ਅੰਮ੍ਰਿਤਸਰ: ਜ਼ਿਲ੍ਹੇ ਦੇ ਸਿਵਲ ਹਸਪਤਾਲ 'ਚ ਦੋ ਧਿਰਾਂ 'ਚ ਗੋਲੀਆਂ ਚਲਣ ਦੀ ਘਟਨਾ ਵਾਪਰੀ ਹੈ। ਦੱਸ ਦਈਏ ਕਿ ਐਤਵਾਰ ਸਵੇਰੇ 4 ਵਜੇ ਮੈਡਿਕਲ ਕਰਵਾਉਣ ਆਏ ਧਿਰਾਂ ਨੇ ਹਸਪਤਾਲ 'ਚ ਗੋਲੀਆਂ ਚਲਾਈਆਂ। ਸਿਵਲ ਹਸਪਤਾਲ ਵਿਖੇ ਦੋ ਧਿਰਾਂ ਵਿਚਕਾਰ ਝੜਪ 'ਚ ਇੱਕ ਗੋਲੀ ਹਸਪਤਾਲ ਦੇ ਐਮਰਜੈਂਸੀ ਮੈਡੀਕਲ ਅਫਸਰ ਡਾ: ਭਵਨੀਤ ਸਿੰਘ ਨੂੰ ਲੱਗੀ। ਉਸ ਨੂੰ ਤੁਰੰਤ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
ਇਸ ਮਾਮਲੇ 'ਚ ਪੁਲਿਸ ਨੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ, ਜਿਸ ਵਿਅਕਤੀ ਨੇ ਫਾਇਰਿੰਗ ਕੀਤੀ, ਉਹ ਅਜੇ ਵੀ ਪੁਲਿਸ ਦੀ ਹਿਰਾਸਤ ਤੋਂ ਦੂਰ ਹੈ। ਪੁਲਿਸ ਉਸ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਇਸ ਦੀ ਜਾਣਕਾਰੀ ਅੰਮ੍ਰਿਤਸਰ ਦੇ ਡੀਸੀਪੀ ਕ੍ਰਾਈਮ ਬ੍ਰਾਂਚ ਨੇ ਪ੍ਰੈਸ ਕਾਨਫਰਸ ਕਰਕੇ ਦਿੱਤੀ।
ਨਾਲ ਹੀ ਉਨ੍ਹਾਂ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ ਡਾਕਟਰਾਂ ਨੇ ਮੈਡੀਕੋ ਲੀਗਲ ਦਾ ਕੰਮ ਬੰਦ ਕਰ ਦਿੱਤਾ ਹੈ। ਡਾਕਟਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੋਸ਼ੀ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਸੋਮਵਾਰ ਤੋਂ ਸਿਵਲ ਹਸਪਤਾਲ ਵਿੱਚ ਸਿਹਤ ਸੇਵਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ। ਨਾਲ ਹੀ ਉਨ੍ਹਾਂ ਕਿਹਾ ਕਿ ਉਹ ਉਦੋਂ ਤੱਕ ਪੁਲਿਸ ਨਾਲ ਸਬੰਧਤ ਕੋਈ ਕੰਮ ਨਹੀਂ ਕਰਨਗੇ ਜਦੋਂ ਤੱਕ ਉਨ੍ਹਾਂ ਨੂੰ ਸੁਰੱਖਿਆ ਨਹੀਂ ਦਿੱਤੀ ਜਾਂਦੀ। ਇਸ ਦੇ ਚਲਦਿਆਂ ਹਸਪਤਾਲ 'ਚ ਸੁਰੱਖਿਆ ਲਈ ਅੱਠ ਕਰਮੀ ਤਾਇਨਾਤ ਕੀਤੇ ਗਏ ਹਨ।
ਉਧਰ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਕੇਡੀ ਸਿੰਘ ਅਤੇ ਸੈਕਟਰੀ ਡਾ.ਆਰਐਸ ਸੇਠੀ ਨੇ ਕਿਹਾ ਕਿ ਪੁਲਿਸ ਦੀ ਢਿੱਲੀ ਕਾਰਵਾਈ ਕਾਰਨ ਡਾਕਟਰਾਂ ‘ਤੇ ਹਮਲੇ ਹੋ ਰਹੇ ਹਨ। ਐਸੋਸੀਏਸ਼ਨ ਇਸ ਦੀ ਸਖ਼ਤ ਨਿੰਦਾ ਕਰਦੀ ਹੈ। ਜੇਕਰ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਐਸੋਸੀਏਸ਼ਨ ਸਿਹਤ ਸੇਵਾਵਾਂ ਨੂੰ ਵੀ ਰੋਕ ਦੇਵੇਗੀ।
ਇਹ ਵੀ ਪੜ੍ਹੋ: Ind vs Eng 2nd T20 Highlights: ਭਾਰਤ ਦੀ ਸ਼ਾਨਦਾਰ ਵਾਪਸੀ, ਇੰਗਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਮਾਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin