ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਅਦਾਲਤ ਬਾਹਰ 2 ਧਿਰਾਂ ਵਿਚਾਲੇ ਹੋਈ ਗੋਲ਼ੀਬਾਰੀ, 1 ਦੀ ਮੌਤ, ਜਾਣੋ ਕੀ ਹੈ ਪੂਰਾ ਵਿਵਾਦ
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਪੰਜ ਲੋਕਾਂ ਨੂੰ ਕਾਬੂ ਕਰ ਲਿਆ ਹੈ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਇਸ ਮਾਮਲੇ ਦੀ ਜਾਂਚ ਜਾਰੀ ਹੈ।

Crime News: ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਸੜਕ 'ਤੇ ਦੋ ਗੁੱਟਾਂ ਵਿਚਕਾਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਗੁੱਟਾਂ ਦੀ ਆਪਸ ਵਿੱਚ ਟੱਕਰ ਹੋ ਗਈ, ਜਿਸ ਦੌਰਾਨ ਗੋਲੀਬਾਰੀ ਹੋਈ। ਹਾਲਾਂਕਿ, ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਉਸਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ, ਪੁਲਿਸ ਨੇ ਇਸ ਮਾਮਲੇ ਵਿੱਚ ਪੰਜ ਲੋਕਾਂ ਕਾਬੂ ਕੀਤਾ ਹੈ।
ਸ਼ਰੇਆਮ ਚੱਲੀਆਂ ਗੋਲ਼ੀਆਂ, 1 ਨੌਜਵਾਨ ਦੀ ਮੌਤ
ਜਾਣਕਾਰੀ ਅਨੁਸਾਰ ਫਾਜ਼ਿਲਕਾ ਦੇ ਬਾਰਡਰ ਰੋਡ 'ਤੇ ਅਦਾਲਤ ਦੇ ਬਾਹਰ ਦੋ ਵਾਹਨਾਂ ਦੀ ਟੱਕਰ ਹੋ ਗਈ ਜਿਸ ਤੋਂ ਬਾਅਦ ਦੋ ਧੜੇ ਆਪਸ ਵਿੱਚ ਭਿੜ ਗਏ। ਇਸ ਦੌਰਾਨ ਗੋਲੀਬਾਰੀ ਵੀ ਹੋਈ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਦੌਰਾਨ ਇੱਕ ਪਾਸੇ ਤੋਂ ਇੱਕ ਨੌਜਵਾਨ ਦੇ ਸਿਰ ਵਿੱਚ ਗੋਲੀ ਲੱਗੀ, ਜਿਸਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ। ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਨੇ ਕੀ ਕਿਹਾ ?
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਪੰਜ ਲੋਕਾਂ ਨੂੰ ਕਾਬੂ ਕਰ ਲਿਆ ਹੈ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਇਸ ਮਾਮਲੇ ਦੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹਰ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :






















