ਲੁਧਿਆਣਾ: ਇੱਥੇ ਦੇ ਗਿੱਲ ਰੋਡ ‘ਤੇ ਮੌਜੂਦ ਆਹੂਜਾ ਪਲਾਸਟਿਕ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ ਹੈ। ਅੱਗ ‘ਤੇ ਕਾਬੂ ਪਾਉਣ ਲਈ ਫਾਈਰ ਬ੍ਰਿਗੇਡ ਦੀਆਂ ਅੱਠ ਗੱਡੀਆਂ ਮੌਕੇ ‘ਤੇ ਮੌਜੂਦ ਹਨ। ਅੱਗ ਲੱਗਣ ਨਾਲ ਕੋਈ ਜਾਨੀ ਨੁਕਸਾਨ ਦੀ ਖ਼ਬਰ ਨਹੀ ਹੈ। ਦੱਸ ਦਇਏ ਕਿ ਸ਼ੋਰਟ ਸਰਕਿਟ ਨੂੰ ਅੱਗ ਲੱਗਣ ਦਾ ਕਾਰਨ ਦੱਸਿਆ ਜਾ ਰਿਹਾ ਹੈ।



ਇਸ ਅੱਗ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਅੱਗ ਬੁਝਾਊ ਵਿਭਾਗ ਦੇ ਅਧਿਕਾਰੀ ਸ਼੍ਰਿਸ਼ਟੀ ਨਾਥ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 11:15 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਉਹ ਅੱਠ ਗੱਡੀਆਂ ਦੇ ਨਾਲ ਮੌਕੇ 'ਤੇ ਪਹੁੰਚੇ। ਉਨ੍ਹਾਂ ਕਿਹਾ ਅਜੇ ਹੋਰ ਵੀ ਗੱਡੀਆਂ ਆ ਰਹੀਆਂ ਹਨ। ਅੱਗ 'ਤੇ ਜਲਦੀ ਹੀ ਕਾਬੂ ਪਾ ਲਿਆ ਜਾਵੇਗਾ।