Punjab News: ਪੰਜਾਬ ਵਿੱਚ ਤੇਜ਼ ਹਨੇਰੀ ਅਤੇ ਮੀਂਹ ਨੇ ਖੂਹ ਤਬਾਹੀ ਮਚਾਈ ਹੈ, ਜਿਸ ਕਰਕੇ ਕਾਫੀ ਨੁਕਸਾਨ ਵੀ ਹੋਇਆ ਹੈ। ਉੱਥੇ ਹੀ ਕਈ ਸ਼ਹਿਰਾਂ ਵਿੱਚ ਹਨੇਰਾ ਛਾਇਆ ਹੋਇਆ ਹੈ। ਬਿਜਲੀ ਗੁੱਲ ਹੋਈ ਪਈ ਹੈ।
ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਮੋਗਾ ਵਿੱਚ ਤੇਜ਼ ਹਨੇਰੀ ਅਤੇ ਝੱਖੜ ਮਗਰੋਂ ਸਿੰਘਾਂ ਵਾਲਾ ਵਿੱਚ ਸਥਿਤ ਬਿਜਲੀ ਦੇ ਗਰਿੱਡ ਨੂੰ ਅੱਗ ਲੱਗ ਗਈ ਹੈ, ਜਿਸ ਕਰਕੇ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਹਾਲੇ ਤੱਕ ਇਸ ਬਾਰੇ ਕੋਈ ਪੁਸ਼ਟੀ ਨਹੀਂ ਹੋਈ ਹੈ ਪਰ ਸੂਤਰਾਂ ਮੁਤਾਬਕ ਸ਼ਾਮ ਤੱਕ ਵੱਖ-ਵੱਖ ਥਾਵਾਂ ‘ਤੇ ਬਿਜਲੀ ਠੱਪ ਰਹੇਗੀ।
ਜ਼ਿਕਰ ਕਰ ਦਈਏ ਕਿ ਬੀਤੀ ਰਾਤ ਆਏ ਤੁਫਾਨ ਨਾਲ ਲੋਕਾਂ ਦਾ ਕਾਫੀ ਨੁਕਸਾਨ ਹੋਇਆ ਹੈ ਅਤੇ ਨਾਲ ਹੀ ਕਈ ਸ਼ਹਿਰਾਂ ਵਿੱਚ ਹਾਲੇ ਤੱਕ ਬਿਜਲੀ ਦੀ ਸਪਲਾਈ ਨਹੀਂ ਹੋਈ ਹੈ। ਭਾਵੇਂ ਮੌਸਮ ਨੇ ਕੁਝ ਰਾਹਤ ਦਿੱਤੀ ਹੈ ਪਰ ਦੂਜੇ ਪਾਸੇ ਲੋਕਾਂ ਨੂੰ ਬਿਜਲੀ ਨੂੰ ਲੈਕੇ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਤੇ ਬਿਜਲੀ ਨਹੀਂ ਹੈ ਤਾਂ ਕਿਤੇ ਲੋਕਾਂ ਦੇ ਘਰਾਂ ਦਾ ਵੀ ਕਾਫੀ ਨੁਕਸਾਨ ਹੋਇਆ ਹੈ।