Crime News: ਚਿੱਟੇ ਦਿਨ ਮਾਨਸਾ 'ਚ ਹੋਈ ਅੰਨ੍ਹੇਵਾਹ ਗੋਲ਼ੀਬਾਰੀ, ਮੈਡੀਕਲ ਸਟੋਰਾਂ ਨੂੰ ਬਣਾਇਆ ਨਿਸ਼ਾਨਾ
ਮਾਨਸਾ ਸ਼ਹਿਰ ਵਿੱਚ ਇੱਕ ਮੈਡੀਕਲ ਸਟੋਰ ’ਤੇ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਇਸ ਤੋਂ ਬਾਅਦ ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।
Crime News: ਮਾਨਸਾ ਸ਼ਹਿਰ ਵਿੱਚ ਇੱਕ ਮੈਡੀਕਲ ਸਟੋਰ ’ਤੇ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਇਸ ਤੋਂ ਬਾਅਦ ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।
ਮੈਡੀਕਲ ਸਟੋਰ ਦੇ ਮਾਲਕ ਨੇ ਦੱਸਿਆ ਕਿ ਉਹ ਆਪਣੇ ਘਰ ਖਾਣਾ ਖਾਣ ਗਿਆ ਸੀ ਤਾਂ ਉਸ ਦੀ ਦੁਕਾਨ ਦੇ ਪਿੱਛੇ ਤੋਂ ਮੋਟਰਸਾਈਕਲ ਸਵਾਰ ਦੋ ਵਿਅਕਤੀ ਆਏ ਅਤੇ ਉਨ੍ਹਾਂ ਨੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਨਾਕਾਮ ਰਹੇ ਪਰ ਮੁਲਜ਼ਮਾਂ ਨੇ ਇੱਕ ਹੋਰ ਮੈਡੀਕਲ ਸਟੋਰ 'ਤੇ 4 ਤੋਂ 5 ਗੋਲੀਆਂ ਚਲਾਈਆਂ |
ਮਾਨਸਾ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪੁੱਜੇ। ਮਾਨਸਾ ਸਿਟੀ 2 ਦੇ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਨੇ ਮੈਡੀਕਲ ਸਟੋਰ ਦੀਆਂ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਹੈ।
ਪੁਲਿਸ ਅਧਿਕਾਰੀਨੇ ਦੱਸਿਆ ਕਿ ਉਨ੍ਹਾਂ ਮਾਨਸਾ ਮੈਡੀਕਲ ਸਟੋਰ ਦੇ ਬਾਹਰ ਫਾਇਰਿੰਗ ਕੀਤੀ ਅਤੇ ਸ਼ੀਸ਼ੇ ਟੁੱਟ ਗਏ। ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਅਤੇ ਉਹ ਜਾਂਚ ਕਰ ਰਹੇ ਹਨ ਅਤੇ ਜਲਦੀ ਹੀ ਇਨ੍ਹਾਂ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।