Amritsar News: ਅੰਮ੍ਰਿਤਸਰ ਵਿੱਚ ਦੇਰ ਰਾਤ ਇੱਕ ਵਾਰ ਫਿਰ ਫਾਇਰਿੰਗ ਹੋਈ ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਇਹ ਘਟਨਾ ਕਿਸੇ ਪੁਰਾਣੀ ਦੁਸ਼ਮਣੀ ਕਾਰਨ ਵਾਪਰੀ ਜਾਂ ਫਿਰ ਕੁਝ ਹੋਰ ਮਾਮਲਾ ਸੀ, ਇਸ ਬਾਰੇ ਸਪਸ਼ਟ ਨਹੀਂ ਹੋ ਸਕਿਆ। ਇਸ ਦੇ ਨਾਲ ਹੀ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕਰ ਰਹੀ ਹੈ, ਜਦੋਂਕਿ ਫੋਰੈਂਸਿਕ ਟੀਮ ਨੇ ਵੀ ਘਰ ਦੀ ਜਾਂਚ ਕੀਤੀ ਹੈ।


ਇਹ ਘਟਨਾ ਰਾਤ ਕਰੀਬ 11:30 ਵਜੇ ਵਾਪਰੀ। ਅੰਮ੍ਰਿਤਸਰ ਦੇ ਇਸਲਾਮਾਬਾਦ ਖੇਤਰ ਅਧੀਨ ਪੈਂਦੇ ਰਾਮ ਨਗਰ 'ਚ ਚਾਰ ਅਣਪਛਾਤੇ ਨੌਜਵਾਨ ਇੱਕ ਘਰ 'ਚ ਦਾਖਲ ਹੋ ਗਏ। ਸਥਾਨਕ ਲੋਕਾਂ ਨੇ ਦੱਸਿਆ ਕਿ ਇਹ ਘਰ ਬੇਕਰੀ ਵਾਲਿਆਂ ਦਾ ਹੈ। ਅੰਦਰ ਜਾਂਦੇ ਹੀ ਨੌਜਵਾਨਾਂ ਨੇ ਸੌਰਭ ਨਾਂ ਦੇ ਨੌਜਵਾਨ ’ਤੇ ਦੋ ਗੋਲੀਆਂ ਚਲਾ ਦਿੱਤੀਆਂ ਜਿਸ ਵਿੱਚੋਂ ਇੱਕ ਨੌਜਵਾਨ ਦੀ ਛਾਤੀ ਵਿੱਚ ਵੱਜੀ।



ਘਟਨਾ ਤੋਂ ਬਾਅਦ ਜਦੋਂ ਲੋਕ ਘਰਾਂ ਤੋਂ ਬਾਹਰ ਨਿਕਲੇ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਲੋਕਾਂ ਨੇ ਤੁਰੰਤ ਸੌਰਭ ਨੂੰ ਹਸਪਤਾਲ ਪਹੁੰਚਾਇਆ ਪਰ ਉੱਥੇ ਉਸ ਦੀ ਮੌਤ ਹੋ ਗਈ। ਪੁਲਿਸ ਦੀ ਇੱਕ ਟੀਮ ਸਿੱਧੀ ਰਾਮ ਨਗਰ ਪਹੁੰਚੀ, ਜਦਕਿ ਦੂਜੀ ਹਸਪਤਾਲ ਪਹੁੰਚੀ। ਪੁਲਿਸ ਦਾ ਕਹਿਣਾ ਹੈ ਕਿ ਅਜੇ ਜਾਂਚ ਸ਼ੁਰੂ ਕੀਤੀ ਗਈ ਹੈ, ਕਾਰਨਾਂ ਤੇ ਦੋਸ਼ੀਆਂ ਬਾਰੇ ਕੁਝ ਕਹਿਣਾ ਠੀਕ ਨਹੀਂ ਹੋਵੇਗਾ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।


ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਘਰ 'ਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕੀਤਾ ਜਾ ਰਿਹਾ ਹੈ ਤਾਂ ਕਿ ਕੁਝ ਸੁਰਾਗ ਮਿਲ ਸਕਣ। ਇਸ ਤੋਂ ਇਲਾਵਾ ਇਲਾਕੇ ਵਿੱਚ ਕੈਮਰੇ ਵੀ ਲਾਏ ਗਏ ਹਨ, ਜਿਨ੍ਹਾਂ ਦੀ ਫੁਟੇਜ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ