Pathankot news: ਪਠਾਨਕੋਟ 'ਚ ਜੰਮੂ ਨੈਸ਼ਨਲ ਹਾਈਵੇ 'ਤੇ ਸੁਜਾਨਪੁਰ ਨੇੜੇ ਉਸ ਵੇਲੇ ਹਫੜਾ ਤਫੜੀ ਮੱਚ ਗਈ ਜਦੋਂ ਤੇਲ ਦੇ ਟੈਂਕਰ ਨੂੰ ਅੱਗ ਲੱਗ ਗਈ। ਹਾਲਾਂਕਿ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਤਾਂ ਨਹੀਂ ਹੋਇਆ ਪਰ ਤੇਲ ਦੇ ਟੈਂਕਰ ਦਾ ਅੱਗ ਲਗਨ ਨਾਲ ਕਾਫੀ ਨੁਕਸਾਨ ਹੋ ਗਿਆ

Continues below advertisement


ਦੱਸ ਦਈਏ, ਜੰਮੂ ਤੋਂ ਆ ਰਹੇ (IOCL) ਤੇਲ ਟੈਂਕਰ ਨੂੰ ਪਠਾਨਕੋਟ ਦੇ ਸੁਜਾਨਪੁਰ ਵਿਖੇ ਮਲਕਪੁਰ ਚੌਕ ਨੇੜੇ ਪਹੁੰਚਣ 'ਤੇ ਅੱਗ ਲੱਗ ਗਈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਟੈਂਕਰ ਨੰਬਰ HR63E5476 ਦੇ ਡਰਾਈਵਰ ਮੁਖਤਾਰ ਅਹਿਮਦ ਨੇ ਦੱਸਿਆ ਕਿ ਉਹ ਆਪਣਾ ਤੇਲ ਟੈਂਕਰ ਕਾਰਗਿਲ ਖਾਲੀ ਕਰਕੇ ਵਾਪਸ ਆ ਰਿਹਾ ਸੀ ਅਤੇ ਜਦੋਂ ਉਹ ਸੁਜਾਨਪੁਰ ਦੇ ਮਲਿਕਪੁਰ ਚੌਂਕ ਨੇੜੇ ਪਹੁੰਚਿਆ ਤਾਂ ਪਿੱਛੇ ਤੋਂ ਆ ਰਹੀ ਇੱਕ ਬੱਸ ਦੇ ਡਰਾਈਵਰ ਨੇ ਉਸ ਨੂੰ ਹੇਠਾਂ ਦੇਖਣ ਲਈ ਇਸ਼ਾਰਾ ਕੀਤਾ।


ਇਹ ਵੀ ਪੜ੍ਹੋ: Khanna News: ਰਿਸ਼ਤੇ ਹੋਏ ਤਾਰ-ਤਾਰ, ਜਾਇਦਾਦ ਪਿੱਛੇ ਪੁੱਤ ਨੇ ਹੀ ਆਪਣੀ ਮਾਂ ਨਾਲ ਕਰਤਾ ਅਜਿਹਾ ਕਾਰਾ


ਜਦੋਂ ਉਸ ਨੇ ਹੇਠਾਂ ਆ ਕੇ ਦੇਖਿਆ ਤਾਂ ਹੇਠਾਂ ਟਾਇਰਾਂ ਨੂੰ ਅੱਗ ਲੱਗੀ ਹੋਈ ਸੀ। ਮੁਖਤਾਰ ਅਹਿਮਦ ਨੇ ਦੱਸਿਆ ਕਿ ਉਹ ਜਲੰਧਰ ਜਾ ਰਿਹਾ ਸੀ ਪਰ ਇਹ ਦੇਖ ਕੇ ਉਸ ਨੇ ਗੱਡੀ ਰੋਕ ਲਈ ਅਤੇ ਇਸੇ ਦੌਰਾਨ ਭਿਆਨਕ ਅੱਗ ਲੱਗ ਗਈ।


ਇਸ ਨੂੰ ਦੇਖਦਿਆਂ ਹੋਇਆਂ ਹਾਈਵੇ ਪੈਟਰੋਲਿੰਗ ਪੁਲਿਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਫਾਇਰ ਬ੍ਰਿਗੇਡ ਨੂੰ ਬੁਲਾਇਆ। ਇਸ ਸਬੰਧੀ ਜਦੋਂ ਪੁਲਿਸ ਅਧਿਕਾਰੀ ਮਹਿੰਦਰਪਾਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਗਸ਼ਤ 'ਤੇ ਸੀ ਤਾਂ ਅਚਾਨਕ ਟਰੱਕ ਨੂੰ ਅੱਗ ਲੱਗ ਗਈ। 


ਦੇਖਦੇ ਹੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਕਾਰਨ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਹੋ ਸਕਦਾ ਹੈ ਕਿ ਡਰਾਈਵਰ ਨੇ ਹੈਂਡ ਬ੍ਰੇਕ ਲਗਾ ਦਿੱਤੀ ਜਿਸ ਕਾਰਨ ਟੈਂਕਰ ਦੇ ਟਾਇਰਾਂ ਨੂੰ ਅੱਗ ਲੱਗ ਗਈ।


ਇਹ ਵੀ ਪੜ੍ਹੋ: Punjab News: ਪੁਲਿਸ ਕੈਟ ਗੁਰਮੀਤ ਪਿੰਕੀ ਦੀ ਹਾਰਟ ਅਟੈਕ ਨਾਲ ਮੌਤ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।