Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Tarntaran News: ਤਰਨਤਾਰਨ 'ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਹੋਏ ਮੁਕਾਬਲੇ 'ਚ ਪੁਲਿਸ ਦੀ ਗੋਲੀ ਲੱਗਣ ਨਾਲ ਇਕ ਬਦਮਾਸ਼ ਜ਼ਖਮੀ ਹੋ ਗਿਆ। ਪੁਲਿਸ ਨੇ ਜ਼ਖਮੀ ਅਪਰਾਧੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਹੈ।
Tarntaran News: ਤਰਨਤਾਰਨ 'ਚ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਹੋਏ ਮੁਕਾਬਲੇ 'ਚ ਪੁਲਿਸ ਦੀ ਗੋਲੀ ਲੱਗਣ ਨਾਲ ਇਕ ਬਦਮਾਸ਼ ਜ਼ਖਮੀ ਹੋ ਗਿਆ। ਪੁਲਿਸ ਨੇ ਜ਼ਖਮੀ ਅਪਰਾਧੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਹੈ। ਇਸ ਤੋਂ ਇਲਾਵਾ ਮੁਕਾਬਲੇ ਦੌਰਾਨ ਇੱਕ ਹੋਰ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ਼ ਅਤੇ ਪੱਟੀ ਥਾਣਾ ਪੁਲਿਸ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਜਦੋਂ ਦੋ ਸ਼ੱਕੀ ਵਿਅਕਤੀਆਂ ਨੂੰ ਜਾਂਚ ਲਈ ਰੋਕਿਆ ਗਿਆ ਤਾਂ ਉਨ੍ਹਾਂ ਨੇ ਪੁਲਿਸ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ। ਜਵਾਬ ਵਿੱਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ। ਪੁਲਿਸ ਦੀ ਗੋਲੀ ਲੱਗਣ ਨਾਲ ਇੱਕ ਬਦਮਾਸ਼ ਜ਼ਖਮੀ ਹੋ ਗਿਆ, ਜਦਕਿ ਦੂਜਾ ਬਦਮਾਸ਼ ਵਾਲ-ਵਾਲ ਬਚ ਗਿਆ। ਦੋਵਾਂ ਬਦਮਾਸ਼ਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਜ਼ਖਮੀ ਮੁਲਜ਼ਮ ਦੀ ਪਛਾਣ ਪਵਨਦੀਪ ਸਿੰਘ ਅਤੇ ਉਸ ਦੇ ਸਾਥੀ ਦੀ ਪਛਾਣ ਕੋਮਲਦੀਪ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ: Weather News: ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ
ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹੇ 'ਚ ਵਿਦੇਸ਼ 'ਚ ਰਹਿਣ ਵਾਲੇ ਗੈਂਗਸਟਰ ਲਗਾਤਾਰ ਫ਼ੋਨ ਕਰਕੇ ਵਪਾਰੀਆਂ ਕੋਲੋਂ ਫਿਰੌਤੀ ਦੀ ਮੰਗ ਕਰ ਰਹੇ ਸਨ ਅਤੇ ਇਨ੍ਹਾਂ ਬਦਮਾਸ਼ਾਂ ਨੇ ਕਈ ਦੁਕਾਨਾਂ 'ਤੇ ਗੋਲੀਆਂ ਵੀ ਚਲਾਈਆਂ ਸਨ। ਇਸ ਤੋਂ ਬਾਅਦ ਪੁਲਿਸ ਇਨ੍ਹਾਂ ਬਦਮਾਸ਼ਾਂ ਦੀ ਭਾਲ ਵਿੱਚ ਲੱਗੀ ਹੋਈ ਸੀ। ਡੀਐਸਪੀ ਪੱਟੀ ਕਮਲਮੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਬਦਮਾਸ਼ ਲੋਕਾਂ ਨੂੰ ਧਮਕੀਆਂ ਦੇ ਰਹੇ ਸਨ। ਹਾਲ ਹੀ ਵਿੱਚ ਉਕਤ ਵਿਅਕਤੀਆਂ ਨੇ ਘਰਿਆਲਾ ਦੇ ਇੱਕ ਸੁਨਿਆਰੇ ਤੋਂ ਫਿਰੌਤੀ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ: ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।