Punjab News: ਫਿਰੋਜ਼ਪੁਰ ਵਿੱਚ ਇੱਕ ਵੱਡੀ ਘਟਨਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਛਾਉਣੀ ਦੇ ਗਵਾਲ ਟੋਲੀ ਵਿੱਚ ਹੋਲੀ ਵਾਲੇ ਦਿਨ ਗਲੀ ਵਿੱਚ ਖੇਡਣ ਵੇਲੇ 9 ਸਾਲਾ ਬੱਚੇ ਨੂੰ ਗੋਲੀ ਮਾਰ ਦਿੱਤੀ ਗਈ।
ਜਾਣਕਾਰੀ ਅਨੁਸਾਰ, ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੱਚਾ ਇੱਕ ਸਕੂਟਰ ਦੇ ਕੋਲ ਖੜ੍ਹਾ ਸੀ ਜਦੋਂ ਉਸਦੀ ਪਿੱਠ ਦੇ ਹੇਠਲੇ ਹਿੱਸੇ ਵਿੱਚ ਅਚਾਨਕ ਗੋਲੀ ਲੱਗ ਗਈ। ਬੱਚੇ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਹੋਰ ਰੈਫਰ ਕਰ ਦਿੱਤਾ।
ਇਸ ਤੋਂ ਬਾਅਦ ਪਰਿਵਾਰ ਨੇ ਉਸਨੂੰ ਫਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।