ ਇੱਕ ਘਰ ਵਿੱਚ ਲੱਗੀ ਭਿਆਨਕ ਅੱਗ ਲੱਗਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ। ਲੋਹੜੀ ਦੀ ਅੱਗ ਵਿੱਚੋਂ ਨਿਕਲੀ ਚੰਗਿਆੜੀ ਕਰਕੇ ਇਹ ਅੱਗ ਲੱਗੀ। ਇਹ ਘਟਨਾ ਰਾਤ 1 ਵਜੇ ਦੇ ਕਰੀਬ ਵਾਪਰੀ, ਜਿਸ ਵਿੱਚ ਇੱਕ ਬਜ਼ੁਰਗ ਪਿਤਾ ਅਤੇ ਇੱਕ ਅਪਾਹਜ ਧੀ ਦੀ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਸੱਤ ਜਾਂ ਅੱਠ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ।

ਅੱਗ ਲੱਗਣ ਵੇਲੇ ਘਰ ਵਿੱਚ ਕੁੱਲ ਪੰਜ ਲੋਕ ਮੌਜੂਦ ਸਨ। ਜਿਵੇਂ ਹੀ ਪਰਿਵਾਰ ਦੇ ਕੁਝ ਮੈਂਬਰਾਂ ਨੂੰ ਅੱਗ ਲੱਗਣ ਦਾ ਪਤਾ ਲੱਗਿਆ, ਉਹ ਛੱਤ 'ਤੇ ਚੜ੍ਹ ਗਏ ਅਤੇ ਮਦਦ ਲਈ ਰੌਲਾ ਪਾਉਣ ਲੱਗੇ। ਗੁਆਂਢੀਆਂ ਦੀ ਮਦਦ ਨਾਲ ਤਿੰਨ ਲੋਕਾਂ ਨੂੰ ਬਚਾਇਆ ਗਿਆ, ਪਰ ਅਪਾਹਜ ਧੀ ਅਤੇ ਬਜ਼ੁਰਗ ਪਿਤਾ ਬਾਹਰ ਨਹੀਂ ਆ ਸਕੇ ਅਤੇ ਉਨ੍ਹਾਂ ਦੀ ਮੌਤ ਹੋ ਗਈ।

ਨਿਵਾਸੀਆਂ ਦੇ ਅਨੁਸਾਰ, ਘਰ ਵਿੱਚ ਵੱਡੀ ਮਾਤਰਾ ਵਿੱਚ ਜਲਣਸ਼ੀਲ ਪਦਾਰਥ (ਰੁਮਾਲਾ ਸਾਹਿਬ) ਸਟੋਰ ਕੀਤਾ ਗਿਆ ਸੀ, ਜਿਸ ਕਾਰਨ ਅੱਗ ਕੁਝ ਸਕਿੰਟਾਂ ਵਿੱਚ ਤੇਜ਼ੀ ਨਾਲ ਫੈਲ ਗਈ। ਘਰ ਇੱਕ ਤੰਗ ਗਲੀ ਵਿੱਚ ਹੋਣ ਕਾਰਨ ਫਾਇਰ ਬ੍ਰਿਗੇਡ ਦੀ ਪਹੁੰਚ ਵਿੱਚ ਵੀ ਰੁਕਾਵਟ ਆਈ, ਜਿਸ ਕਰਕੇ ਅੱਗ ਬੁਝਾਉਣ ਵਿੱਚ ਪੰਜ ਘੰਟੇ ਲੱਗੇ।

ਪਰਿਵਾਰ ਨੇ ਕਿਹਾ, "ਜੇਕਰ ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ, ਤਾਂ ਸਾਰਿਆਂ ਨੂੰ ਬਚਾਇਆ ਜਾ ਸਕਦਾ ਸੀ"

ਅੱਗ ਲੱਗਣ ਤੋਂ ਬਾਅਦ, ਪਰਿਵਾਰ ਨੇ ਪ੍ਰਸ਼ਾਸਨ 'ਤੇ ਲਾਪਰਵਾਹੀ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ, "ਮਦਦ ਪ੍ਰਾਪਤ ਕਰਨ ਵਿੱਚ ਕਾਫ਼ੀ ਦੇਰੀ ਹੋਈ। ਜੇਕਰ ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ, ਤਾਂ ਪੂਰਾ ਪਰਿਵਾਰ ਬਚ ਜਾਂਦਾ।"

ਮੇਅਰ ਮੌਕੇ 'ਤੇ ਪਹੁੰਚੇ, ਪ੍ਰਭਾਵਿਤ ਪਰਿਵਾਰ ਨੂੰ ਮਦਦ ਦਾ ਦਿੱਤਾ ਭਰੋਸਾ 

ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵੀ ਮੌਕੇ 'ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਐਸਐਚਓ, ਫਾਇਰ ਬ੍ਰਿਗੇਡ ਅਤੇ ਸਥਾਨਕ ਨਿਵਾਸੀਆਂ ਨੇ ਆਪਣੀ ਜਾਨ ਜੋਖਮ ਵਿੱਚ ਪਾ ਕੇ ਤਿੰਨ ਲੋਕਾਂ ਨੂੰ ਅੱਗ ਤੋਂ ਬਚਾਇਆ। ਮੇਅਰ ਨੇ ਕਿਹਾ ਕਿ ਪ੍ਰਸ਼ਾਸਨ ਪ੍ਰਭਾਵਿਤ ਪਰਿਵਾਰ ਦੇ ਨਾਲ ਖੜ੍ਹਾ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Embed widget